ਮੁੱਖ ਮੰਤਰੀ ਵਲੋਂ ਨੌਜਵਾਨਾਂ ਲਈ ‘ਪੰਜਾਬ ਰੋਜ਼ਗਾਰ ਗਾਰੰਟੀ ਯੋਜਨਾ 2022 ਦੀ ਸ਼ੁਰੂਆਤ

ਇਕ ਸਾਲ ਅੰਦਰ ਇਕ ਲੱਖ ਨੌਕਰੀਆਂਂਦੇਣ ਦਾ ਐਲਾਨ
ਵਿਦੇਸ਼ਾਂ ਵਿਚ ਪੜ੍ਹਨ ਜਾਣ ਦੇ ਚਾਹਵਾਨਾਂ ਲਈ ਆਈਲੈਟਸ,ਟੌਫ਼ਲ, ਪੀ.ਟੀ.ਈ. ਦੀ ਮੁਫ਼ਤ ਕੋਚਿੰਗ ਮਿਲੇਗੀ
ਫਗਵਾੜਾ : ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਵਲੋਂਂ ਸੂਬੇ ਦੇ ਨੌਜਵਾਨਾਂ ਲਈ “ਪੰਜਾਬ ਰੋਜ਼ਗਾਰ ਗਾਰੰਟੀ ਯੋਜਨਾ 2022’ ਦੀ ਸ਼ੁਰੂਆਤ ਕੀਤੀ ਗਈ , ਜਿਸ ਤਹਿਤ ਇਕ ਸਾਲ ਦੌਰਾਨ ਇਕ ਲੱਖ ਨੌਕਰੀਆਂਂ ਦਿੱਤੀਆਂਂ ਜਾਣਗੀਆਂਂ। ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂਂ ਮੁੱਖ ਮੰਤਰੀ ਨੇ ਕਿਹਾ ਕਿ ‘ਇਹ ਕੇਵਲ ਬਾਕੀ ਸਿਆਸੀ ਪਾਰਟੀਆਂ ਵਾਂਗ ਐਲਾਨ ਹੀ ਨਹੀਂ ਸਗੋਂਂ ਇਸਨੂੰ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ 12ਵੀਂ ਪਾਸ ਹੋਣੇਗੀ ਉਹ ਇਸ ਯੋਜਨਾ ਤਹਿਤ ਨੌਕਰੀ ਲਈ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਏਜੰਟਾਂ ਦੇ ਚੁੰਗਲ ਤੋਂਂ ਬਚਾਉਣ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਲਈ ਸਹਾਇਤਾ ਪ੍ਰਦਾਨ ਕਰਨ ਦੇ ਮੰਤਵ ਨਾਲ ਆਈਲੈਟਸ,ਟੌਫ਼ਲ,ਪੀ.ਟੀ.ਈ. ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ। ਇਸ ਤੋਂਂ ਇਲਾਵਾ ਯੂਨੀਵਰਸਿਟੀਆਂਂ ਵਿਚ ਸਟਾਰਟ ਅਪ ਕੋਰਸ ਵੀ ਸ਼ੁਰੂ ਕੀਤੇ ਜਾਣਗੇ।
Khabran Da Sira : ਮੋਦੀ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਦਾ ਐਕਸ਼ਨ, BJP ਆਗੂ ਦਾ ਬਿਆਨ, ਭਗਵੰਤ ਮਾਨ ਬਣੇਗਾ CM ?
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਲੋਂਂ ਸੂਬੇ ਦੇ ਨਾਲ-ਨਾਲ ਵਿਦੇਸ਼ਾਂ ਦੀ ਤਰੱਕੀ ਵਿਚ ਵੀ ਅਹਿਮ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂਂ ਨੌਜਵਾਨਾਂ ਨੂੰ ਵਿਦੇਸ਼ ਪੜ੍ਹਾਈ ਲਈ ਵਿਆਜ ਮੁਫ਼ਤ ਲੋਨ ਵੀ ਦਿੱਤਾ ਜਾਵੇਗਾ। ਉਨ੍ਹਾਂ ਉਦਯੋਗਿਕ ਘਰਾਣਿਆਂ ਨੂੰ ਕਿਹਾ ਕਿ ਉਹ ਨੌਜਵਾਨਾਂ ਲਈ ਵੱਧ ਤੋਂਂ ਵੱਧ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਜਿਸ ਲਈ ਪੰਜਾਬ ਸਰਕਾਰ ਵਲੋਂਂ ਨੌਜਵਾਨਾਂ ਨੂੰ ਹੁਨਰਮੰਦ ਸਿਖਲਾਈ ਦੇ ਕੇ ਨੌਕਰੀਆਂ ਦੇ ਯੋਗ ਬਣਾਇਆ ਜਾਵੇਗਾ। ਉਨ੍ਹਾਂ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਜਜ਼ਬਾਤੀ ਸਾਂਝ ਪਾਉਂਦਿਆਂ ਕਿਹਾ ਕਿ ‘ਉਨ੍ਹਾਂ ਨੇ ਵੀ ਬਹੁਤ ਔਖਾ ਸਮਾਂ ਆਪਣੇ ਪਿੰਡੇ ’ਤੇ ਹੰਢਾਇਆ ਹੈ, ਜਿਸ ਕਰਕੇ ਉਨ੍ਹਾਂ ਨੂੰ ਨੌਜਵਾਨਾਂ ਦੀਆਂਂ ਸਮੱਸਿਆਵਾਂ ਦੀ ਪੂਰੀ ਜਾਣਕਾਰੀ ਹੈ।
ਮੋਦੀ ਦੀ ਰੈਲੀ ਤੋਂ ਪਹਿਲਾਂ ਭੜਕੇ ਕਿਸਾਨ ਪਾੜੇ ਰੈਲੀ ਦੇ ਪੋਸਟਰ, ਪੁੱਟੇ ਬੀਜੇਪੀ ਦੇ ਝੰਡੇ D5 Channel Punjabi
ਇਸ ਤੋਂਂ ਪਹਿਲਾਂ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਅਸ਼ੋਕ ਮਿੱਤਲ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂਂ ਮੁੱਖ ਮੰਤਰੀ ਨੂੰ ਜੀ ਆਇਆ ਕਿਹਾ ਗਿਆ। ਇਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੋਜ਼ਗਾਰ ਮੰਤਰੀ ਰਾਣਾ ਗੁਰਜੀਤ ਸਿੰਘ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ,ਰਾਜਿੰਦਰ ਬੇਰੀ,ਚੌਧਰੀ ਸੁਰਿੰਦਰ ਸਿੰਘ,ਸੰਤੋਖ ਸਿੰਘ ਭਲਾਈਪੁਰ,ਤਰਸੇਮ ਸਿੰਘ,ਬਲਵਿੰਦਰ ਸਿੰਘ ਧਾਲੀਵਾਲ,ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ,ਅਮਨਦੀਪ ਸਿੰਘ ਗੋਰਾ ਗਿੱਲ,ਕਾਂਗਰਸ ਕਮੇਟੀ ਦੇ ਕਾਰਜ਼ਕਾਰੀ ਪ੍ਰਧਾਨ ਦਲਜੀਤ ਰਾਜੂ,ਜ਼ਿਲ੍ਹਾ ਯੂਥ ਕਾਂਗਰਸ ਦੇ ਕਾਰਜ਼ਕਾਰੀ ਪ੍ਰਧਾਨ ਹਰਨੂਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.