PunjabTop News

ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਸਿੱਖਿਆ ਮੰਤਰੀ ਹਰਜੋਤ ਬੈਂਸ

ਚੰਡੀਗੜ੍ਹ, 29 ਜੁਲਾਈ 2023 – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ IIM ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button