PunjabTop News

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਨਮਦਿਨ ਮੌਕੇ ਕੀਤੀ ਬਚਪਨ ਦੀ ਤਸਵੀਰ ਸਾਂਝੀ

ਚੰਡੀਗੜ੍ਹ :  ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਉਨ੍ਹਾਂ ਦੇ ਜਨਮਦਿਨ ‘ਤੇ ਲੋਕ ਉਨ੍ਹਾਂ ਨੂੰ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ।ਭਗਵੰਤ ਮਾਨ ਨੇ ਆਪਣੇ ਜਨਮਦਿਨ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ‘ਚ ਉਨ੍ਹਾਂ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਬਚਪਨ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਪਣੇ ਮਾਤਾ-ਪਿਤਾ ਦੇ ਨਾਲ ਨਜ਼ਰ ਆ ਰਹੇ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਮੈਂ ਜਦ ਵੀ ਇਸ ਦੁਨੀਆ ਤੇ ਆਵਾਂ ਮੇਰੇ ਦੇਸ ਹੋਵੇ ਪੰਜਾਬ…ਭਗਵੰਤ ਮਾਨ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button