PunjabTop News

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਹਸਪਤਾਲ ਅਤੇ ਆਈਟੀਆਈ ਬੁਢਲਾਡਾ ਦਾ ਅਚਨਚੇਤ ਕੀਤਾ ਨਿਰੀਖਣ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਹਸਪਤਾਲ ਅਤੇ ਆਈਟੀਆਈ ਬੁਢਲਾਡਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਈਟੀਆਈ ਦੀ ਇਮਾਰਤ ਖੰਡਰ ਬਣ ਚੁੱਕੀ ਹੈ, ਜਿਸ ਦੀ ਜਲਦੀ ਹੀ ਮੁਰੰਮਤ ਕਰਵਾਈ ਜਾਵੇਗੀ। ਲੋਕਾਂ ਨੂੰ ਹਸਪਤਾਲ ਵਿੱਚ ਚੰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਪੰਜਾਬ ਦੇ ਸੰਗਰੂਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਜਲਦੀ ਹੀ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਬੁਢਲਾਡਾ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਦੀ ਆਈ.ਟੀ.ਆਈ. ਖੰਡਰ ਬਣ ਚੁੱਕੀ ਹੈ। ਜਿੱਥੇ 600 ਦੇ ਕਰੀਬ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਪਰ ਇਸ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਜਿਸ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਲਦੀ ਹੀ ਇਸ ਦੀ ਹਾਲਤ ਸੁਧਾਰਨ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜਣ ਲਈ ਵੀ ਕਿਹਾ ਹੈ।

ਅੱਜ ਬੁਢਲਾਡਾ ਵਿਖੇ ਸਥਿਤ ਆਈ.ਟੀ.ਆਈ. ਦਾ ਅਚਨਚੇਤ ਨਿਰੀਖਣ ਕੀਤਾ। ਖ਼ਸਤਾ ਹਾਲ ਪਈ ਕਾਲਜ ਦੀ ਨੁਹਾਰ ਬਦਲਣ ਲਈ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਬਲੂਪ੍ਰਿੰਟ ਤਿਆਰ ਕਰਨ ਲਈ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button