PunjabTop News

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਕੀਤਾ ਸਵਾਗਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇੱਕ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ।ਦਰੋਪਦੀ ਮੁਰਮੂ ਵੀਰਵਾਰ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੇਗੀ। ਇਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਦੇ ਨਾਲ ਹੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ। ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਲੰਡਨ ਲਈ ਏਅਰ ਇੰਡੀਆ ਦੀ ਫਲਾਈਟ ਦੁਪਹਿਰ 1.00 ਵਜੇ ਅਤੇ ਬਰਮਿੰਘਮ ਲਈ 1.55 ਵਜੇ ਰਵਾਨਾ ਹੋਵੇਗੀ। ਇਸ ਕਾਰਨ ਦੋਵਾਂ ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button