Press ReleasePunjabTop News

ਮੁੱਖ ਮੰਤਰੀ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ ਐਮ ਐਸ ਪੀ ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਭਾਅ ’ਤੇ ਜਿਣਸ ਵੇਚਣ ਲਈ ਮਜਬੂਰ ਹਨ

ਸਬਜ਼ੀਆਂ ਲਈ ਵੀ ਐਮ ਐਸ ਪੀ ਮੰਗੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ’ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ ’ਤੇ ਜਿਣਸ ਵੇਚਣ ਤੋਂ ਬਚਾਇਆ ਜਾ ਸਕੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਮੁੱਖ ਮੰਤਰੀ ਦੇ ਐਲਾਨ ’ਤੇ ਭਰੋਸਾ ਕੀਤਾ ਕਿ ਮੱਕੀ ਦੀ ਐਮ ਐਸ ਪੀ ’ਤੇ ਖਰੀਦ ਕੀਤੀ ਜਾਵੇਗੀ ਪਰ ਹੁਣ ਇਹੀ ਕਿਸਾਨ ਮੁਸ਼ਕਿਲ ਵਿਚ ਫਸ ਗਏ ਹਨ ਕਿਉਂਕਿ ਜਿਣਸ ਖਰੀਦਣ ਵਾਲਾ ਕੋਈ ਨਹੀਂ ਹੈ ਜਿਸ ਕਾਰਨ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ 500 ਤੋਂ 600 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਮੱਕੀ ਵੇਚਣ ਲਈ ਮਜਬੂਰ ਹਨ।

Bibi Jagir Kaur ਨੇ ਦੱਸੀ ਅਸਲ ਗੱਲ! ਕਿਸ ਨੇ ਤੇ ਕਿਉਂ ਹਟਾਇਆ Jathedar Harpreet Singh? | D5 Channel Punjabi

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਸਮੁੱਚੀ ਫਸਲ ਤੁਰੰਤ ਐਮ ਐਸ ਪੀ ’ਤੇ ਖਰੀਦੀ ਜਾਵੇ ਅਤੇ ਕਿਹਾ ਕਿ ਅਜਿਹਾ ਕਰਨ ਵਿਚ ਸਰਕਾਰ ਦੇ ਅਸਫਲ ਰਹਿਣ ਕਾਰਨ ਪੰਜਾਬ ਸਰਕਾਰ ਦੇ ਫਸਲੀ ਵਿਭਿੰਨਤਾ ਦੇ ਯਤਨਾਂ ਨੂੰ ਡੂੰਘੀ ਸੱਟ ਵੱਜੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਚਾਵਾਂ ਨਾਲ ਐਲਾਨ ਕੀਤਾ ਸੀ ਕਿ ਮੱਕੀ, ਸੂਰਜਮੁਖੀ ਅਤੇ ਦਾਲਾਂ ਦੀ ਖਰੀਦ ਐਮ ਐਸ ਪੀ ’ਤੇ ਕੀਤੀ ਜਾਵੇਗੀ ਜਿਸ ਮਗਰੋਂ ਕਿਸਾਨਾਂ ਨੇ ਇਹਨਾਂ ਫਸਲਾਂ ਅਧੀਨ ਰਕਬਾ ਵਧਾ ਦਿੱਤਾ। ਉਹਨਾਂ ਕਿਹਾ ਕਿ ਹੁਣ ਜਦੋਂ ਜਿਣਸ ਖਰੀਦਣ ਦਾ ਵੇਲਾ ਆਇਆ ਹੈ ਤਾਂ ਆਪ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਸਰਦਾਰ ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਐਮ ਐਸ ਪੀ ’ਤੇ ਖਰੀਦ ਕਰਨ ਤੋਂ ਇਲਾਵਾ ਸਰਕਾਰ ਜਿਹੜੇ ਕਿਸਾਨਾਂ ਨੇ ਜਿਣਸ ਘੱਟ ਰੇਟ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚੀ ਹੈ, ਉਹਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਸਰਕਾਰ ਨੂੰ ਮੁਆਵਜ਼ਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਮੱਕੀ ਦੀ ਫਸਲ ਮੰਡੀਆਂ ਵਿਚ ਲਿਆਉਣ ਵਿਚ ਵੀ ਮਦਦ ਕਰੇ।

Punjab ਨਾਲ ਵੱਡਾ ਧੋਖਾ! ਹੋ ਗਿਆ ਗੁਪਤ ਸਮਝੌਤਾ, ਸਭ ਤੋਂ ਵੱਡੀ Conference ਦਾ ਐਲਾਨ | D5 Channel Punjabi

