Breaking NewsD5 specialNewsPoliticsPunjab

ਮੁੱਖ ਮੰਤਰੀ ਵੱਲੋਂ ਚੀਨ ਤੇ ਪਾਕਿਸਤਾਨ ਤੋਂ ਸਰਹੱਦੀ ਖਤਰੇ ਨਾਲ ਲੜਨ ਲਈ ਤਿਆਰ ਰਹਿਣ ਦਾ ਸੱਦਾ

ਮੋਹਾਲੀ : ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਲਗਾਤਾਰ ਖਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਸਰਹੱਦਾਂ ‘ਤੇ ਦੁਸ਼ਮਣ ਨਾਲ ਲੜਾਈ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਇਥੇ ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਸਰਹੱਦਾਂ ‘ਤੇ ਵਧ ਰਹੇ ਤਣਾਓ ਕਰਕੇ ਭਾਰਤ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਹਮੇਸ਼ਾ ਤਿਆਰ ਰਿਹਾ ਹੈ। ਹਾਲ ਹੀ ਵਿੱਚ ਚੀਨੀ ਸੈਨਿਕਾਂ ਵੱਲੋਂ ਭਾਰਤੀ ਜਵਾਨਾਂ ‘ਤੇ ਕੀਤੇ ਗਏ ਵਹਿਸ਼ੀ ਹਮਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਹਰ ਰੋਜ਼ ਫਾਇਰਿੰਗ ਕਰ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਚੀਨ ਗੱਲ ਤਾਂ ਦੋਸਤੀ ਦੀ ਕਰਦਾ ਹੈ ਪਰ ਅਸਲ ਵਿੱਚ ਸਾਡੀ ਕੌਮ ਲਈ ਖਤਰਾ ਬਣਿਆ ਹੋਇਆ ਹੈ।

ਵੱਡੀ ਖ਼ਬਰ, ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ਕਾਂਗਰਸੀਆਂ ਨੂੰ ਦਿੱਤੀ ਨਸੀਹਤ

ਭਾਰਤ ਨੇ ਪਾਕਿਸਤਾਨ ਨੂੰ ਹਮੇਸ਼ਾ ਢੁੱਕਵਾਂ ਜਵਾਬ ਦਿੱਤਾ ਹੈ ਜੋ ਕਿ ਇਨ੍ਹਾਂ ਨਾਲ ਨਿਪਟਣ ਦਾ ਇਕੋ-ਇਕ ਤਰੀਕਾ ਹੈ, ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਚੀਨ ਨਾਲ ਵੀ ਸਖਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ। ਲੱਖਾਂ ਭਾਰਤੀਆਂ ਵੱਲੋਂ ਆਜ਼ਾਦੀ ਅੰਦੋਲਨ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿੱਚ ਮੋਹਰੀ ਹੋ ਕੇ ਲੜੇ ਹਨ। ਉਨ੍ਹਾਂ ਕਿਹਾ ਕਿ ਕਾਲੇ ਪਾਣੀ (ਅੰਡੇਮਾਨ ਟਾਪੂ) ਵਿਚਲੀ ਸੈਲੂਲਰ ਜੇਲ• ਵਿਖੇ ਉਕਰੇ ਹਜ਼ਾਰਾਂ ਪੰਜਾਬੀਆਂ ਦੇ ਨਾਮ ਉਨ੍ਹਾਂ ਦੇ ਅਮਰ ਹੋਣ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਕਾਰਨ ਆਜ਼ਾਦੀ ਦਿਵਸ ਦੇ ਸਮਾਗਮ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਥੋੜੇ ਸੰਖੇਪ ਹਨ ਪਰ ਇਹ ਸਮਾਂ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ ਜਿਨ੍ਹਾਂ ਸਦਕਾ ਸਾਨੂੰ ਆਜ਼ਾਦੀ ਹਾਸਲ ਹੋਈ ਹੈ।

ਆਜ਼ਾਦੀ ਦਿਹਾੜੇ ‘ਤੇ ਵਿਸ਼ੇਸ਼ ਰਿਪੋਰਟ, 73 ਸਾਲਾਂ ‘ਚ ਪੰਜਾਬ ਨੇ ਕੀ ਖੱਟਿਆ ਕੀ ਗਵਾਇਆ?

