Breaking NewsD5 specialNewsPress ReleasePunjabPunjab Officials

ਮੁੱਖ ਮੰਤਰੀ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।

        BREAKING_ਹੁਣੇ-ਹੁਣੇ ਆਈ ਕਿਸਾਨਾਂ ਲਈ ਵੱਡੀ ਖੁਸ਼ਖਬਰੀ !ਕੇਂਦਰ ਹੋਈ ਗੱਲਬਾਤ ਲਈ ਤਿਆਰ, ਤੋਮਰ ਦਾ ਆਇਆ ਸੱਦਾ !

ਪੰਜਾਬਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ।ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button