ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ‘ਚ ਵੰਡੇ ਮੁਆਵਜ਼ੇ ਦੇ ਚੈੱਕ
ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸਮਾਗਮ ਦੌਰਾਨ ਕਿਸਾਨਾਂ, ਮਜ਼ਦੂਰਾਂ ਨੂੰ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਦੇ ਚੈੱਕ ਵੰਡੇ। ਉਨ੍ਹਾਂ 15 ਕਿਸਾਨਾਂ ਨੂੰ ਸੰਕੇਤਕ ਤੌਰ ‘ਤੇ ਚੈੱਕ ਭੇਟ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ, ਮਜ਼ਦੂਰਾਂ ਦੇ ਖਾਤਿਆਂ ‘ਚ ਮੁਆਵਜ਼ਾ ਰਾਸ਼ੀ ਪਾ ਦਿੱਤੀ ਜਾਵੇਗੀ।
Majithia ਨੂੰ ਜੇਲ੍ਹ ’ਚ ਖ਼ਤਰਾ, ਅਕਾਲੀਆਂ ਨੂੰ ਪਈਆਂ ਭਾਜੜਾਂ! Sidhu ਦੀ ਅੜੀ ਗਰਾਰੀ! || D5 Channel Punjabi
ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਿੱਘਰ ਯੋਗ ਕਦਮ ਚੁੱਕੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ‘ਆਪ’ ਸਰਕਾਰ ਨੇ 101 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਿਧਾਇਕ ਬੁੱਧ ਰਾਮ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.