Press ReleasePunjabTop News

ਮੁੱਖ ਮੰਤਰੀ ਵੱਲੋਂ ਚਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਜਲੰਧਰ ‘ਚ ਹਰਿਆਣਵੀਆਂ ਨੇ ਸੰਭਾਲਿਆ ਮੋਰਚਾ,ਬਾਦਲਾਂ ‘ਤੇ ਉੱਠੇ ਵੱਡੇ ਸਵਾਲ,ਸੁਖਬੀਰ ਬਾਦਲ ਗਾਇਬ! | D5 Channel Punjabi

ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ),  ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।  ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਕੰਬੋਜ ਦੇ ਪਿਤਾ ‘ਤੇ ਰਿਸ਼ਵਤ ਤੋਂ ਬਾਅਦ ਲੱਗੇ ਗੰਭੀਰ ਇਲਜ਼ਾਮ, CM ਦਾ ਬਿਆਨ || D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।    

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button