ਮੁੱਖ ਮੰਤਰੀ ਮਾਨ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ
ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾ
ਚੰਡੀਗੜ੍ਹ, 13 ਦਸੰਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਮੋਢੀ ਬਣਨ ਦਾ ਸੱਦਾ ਦਿੱਤਾ ਹੈ।
ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਇਹ ਅਧਿਆਪਕ ਫਿਨਲੈਂਡ ਤੋਂ ਆਲਮੀ ਪੱਧਰ ਦੀ ਸਿੱਖਿਆ ਹਾਸਲ ਕਰਕੇ ਆਪਣੇ ਵਿਲੱਖਣ ਤਜਰਬੇ ਸਾਂਝੇ ਕਰ ਰਹੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਨੇਕ ਕਾਰਜ ਲਈ ਫਿਨਲੈਂਡ ਭੇਜਿਆ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਲਈ ਮਜ਼ਬੂਤ ਨੀਂਹ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਨਵਾਂ ਹੁਨਰ ਹਾਸਲ ਕਰਨ ਵਾਲੇ ਇਹ ਅਧਿਆਪਕ ਹੁਣ ਸੂਬੇ ਅਤੇ ਦੇਸ਼ ਦਾ ਸਰਮਾਇਆ ਬਣਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.