Breaking NewsD5 specialNewsPoliticsPress ReleasePunjabTop News

“ਮੁੱਖ ਮੰਤਰੀ ਮਾਨ ਕਾਂਗਰਸੀ ਆਗੂਆਂ ਨੂੰ ਮਿਲਣ ਤੋਂ ਪਿੱਛੇ ਹਟੇ; ਉਨ੍ਹਾਂ ਨੂੰ ਗ੍ਰਿਫਤਾਰ ਕਰਵਾਇਆ”

ਚੰਡੀਗੜ੍ਹ: ਉਮੀਦਾਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਅੱਜ ਕਾਂਗਰਸ ਆਗੂਆਂ ਨੂੰ ਸਮਾਂ ਦੇਣ ਦੇ ਬਾਵਜੂਦ ਨਾ ਸਿਰਫ਼ ਮੀਟਿੰਗ ਕਰਨ ਤੋਂ ਪਿੱਛੇ ਹਟ ਗਏ, ਸਗੋਂ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕਰਨ ਲਈ ਪਾਰਟੀ ਵੱਲੋਂ ਮੀਟਿੰਗ ਵਾਸਤੇ ਸਮਾਂ ਲੈਣ ਦੇ ਬਾਵਜੂਦ ਮੀਟਿੰਗ ਲਈ ਜ਼ੋਰ ਪਾਉਣ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰਵਾ ਦਿੱਤਾ। ਇਸ ਤੋਂ ਨਾਰਾਜ਼ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂ ਤਾਂ ਸਾਨੂੰ ਮਿਲਣ ਤੋਂ ਡਰਦੇ ਹਨ, ਕਿਉਂਕਿ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਸੀ ਜਾਂ ਦਿੱਲੀ ਬੈਠੇ ਉਨ੍ਹਾਂ ਦੇ ਆਕਾਵਾਂ ਨੇ ਸਾਨੂੰ ਮਿਲਣ ਲਈ ਇਜਾਜ਼ਤ ਨਹੀਂ ਦਿੱਤੀ ।

ਕਾਂਗਰਸ ਦੇ ਵਫ਼ਦ ਵਿੱਚ ਸੂਬਾ ਕਾਂਗਰਸ ਪ੍ਰਧਾਨ ਤੋਂ ਇਲਾਵਾ, ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ.ਸੋਨੀ, ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਸੀਨੀਅਰ ਕਾਂਗਰਸੀ ਆਗੂਆਂ ਚ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਕੇਪੀ ਸਿੰਘ, ਸੂਬਾ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਸਮੇਤ ਪਾਰਟੀ ਦੇ 75 ਦੇ ਕਰੀਬ ਮੌਜੂਦਾ ਤੇ ਸਾਬਕਾ ਵਿਧਾਇਕ ਸ਼ਾਮਲ ਸਨ। ਇਸ ਮੌਕੇ ਨਾਰਾਜ਼ ਪਾਰਟੀ ਦੇ ਆਗੂਆਂ, ਜਿਨ੍ਹਾਂ ਚ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਸਨ, ਨੇ ਕਿਹਾ ਕਿ ਇਹ ਉਮੀਦ ਨਹੀਂ ਸੀ ਕਿ ਮੁੱਖ ਮੰਤਰੀ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਦੇ ਆਗੂਆਂ ਨਾਲ ਸਿੱਧੀ ਮੁਲਾਕਾਤ ਕਰਨ ਤੋਂ ਭੱਜਣਗੇ।

ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅਸੀਂ ਹੈਰਾਨ ਹਾਂ ਕਿ ਮੁੱਖ ਮੰਤਰੀ ਸਾਨੂੰ ਮਿਲਣ ਤੋਂ ਕਿਉਂ ਪਿੱਛੇ ਹਟ ਗਏ। ਪਾਰਟੀ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮੀਟਿੰਗ ਦੇ ਪ੍ਰਸਤਾਵਿਤ ਏਜੰਡੇ ਬਾਰੇ ਪਹਿਲਾਂ ਹੀ ਦੱਸ ਚੁੱਕੇ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਨਿੱਤ ਦਿਨ ਕਤਲ ਹੋ ਰਹੇ ਹਨ ਅਤੇ ਅਜੇ 10 ਦਿਨ ਪਹਿਲਾਂ ਹੀ ਅਸੀਂ ਇੱਕ ਉੱਘੇ ਆਗੂ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਦੀ ਬੰਦੂਕਾਂ ਹੱਥੋਂ ਖੋਹ ਦਿੱਤਾ ਅਤੇ ਇਸ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੋਧੀ ਧਿਰ ਨਾਲ ਨਜਿੱਠਣ ‘ਚ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਪਤਾ ਨਹੀਂ ਮੁੱਖ ਮੰਤਰੀ ਵਿਰੋਧੀ ਧਿਰ ਨਾਲ ਮੀਟਿੰਗ ਕਰਨ ਤੋਂ ਕਿਉਂ ਡਰਦੇ ਹਨ।

ਜਿਨ੍ਹਾਂ ਨੇ ਸਾਨੂੰ ਮਿਲਣ ਦੀ ਬਜਾਏ ਗ੍ਰਿਫਤਾਰ ਕਰਵਾ ਦਿੱਤਾ, ਜੋ ਗੈਰ-ਜਮਹੂਰੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ ਅਤੇ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਅਰਾਮ ਨਾਲ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜੇ ਤੱਕ ਇਸ ਕੇਸ ਵਿੱਚ ਕੋਈ ਸਫ਼ਲਤਾ ਨਹੀਂ ਮਿਲੀ ਹੈ ਅਤੇ ਜੋ ਵੀ ਕਿਹਾ ਜਾ ਰਿਹਾ ਹੈ, ਉਹ ਦੂਜੇ ਰਾਜਾਂ ਤੋਂ ਮਿਲ ਰਹੀਆਂ ਖ਼ਬਰਾਂ ਦੇ ਆਧਾਰ ’ਤੇ ਹੈ। ਜਿਸ ‘ਤੇ ਰੰਧਾਵਾ ਨੇ ਪੁੱਛਿਆ ਕਿ ਤੁਸੀਂ ਹੁਣ ਤੱਕ ਕਤਲ ਕੇਸ ਸਬੰਧੀ ਕੀ ਕੀਤਾ ਹੈ?

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button