Punjab OfficialsBreaking NewsD5 specialNewsPress ReleasePunjab

ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਮਾਤਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਮਾਤਾ ਸ੍ਰੀਮਤੀ ਸਤਵਿੰਦਰ ਕੌਰ ਗਿੱਲ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਗਿੱਲ ਜੋ 77 ਵਰ੍ਹਿਆਂ ਦੇ ਸਨ, ਦਾ ਬੀਤੀ ਰਾਤ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ।ਜ਼ਿਕਰਯੋਗ ਹੈ ਕਿ ਸ੍ਰੀਮਤੀ ਸਤਵਿੰਦਰ ਕੌਰ ਗਿੱਲ ਬਿਆਸ ਤੋਂ ਵਿਧਾਇਕ ਰਹੇ ਸਵ.ਸੰਤ ਸਿੰਘ ਗਿੱਲ ਦੇ ਪਤਨੀ ਸਨ।

ਆਹ ਦੇਖੋ ਮੁੱਖ ਮੰਤਰੀ ਸਾਬ੍ਹ,ਤੁਹਾਡੇ ਮੰਤਰੀ ਨੂੰ ਨਹੀਂ ਕੋਈ ਪਰਵਾਹ,ਦੇਖੋ ਪੱਤਰਕਾਰ ਨੂੰ ਕੀ ਕਹਿ ਰਿਹਾ…

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ”ਆਪ ਜੀ ਦੇ ਮਾਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜੋ ਕਿ ਬਹੁਤ ਦੁਖਦਾਈ ਤੇ ਅਸਹਿ ਸਦਮਾ ਹੈ।”ਗਿੱਲ ਪਰਿਵਾਰ ਦੇ ਮੈਂਬਰਾਂ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button