
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਯੋਜਨਾ ਲਈ ਮੀਟਿੰਗ ਕੀਤੀ ਹੈ। ਇਸ ਮੀਟਿੰਗ ਤੋਂ ਬਾਅਦ “ਏਕੀਕ੍ਰਿਤ ਰਾਜ ਜਲ ਯੋਜਨਾ” ਨੂੰ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਸੂਬੇ ਦੇ 115 ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਣ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੀਟਿੰਗ ਵਿੱਚ, ਸਰਕਾਰ ਅਤੇ ਅਧਿਕਾਰੀਆਂ ਵਿਚਕਾਰ ਡ੍ਰੋਪ ਸਿੰਚਾਈ, ਫਸਲੀ ਵਿਭਿੰਨਤਾ ਤੇ ਸਤਹੀ ਪਾਣੀ ਦੀ ਵਰਤੋਂ ਵਧਾਉਣ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਘੱਗਰ ਨਦੀ ਦੇ ਪਾਣੀ ਦੀ ਮੁੜ ਵਰਤੋਂ ਅਤੇ ਟਿਊਬਵੈੱਲ ਮੀਟਰਿੰਗ ਵਰਗੇ ਕਦਮਾਂ ਨੂੰ ਤਰਜੀਹ ਦੇਣ ਲਈ ਕਿਹਾ ਹੈ। ਸਰਕਾਰ ਨੇ ਪਾਣੀ ਪ੍ਰਬੰਧਨ ਵਿੱਚ ਨਿੱਜੀ ਖੇਤਰ ਅਤੇ ਜਨਤਕ ਭਾਗੀਦਾਰੀ ਨੂੰ ਵਧਾਉਣ ਲਈ ਸੀਐਸਆਰ ਫੰਡਾਂ ਦੀ ਬਿਹਤਰ ਵਰਤੋਂ ਕਰਨ ਦੀ ਯੋਜਨਾ ਬਣਾਈ। ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਜਾਗਰੂਕ ਕਰਨ ਅਤੇ ਉਤਸ਼ਾਹਿਤ ਕਰਨ ਲਈ, “ਪਾਣੀ ਬਚਾਓ, ਪੈਸੇ ਕਮਾਓ” ਯੋਜਨਾ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.