PunjabTop News

ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ‘ਅਧਿਆਪਕ ਦਿਵਸ’ ਮੌਕੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।  ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲਿਜਾਣਾ ਸਾਡੀ ਮੁੱਖ ਤਰਜੀਹ ਹੈ। ਅਧਿਆਪਕਾਂ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ, 118 ‘ਸਕੂਲਜ਼ ਆਫ਼ ਐਮੀਨੈਂਸ’ (SoE) ਦੀ ਉਸਾਰੀ ਅਤੇ 16,348 ਸਕੂਲਾਂ ‘ਚ ਵਾਈ ਫਾਈ ਦੀ ਸਹੂਲਤ ਇਸੇ ਦਿਸ਼ਾ ਵਿਚ ਚੁੱਕੇ ਗਏ ਅਹਿਮ ਕਦਮ ਹਨ।

‘ਬਿਜ਼ਨਸ ਬਲਾਸਟਰਜ਼’ ਪ੍ਰੋਗਰਾਮ ਰਾਹੀਂ ਅਸੀਂ ਵਿਦਿਆਰਥੀਆਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ… ਆਓ ਮਿਲ ਕੇ ਇਕ ਸਿੱਖਿਅਤ, ਹੁਨਰਮੰਦ ਅਤੇ ‘ਰੰਗਲੇ ਪੰਜਾਬ’ ਦਾ ਨਿਰਮਾਣ ਕਰੀਏ…
ਇਨਕਲਾਬ ਜ਼ਿੰਦਾਬਾਦ!

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button