ਉਨ੍ਹਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ। ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਤੀਜੀ ਪੀੜੀ ਨੂੰ ਸਾਰੇ ਲਾਭ ਦੇਣ ਦੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਇਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਰਾਮੈਡਿਕਸ ਅਤੇ ਸਿਹਤ ਵਰਕਰਾਂ ਨੂੰ ਜੋ ਕੋਵਿਡ ਦੇ ਅਦਿੱਖ ਦੁਸ਼ਮਣ ਨਾਲ ਲਗਾਤਾਰ ਲੜ ਰਹੇ ਹਨ ਅਤੇ ਗੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਿਨ੍ਹਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਭੋਜਨ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਗਏ, ਨੂੰ ਵੀ ਸਲਾਮ ਕੀਤਾ।

ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ, ਮਿੰਟਾਂ ‘ਚ ਕਰਵਾਤੀ ਤਸੱਲੀ

ਉਨ੍ਹਾਂ ਕਿਸਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਕੌਮ ਲਈ ਖਾਧ ਪਦਾਰਥ ਪੈਦਾ ਕਰਨ ਦਾ ਮਹਾਨ ਕੰਮ ਕਰਨ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮੁਸ਼ਕਿਲ ਭਰੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਮਹਾਂਮਾਰੀ ਨੂੰ ਕਾਬੂ ਕਰਨ ਲਈ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਵਿੱਚ ਦਿੱਤੇ ਯੋਗਦਾਨ, ਵਿਦਿਆਰਥੀਆਂ ਜਿਨ੍ਹਾਂ ਨੇ ਆਨ-ਲਾਈਨ ਸਿੱਖਿਆ ਦੇ ਤਰੀਕਿਆਂ ਨੂੰ ਸੰਜੀਦਗੀ ਨਾਲ ਅਪਣਾਇਆ ਅਤੇ ਅਧਿਆਪਕਾਂ ਜਿਨ੍ਹਾਂ ਵੱਲੋਂ ਆਨ-ਲਾਈਨ ਸਮੱਗਰੀ ਤਿਆਰ ਕਰਨ ਲਈ ਦਿਨ-ਰਾਤ ਇਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਦੀ ਵੀ ਵਿਸ਼ੇਸ਼ ਸਲਾਹੁਤਾ ਕੀਤੀ।

ਆਹ ਭਗਵੰਤ ਮਾਨ ਨਹੀਂ ਟਲਦਾ, ਕੈਪਟਨ ਅਤੇ ਬਾਦਲਾਂ ‘ਤੇ ਵਰ੍ਹਿਆ ਮੀਂਹ ਵਾਂਗ, ਕੋਲ ਖੜ੍ਹੇ ਬੰਦੇ ਵੀ ਰਹਿ ਗਏ ਹੈਰਾਨ

ਉਨ੍ਹਾਂ ਮਹਾਂਮਾਰੀ ਸਦਕਾ ਆਈ ਆਰਥਿਕ ਮੰਦੀ ਵਿਚੋਂ ਨਿਕਲਣ ਲਈ ਪੂਰੀ ਦ੍ਰਿੜਤਾ ਦਿਖਾਉਣ ਵਾਲੇ ਉਦਯੋਗਪਤੀਆਂ ਦੀ ਸਰਾਹਣਾ ਦੇ ਨਾਲ-ਨਾਲ ਉਦਯੋਗਿਕ ਖੇਤਰ ਦੇ ਕਿਰਤੀਆਂ, ਜਿਨ੍ਹਾਂ ਨੂੰ ਮਹਾਂਮਾਰੀ ਦੇ ਮੁੱਢਲੇ ਡਰ ਕਾਰਨ ਮਜਬੂਰੀ ਵੱਸ ਪੰਜਾਬ ਛੱਡ ਕੇ ਪੰਜਾਬ ਸਰਕਾਰ ਵੱਲੋਂ ਰੇਲਾਂ ਦੇ ਕੀਤੇ ਬੰਦੋਬਸਤ ਜ਼ਰੀਏ ਆਪਣੇ ਜੱਦੀ ਸੂਬਿਆਂ ਨੂੰ ਮੁੜਨਾ ਪਿਆ ਸੀ, ਵੱਲੋਂ ਪੰਜਾਬ ਸਰਕਾਰ ‘ਤੇ ਜਤਾਏ ਪੂਰਨ ਭਰੋਸੇ ਸਦਕਾ ਵਾਪਸ ਪਰਤ ਕੇ ਪਹਿਲਾਂ ਜਿਨ੍ਹੀਂ ਹੀ ਪ੍ਰਤੀਬੱਧਤਾ ਨਾਲ ਕੰਮ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button