PunjabTop News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ 

ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਇਸ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ 

ਚੰਡੀਗੜ੍ਹ, 30 ਦਸੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। 

ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ।

ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button