Breaking NewsD5 specialNewsPress ReleasePunjabPunjab Officials

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਮੁੱਖ ਮੰਤਰੀ ਵੱਲੋਂ ਮਹਾਨ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਉਤੇ ਚੱਲਣ ਦਾ ਸੱਦਾ
ਖਟਕੜ ਕਲਾਂ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ।ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਪਿਤਾ ਸ. ਕਿ੍ਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਆਜ਼ਾਦੀ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜਜਬੇ ਨੂੰ ਯਾਦ ਕੀਤਾ।

ਕਾਂਗਰਸ ਪ੍ਰਧਾਨ ਨੇ ਰਾਸਤੇ ਚੋਂ ਚੱਕੀ ਕੁੜੀ, ਫੇਰ ਪਿੰਡ ‘ਚ ਪਹੁੰਚ ਗਈਆਂ ਜਥੇਬੰਦੀਆਂ || D5 Channel Punjabi

ਉਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫਖਰ ਹੈ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬੀ ਯੋਧਿਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੇ ਦੇਸ਼ ਦੀ ਮਿੱਟੀ ਦਾ ਕਰਜ ਅਦਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button