ਚੰਡੀਗੜ੍ਹ : ‘ਆਪ’ ਸਰਕਾਰ ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਠੋਸ ਕਦਮ ਚੁੱਕਦੀ ਨਜ਼ਰ ਆ ਰਹੀ ਹੈ। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਕਰਨ ‘ਤੇ ਆਪਣੇ ਖੁੱਦ ਦੇ ਸਾਬਕਾ ਸਿਹਤ ਮੰਤਰੀ ਸਿੰਗਲਾ ਨੂੰ ਵੀ ਨਹੀਂ ਬਖਸ਼ਿਆ ਸੀ। ਹੁਣ ਸੂਤਰਾਂ ਤੋਂ ਖ਼ਬਰ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਲਕਾ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਸ਼ਿਕਾਇਤਾਂ ਮਿਲੀਆਂ ਸਨ। ਇਹ ਸ਼ਿਕਾਇਤ ਰਾਜਕੁਮਾਰ ਨਾਂ ਦੇ ਵਿਅਕਤੀ ਵੱਲੋਂ ਮੁੱਖ ਮੰਤਰੀ ਨੂੰ ਲਿਖਤੀ ਰੂਪ ਵਿੱਚ ਭੇਜੀ ਗਈ ਹੈ ਅਤੇ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਆਪਣਾ ਆਧਾਰ ਕਾਰਡ ਨੰਬਰ ਅਤੇ ਮੋਬਾਈਲ ਨੰਬਰ ਵੀ ਦਿੱਤਾ ਹੈ।
ਕਸੂਤਾ ਫਸਿਆ ਲੱਖਾ ਸਿਧਾਣਾ, ਪੁਲਿਸ ਦਾ ਐਕਸ਼ਨ, ਸਾਥੀਆਂ ‘ਤੇ ਵੀ ਕਾਰਵਾਈ ||
ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਗਿਆ ਹੈ ਕਿ ‘ਆਪ’ ਨੇ ਆਪਣੇ ਵਿਧਾਇਕਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਆਪਣੇ ਨਜ਼ਦੀਕੀਆਂ ਨੂੰ ਆਪਣੇ ਅਹੁਦੇ ਅਤੇ ਅਹੁਦਿਆਂ ਤੋਂ ਦੂਰ ਰੱਖਣ ਪਰ ਹਲਕਾ ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਆਪਣੇ ਪਤੀ ਸੁਖਵਿੰਦਰ ਸੁੱਖੀ ਨੂੰ ਓ.ਐਸ.ਡੀ ਨਿਯੁਕਤ ਕੀਤਾ ਜੋ ਕਿ ਵਿਧਾਇਕ ਦਾ ਸਾਰਾ ਕੰਮ ਦੇਖ ਰਹੇ ਹਨ। ਇਨ੍ਹਾਂ ‘ਤੇ ਹਠੂਰ ਦੀ 2 ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਮਾਮਲੇ ‘ਚ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ।
ਸੁਧੀਰ ਸੂਰੀ ਦੀ ਅੰਤਿਮ ਯਾਤਰਾ, ਪੁਲਿਸ ਛੱਡੇ ਨਜ਼ਰਬੰਦ ਆਗੂ, ਵੱਡੀ ਗਿਣਤੀ ‘ਚ ਪਹੁੰਚੇ ਸਮਰਥਕ D5 Channel Punjabi
ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਹੈ ਕਿ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਜੋ ਨਸ਼ਾ ਵੇਚਣ ਵਾਲਿਆਂ ਨੂੰ ਪਨਾਹ ਦਿੰਦਾ ਹੈ ਅਤੇ ਪੁਲਿਸ ਤੋਂ ਉਨ੍ਹਾਂ ਨੂੰ ਛੁਡਵਾ ਕੇ ਉਨ੍ਹਾਂ ‘ਤੇ ਕੇਸ ਦਰਜ ਨਹੀਂ ਹੋਣ ਦਿੰਦਾ ਅਤੇ ਨਸ਼ਾ ਵੇਚਣ ਵਾਲਿਆ ਵਲੋਂ ਪੁਲਿਸ ਨੂੰ ਪੈਸੇ ਦਵਾ ਕੇ ਪੁਲਿਸ ਦੇ ਖਿਲਾਫ ਖੁਦ ਕਾਰਵਾਈ ਕਰਵਾਉਂਦਾ ਹੈ। ਇਸ ਤਰ੍ਹਾਂ ਉਹ ਪੁਲਿਸ ਵਾਲਿਆਂ ਨੂੰ ਬਲੈਕਮੇਲ ਕਰਦਾ ਹੈ।
ਅੰਮ੍ਰਿਤਪਾਲ ਫਸਿਆ ਕਸੂਤਾ, ਪੁਲਿਸ ਨੇ ਮੰਨੀਆਂ ਸ਼ਿਵ ਸੈਨਾ ਵਾਲਿਆਂ ਦੀਆਂ ਮੰਗਾਂ, ਹੁਣ ਹੋਊ ਕਰਵਾਈ! D5 Channel Punjabi
ਸ਼ਿਕਾਇਤਕਰਤਾ ਨੇ ਕਿਹਾ ਹੈ ਕਿ ਮੈਨੂੰ ਤੁਹਾਡੇ ‘ਤੇ ਭਰੋਸਾ ਹੈ ਅਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਰਬਜੀਤ ਕੌਰ ਮਾਣੂੰਕੇ ਵਿਧਾਇਕ ਹਲਕਾ ਜਗਰਾਓਂ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਆਪਣੇ ਪੱਧਰ ‘ਤੇ ਜਾਂਚ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਨੇ ਸੰਸਦੀ ਦਫ਼ਤਰ ਦੇ ਵਿਭਾਗ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਕੇ ਸ਼ਿਕਾਇਤਕਰਤਾ ਨੂੰ ਸੂਚਿਤ ਕੀਤਾ ਜਾਵੇ। ਮੁੱਖ ਮੰਤਰੀ ਦਫ਼ਤਰ ਵੱਲੋਂ ਕਾਰਵਾਈ ਕਰਨ ਦੇ ਫੈਸਲੇ ਦੀ ਕਾਪੀ ਵੀ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.