PunjabTop News

ਮੁੱਖ ਮੰਤਰੀ ਮਾਨ ਦੇ ਟਵੀਟ ‘ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਕੀਤੇ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ।ਭਗਵੰਤ ਸਿੰਘ ਮਾਨਦੇ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। CM ਮਾਨ ਨੂੰ ਸਲਾਹ ਦਿੰਦਿਆਂ ਹੋਇਆ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਤੁਹਾਨੂੰ ਇਤਿਹਾਸ ਬਾਰੇ ਕੋਈ ਜਾਣਕਾਰੀ ਹੀ ਨਹੀਂ ਹੈ ਤਾਂ ਤੁਸੀਂ ਇਸ ਤਰ੍ਹਾਂ ਦੀਆਂ ਗੱਲਾਂ ਕਰਨ ਦਾ ਕੀ ਮਤਲਬ ਹੈ।

ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਐਸਪੀਐਸ ਪਰਮਾਰ ਦੀ ਪ੍ਰਧਾਨਗੀ ਹੇਠ ਸੀਟ ਬਣਾਈ ਗਈ ਸੀ। ਇਸ ਵਿੱਚ ਕਿਤੇ ਵੀ ਅਕਾਲੀ ਦਲ ਜਾਂ ਅਕਾਲੀ ਦਲ ਦੇ ਕਿਸੇ ਵੱਡੇ ਆਗੂ ਦਾ ਨਾਂ ਨਹੀਂ ਹੈ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੀਐਮ ਮਾਨ ਨੂੰ ਸਿੱਖ ਮਰਿਆਦਾ ਦਾ ਅਧਿਐਨ ਕਰਨਾ ਚਾਹੀਦਾ ਸੀ, ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ 103 ਸਾਲ ਪੁਰਾਣੇ ਇਤਿਹਾਸ ਦੀ ਜਾਣਕਾਰੀ ਨਹੀਂ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ 1 ਮਹੀਨੇ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਬਣਾਈ ਗਈ ਸੀ ।

‘ਜ਼ਿਮਨੀ ਚੋਣ ਦੀ ਹਾਰ ਦੀ ਬੌਖਲਾਹਟ ਤੋਂ ਘਬਰਾਏ CM’
SGPC  ਅਤੇ ਅਕਾਲੀ ਦਲ ਇੱਕ ਦੂਜੇ ਦੇ ਪੂਰਕ ਹਨ ਅਤੇ ਦੋਵੇਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਚਲਦੇ ਹਨ। ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਇਆ ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਵਾਲੇ ਬਹੁਤ ਸਾਰੇ ਹਨ ਅਤੇ ਉਹਨਾਂ ਨੂੰ ਆਪਣੇ ਪਿੱਛੇ ਝਾਤ ਮਾਰ ਲੈਣੀ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਉਹ ਜਲੰਧਰ ਦੀ ਜ਼ਿਮਨੀ ਚੋਣ ਦੀ ਹਾਰ ਦੇ ਬੌਖਲਾਹਟ ਕਾਰਨ ਇਸ ਤਰ੍ਹਾਂ ਦੀਆਂ ਗੱਲਾਂ ਕਹਿ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button