ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਾ ਸਹਿਯੋਗ ਮੰਗਿਆ ਹੈ। ਭਾਰਤ ਵਿੱਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਿਊਮ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਸੀਐਮ ਮਾਨ ਨੇ ਖੁਦ ਸ਼ੁੱਕਰਵਾਰ ਰਾਤ ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿੱਤੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ, ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਇਨ੍ਹਾਂ ਸੁਧਾਰਾਂ ਸਬੰਧੀ ਰਾਜ ਦੇ ਠੋਸ ਏਜੰਡੇ ਨੂੰ ਦਰਸਾਉਂਦੇ ਹੋਏ, ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਦਾ ਮੁੱਖ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਸੇਵਾਵਾਂ ਦੀ ਬਿਹਤਰ ਡਿਲੀਵਰੀ ‘ਤੇ ਧਿਆਨ ਕੇਂਦਰਿਤ ਕਰਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.