Breaking NewsD5 specialNewsPoliticsPress ReleasePunjabTop News

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ

ਸੂਬੇ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ

ਖੰਨਾ/ ਲੁਧਿਆਣਾ: ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਆਖੀ।

SYL : BJP ਨੇ ਪਾਈ SYL ਦੇ ਪਾਣੀ ਵਿੱਚ ਮਧਾਣੀ, ਹੁਣ Modi ਬਣਿਆ ਪੰਜਾਬ ਵਿਰੋਧੀ? | D5 Channel Punjabi

ਇਸ ਮੌਕੇ ਮੈਸ. ਖੁਸੀ ਰਾਮ ਐਂਡ ਕੰਪਨੀ ਦੇ ਫੜ ‘ਤੇ ਰਾਜਵੰਤ ਕੌਰ ਪਤਨੀ ਸ੍ਰੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ।

Gurbani ਦੇ ਪ੍ਰਸਾਰਣ ਦਾ ਮਾਮਲਾ ਭਖਿਆ, Jathedar Harpreet Singh ਨੇ CM ਅੱਗੇ ਰੱਖੀ ਮੰਗ | D5 Channel Punjabi

ਇਸ ਸਮੇਂ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ।ਮੁੱ ਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।

ਕੋਠੜੀ ’ਚ ਤੁੰਨਿਆ Majithia! Bhagwant Mann ਸਰਕਾਰ ਦਾ ਐਕਸ਼ਨ, Navjot Sidhu ਕਰੇਗਾ ਧਮਾਕਾ!|D5 Channel Punjabi

ਸੂਬੇ ਵਿਚ 2262 ਮੰਡੀਆਂ ਹਨ, ਜਿਨਾਂ ਵਿਚ 1862 ਪੱਕੀਆਂ ਹਨ ਤੇ 400 ਆਰਜੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸੂਬੇ ਦੀਆਂ ਮੰਡੀਆਂ ਵਿੱਚ ਵਾਰ 135 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਦੀ ਆਸ ਹੈ। ਖੰਨਾ ਮੰਡੀ ਵਿੱਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ।

BIG News : Chandigarh ਤੋਂ ਬਾਅਦ BJP ਦੀ SYL ਤੇ ਅੱਖ! Punjab-Haryana Border ‘ਤੇ SYL ਦੀ ਮੌਜੂਦਾ ਸਥਿਤੀ |

ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐਮ. ਐਸ. ਪੀ. ਤੋਂ ਵੱਧ ਭਾਅ ਉੱਤੇ ਕਣਕ ਖਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ ਵਿੱਚੋਂ ਟੈਕਸ ਭਰ ਕੇ ਵਪਾਰੀਆਂ ਵਲੋਂ ਨਿਰਵਿਘਨ ਕਣਕ ਖਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ।

ਹੁਣ ਬਾਦਲਾਂ ਖਿਲਾਫ ਮੋਦੀ ਲਊਗਾ ਸਖ਼ਤ ਐਕਸ਼ਨ? ਬਾਦਲਾਂ ਦੀ ਵਧੀਆ ਮੁਸ਼ਕਲਾ | D5 Channel Punjabi

ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦਸਹਿਰੇ ਮੰਡੀਆਂ ਵਿੱਚ ਫਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ।

EX Jathedar Ranjit Singh ਦਾ ਐਲਾਨ, SGPC Election 2022 ਲੜਨ ਦੀ ਖਿੱਚੀ ਤਿਆਰੀ | D5 Channel Punjabi

ਉਹਨਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜਮਾਨਾ ਨਵਾਂ ਆਗਿਆ ਹੈ। ਸ੍ਰੀ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖਤ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Gurbani Telecast Issue : Gurbani ਪ੍ਰਸਾਰਣ ਮਾਮਲੇ ’ਚ ਜਥੇਦਾਰ ਦਾ ਵੱਡਾ ਐਲਾਨ! ਬਾਦਲ ਪਰਿਵਾਰ ਖੁਸ਼

ਇਸ ਮੌਕੇ ਐਮ.ਐਲ. ਏ. ਸ੍ਰੀ ਤਰਨਪ੍ਰੀਤ ਸਿੰਘ ਸੌਂਧ , ਵਿੱਤ ਕਮਿਸਨਰ ਖੇਤੀਬਾੜੀ ਤੇ ਕਿਸਾਨ ਭਲਾਈ, ਡੀ.ਕੇ. ਤਿਵਾੜੀ, ਡਿਪਟੀ ਡਾਇਰੈਕਟਰ (ਫੀਲਡ) ਸ੍ਰੀ ਮੁਨੀਸ ਨਰੂਲਾ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ (ਵੈਸਟ) ਸ੍ਰੀਮਤੀ ਹਰਵੀਨ ਕੌਰ, ਜ਼ਿਲਾ ਖੁਰਾਕ ਸਪਲਾਈ ਕੰਟਰੋਲਰ (ਈਸਟ) ਸ੍ਰੀਮਤੀ ਸਿਫਾਲੀ ਚੋਪੜਾ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button