Press ReleasePunjabTop News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।
ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button