Breaking NewsD5 specialNewsPoliticsPress ReleasePunjabTop News

ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਵਿਰੋਧੀ ਪਾਰਟੀਆਂ ਕਰ ਰਹੀਆਂ ਨੇ ਝੂਠਾ ਪ੍ਰਚਾਰ: ਮਾਲਵਿੰਦਰ ਸਿੰਘ ਕੰਗ

ਕਾਂਗਰਸ ਆਪਣੀਆਂ ਕਰਤੂਤਾਂ ਛਪਾਉਣ ਲਈ ਮਾਨ ਸਰਕਾਰ ’ਤੇ ਕਿਸਾਨਾਂ ਨੂੰ ਸੰਮਨ ਜਾਰੀ ਕਰਨ ਦਾ ਲਾ ਰਹੀ ਹੈ ਦੋਸ਼ : ਮਾਲਵਿੰਦਰ ਸਿੰਘ ਕੰਗ

ਮਾਨ ਸਰਕਾਰ ਨਵੀਂ ਖੇਤੀ ਨੀਤੀ ਬਣਾ ਕੇ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢੇਗੀ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ: ਕਿਸਾਨਾਂ ਨੂੰ ਸੰਮਨ ਜਾਰੀ ਕਰਨ ਦੇ ਮੁੱਦੇ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਨੂੰ ਬਦਨਾਮ ਕਰਨ ਲਈ ਝੂਠਾ ਪ੍ਰਚਾਰ ਕਰ ਰਹੀਆਂ ਹਨ।

ਕਿਸਾਨੋਂ ਹੋ ਜਾਓ ਤਿਆਰ, ਜਗਜੀਤ ਡੱਲੇਵਾਲ ਦਾ ਵੱਡਾ ਬਿਆਨ, ਦਿੱਤੀ ਚਿਤਾਵਨੀ | D5 Channel Punjabi

ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮੇਂ ਬੀਤੇ ਸਾਲ ਦਸੰਬਰ ’ਚ ਕਿਸਾਨਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ। ਕਾਂਗਰਸ ਪਾਰਟੀ ਆਪਣੀਆਂ ਕਰਤੂਤਾਂ ਛਪਾਉਣ ਲਈ ਮਾਨ ਸਰਕਾਰ ’ਤੇ ਝੂਠੇ ਦੋਸ਼ ਲਾ ਰਹੀ ਹੈ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਖ਼ਿਲਾਫ਼ ਪਿਛਲੇ ਸਾਲ ਦਸੰਬਰ ਮਹੀਨੇ ’ਚ ਜਾਰੀ ਹੋਏ ਗ੍ਰਿਫ਼ਤਾਰੀ ਵਾਰੰਟਾਂ ਦੀ ਕਾਪੀ ਦਿਖਾਉਂਦਿਆਂ ਕਿਹਾ ਕਿ ਇਨਾਂ ਵਾਰੰਟਾਂ ਨੂੰ ਹੀ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਦੁਬਾਰਾ ਜਾਰੀ ਦਿੱਤਾ ਹੈ।

Ik Meri vi Suno : ਪ੍ਰਧਾਨ ਮੰਤਰੀ ਨੇ ਦਿੱਤੀ ਖੁਸ਼ਖਬਰੀ, Navjot Sidhu ਛੱਡੂ Congress? | D5 Channel Punjabi

ਜਿਵੇਂ ਹੀ ਸਰਕਾਰ ਦੇ ਸਾਹਮਣੇ ਇਹ ਮਾਮਲਾ ਪਹੁੰਚਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਿਫ਼ਤਾਰੀ ਵਾਰੰਟ ਰੋਕਣ ਦੇ ਆਦੇਸ਼ ਦਿੱਤੇ ਅਤੇ ਸੰਮਨ ਜਾਰੀ ਕਰਨ ਵਾਲੇ ਅਧਿਕਾਰੀਆਂ ਦੇ ਨਾਵਾਂ ਦੀ ਜਾਣਕਾਰੀ ਮੰਗੀ ਤਾਂ ਜੋ ਦੋਸ਼ੀ ਅਧਿਕਾਰੀਆਂ ’ਤੇ ਜਲਦ ਕਾਰਵਾਈ ਕੀਤੀ ਜਾ ਸਕੇ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਕਰਜੇ ਤੋਂ ਬਾਹਰ ਕੱਢਣ ਲਈ ਨਵੀਂ ਨੀਤੀ ਨਹੀਂ ਬਣਾ ਲੈਂਦੀ, ਉਦੋਂ ਤੱਕ ਇੱਕ ਵੀ ਕਿਸਾਨ ਵਿਰੁੱਧ ਸੰਮਨ ਜਾਰੀ ਨਾ ਕੀਤਾ ਜਾਵੇ।

Raja Warring ‘ਤੇ ਵੱਡਾ ਐਕਸ਼ਨ, Sidhu ਛੱਡੂ Congress? ਫਿਕਰਾ ‘ਚ ਪਈ ਹਾਈਕਮਾਨ | D5 Channel Punjabi

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਰਜੇ ਤੋਂ ਬਾਹਰ ਕੱਢਣ ਲਈ ਇੱਕ ਨਵੀਂ ਨੀਤੀ ਬਣਾ ਰਹੀ ਹੈ, ਜਿਸ ਦੀ ਅਗਵਾਈ ਖੁੱਦ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਜਲਦੀ ਹੀ ਇਸ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢਿਆ ਜਾਵੇਗਾ ਅਤੇ ਖੇਤੀ ਨੂੰ ਮੁਨਾਫੇ ਦਾ ਪੇਸ਼ਾ ਬਣਾਇਆ ਜਾਵੇਗਾ।

Navjot Sidhu ਦੀ ਫਿਰ ਖੜ੍ਹਕੀ! CM Bhagwant Mann ਨੇ ਖੁਸ਼ ਕਰਤੇ Transporter | D5 Channel Punjabi

ਮਾਨ ਸਰਕਾਰ ਕਿਸਾਨਾਂ ਨੂੰ ਕੇਵਲ ਕਰਜੇ ਤੋਂ ਬਾਹਰ ਹੀ ਨਹੀਂ ਕੱਢੇਗੀ, ਸਗੋਂ ਉਨ੍ਹਾਂ ਨੂੰ ਕਰਜਾ ਨਾ ਲੈਣਾ ਪਵੇ ਇਸ ਦਿਸ਼ਾ ’ਚ ਵੀ ਕੰਮ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button