ਉਹਨਾਂ ਕਿਹਾ ਕਿ ਮੰਡੀਆਂ ਵਿਚ ਫਸਲ ਸੁਕਾਉਣ ਲਈ ਲੋੜੀਂਦੇ ਡ੍ਰਾਇਰ ਪ੍ਰਦਾਨ ਕੀਤੇ ਜਾਣ ਅਤੇ ਸਾਫ ਸਫਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਅਜਿਹੇ ਖੋਖਲੇ ਵਾਅਦੇ ਨਾ ਕਰਿਆ ਕਰਨ ਜਿਹਨਾਂ ਨੂੰ ਪੂਰਾ ਕਰਨ ਦਾ ਉਹਨਾਂ ਦਾ ਇਰਾਦਾ ਹੀ ਨਹੀਂ ਹੁੰਦਾ। ਉਹਨਾਂ ਕਿਹਾ ਕਿ ਪਿਛਲੇ ਸਾਲ ਜਿਹੜੇ ਕਿਸਾਨਾਂ ਨੇ ਮੁੱਖ ਮੰਤਰੀ ਦੀ ਗੱਲ ’ਤੇ ਯਕੀਨ ਕੀਤਾ ਸੀ ਕਿ ਰਾਜ ਸਰਕਾਰ ਮੂੰਗੀ ਦੀ ਫਸਲ ਐਮ ਐਸ ਪੀ ’ਤੇ ਖਰੀਦੇਗੀ, ਉਹਨਾਂ ਨੂੰ ਵੱਡੇ ਘਾਟੇ ਝੱਲਣੇ ਪਏ ਹਨ।
ਉਹਨਾਂ ਕਿਹਾ ਕਿ ਕਿਸਾਨਾਂ ਨੇ ਮੂੰਗੀ ਦੀ ਬਿਜਾਈ ਹੇਠ ਰਕਬਾ 55 ਫੀਸਦੀ ਵਧਾ ਦਿੱਤਾ ਪਰ ਜਦੋਂ ਫਸਲ ਮੰਡੀ ਵਿਚ ਆਈ ਤਾਂ ਕੋਈ ਖਰੀਦਦਾਰ ਨਾ ਬਹੁੜਿਆ ਅਤੇ ਕਈ ਕਿਸਾਨ ਤਾਂ ਆਪਣੀ ਲਾਗਤ ਵੀ ਨਹੀਂ ਵਸੂਲ ਸਕੇ।

ਬਦਲੀ ਤੋਂ ਬਾਅਦ ਗੁਰੂਘਰ ’ਚ ਖੂਨੀ ਝੜਪ, ਗ੍ਰੰਥੀ ਨਾਲ ਹੋਈ ਮਾੜੀ, ਸਹਿਮ ਗਈ ਸੰਗਤ | D5 Channel Punjabi

ਸਰਦਾਰ ਬਾਦਲ ਨੇ ਸਰਕਾਰ ਨੂੰ ਆਖਿਆ ਕਿ ਉਹ ਤੁਰੰਤ ਦਰੁੱਸਤੀ ਭਰੇ ਕਦਮ ਚੁੱਕੇ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਉਹਨਾਂ ਤੋਂ ਮੁਆਫੀ ਮੰਗਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਕਿਸਾਨਾਂ ਨਾਲ ਧੋਖਾ ਕੀਤਾ ਬਲਕਿ ਆਪਣੀ ’ਪਹਿਲਕਦਮੀ’ ਦਾ ਬਹੁ ਕਰੋੜੀ ਇਸ਼ਤਿਹਾਰਾਂ ਨਾਲ ਪ੍ਰਚਾਰ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਕੰਮ ਕੀਤਾ ਹੈ।

Jathedar ਬਣੇ ਰਹਿਣਗੇ Giani Harpreet Singh! Harjinder Dhami ਨੇ ਦੱਸਿਆ ਅਸਲ ਸੱਚ! | D5 Channel Punjabi

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਸਬਜ਼ੀਆਂ ਲਈ ਵੀ ਐਮ ਐਸ ਪੀ ਸ਼ੁਰੂ ਕੀਤੀ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਵਿਚੋਲੇ ਕਿਸਾਨਾਂ ਨੂੰ ਲੁੱਟ ਲੈਂਦੇ ਹਨ ਤੇ ਉਹ ਸਸਤੇ ਭਾਅ ਆਪਣੀ ਜਿਣਸ ਵੇਚਣ ਲਈ ਮਜਬੂਰ ਹੁੰਦੇ ਹਨ। ਉਹਨਾਂ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਕਿਸਾਨਾਂ ਨੂੰ ਢੂਕਵਾਂ ਭਾਅ ਨਾ ਮਿਲਣ ’ਤੇ ਆਪਣੀ ਸ਼ਿਮਲਾ ਮਿਰਚ ਦੀ ਫਸ ਸੜਕਾਂ ’ਤੇ ਸੁੱਟਣੀ ਪਈ ਸੀ। ਉਹਨਾਂ ਕਿਹਾ ਕਿ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀਮੇ ਦੀ ਸਹੂਲਤ ਵੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਵਾਰ ਵਾਰ ਬੇਮੌਸਮੀ ਬਰਸਾਤਾਂ ਨੇ ਵੀ ਸਬਜ਼ੀ ਕਾਸ਼ਤਕਾਰਾਂ ਦਾ ਨੁਕਸਾਨ ਕੀਤਾ ਹੈ ਪਰ ਆਪ ਸਰਕਾਰ ਨੇ ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button