Breaking NewsD5 specialNewsPress ReleasePunjabTop News

ਮੁੱਖ ਮੰਤਰੀ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਸੂਬੇ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਜਲ ਸਪਲਾਈ ਸਕੀਮਾਂ ਲਈ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਆਦੇਸ਼

ਮੁੱਖ ਮੰਤਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ  

ਜਲ ਸਪਲਾਈ ਦੀ ਰਿਮੋਟ ਨਿਗਰਾਨੀ ਅਤੇ ਸੰਚਾਲਨ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸੂਬੇ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਜਲ ਸਪਲਾਈ ਸਕੀਮਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਸਕੀਮਾਂ ਲਈ ਸੂਰਜੀ ਊਰਜਾ ਦੀ ਵਰਤੋਂ ਸੂਬੇ ਲਈ ਬਹੁਤ ਲਾਹੇਵੰਦ ਹੋਵੇਗੀ।

ਜਥੇਦਾਰ ਦੇ ਬਿਆਨ ’ਤੇ ਸਿੱਖਾਂ ਦਾ ਐਕਸ਼ਨ, ਨਿਕਲ ਆਏ ਘਰੋਂ ਬਾਹਰ, ਹੁਣ ਹਿੱਲਣਗੀਆਂ ਸਰਕਾਰਾਂ! D5 Channel Punjabi

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਇੱਕ ਪਾਸੇ ਬਿਜਲੀ ਦੀ ਬੱਚਤ ਹੋਵੇਗੀ ਅਤੇ ਦੂਜੇ ਪਾਸੇ ਪਿੰਡਾਂ ਵਿੱਚ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਇਸ ਪਹਿਲਕਦਮੀ ਰਾਹੀਂ ਵਿਭਾਗ 1,508 ਪਿੰਡਾਂ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਕੀਮਾਂ ਲਾਗੂ ਕਰਨ ’ਤੇ ਵਿਚਾਰ ਕਰ ਰਿਹਾ ਹੈ ਜਿਸ ਨਾਲ 60.50 ਕਰੋੜ ਦੀ ਲਾਗਤ ਨਾਲ 8708 ਕਿਲੋਵਾਟ ਬਿਜਲੀ ਪੈਦਾ ਕਰਕੇ ਟਿਕਾਊ ਅਤੇ ਸਵੈ-ਨਿਰਭਰਤਾ ਦਾ ਟੀਚਾ ਹਾਸਲ ਕੀਤਾ ਜਾ ਸਕੇਗਾ।

ਮੂਸੇਵਾਲਾ ਮਾਮਲੇ ’ਚ ਵੱਡੀ ਸਫਲਤਾ, ਗੋਲਡੀ ਬਰਾੜ ਦਾ ਸ਼ਾਰਪ-ਸ਼ੂਟਰ ਗ੍ਰਿਫ਼ਤਾਰ | D5 Channel Punjabi

ਇਕ ਹੋਰ ਏਜੰਡੇ ‘ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਮੁੱਖ ਮੰਤਰੀ ਨੇ 1,731 ਪਿੰਡਾਂ ਵਿਚ ਡਿਜੀਟਲ ਵਿਵਸਥਾ (ਡਿਦੀਟਲ ਅਡੈਪਟੇਸ਼ਨ) ਲਈ ਵੀ ਸਹਿਮਤੀ ਦਿੱਤੀ ਜਿੱਥੇ ਸਕੀਮਾਂ ਨਾਲ ਸਬੰਧਤ ਵੱਖ-ਵੱਖ ਵਿਧੀਆਂ ਨੂੰ ਇੰਟਰਨੈੱਟ ਨਾਲ ਜੋੜਨ (ਇੰਟਰਨੈੱਟ ਆਫ ਥਿੰਗਜ਼) ਅਤੇ ਜਲ ਸਪਲਾਈ ਦੀ ਦੂਰਵਰਤੀ (ਰਿਮੋਟ) ਨਿਗਰਾਨੀ ਅਤੇ ਸੰਚਾਲਨ ਕੀਤਾ ਜਾਵੇਗਾ।  ਉਨ੍ਹਾਂ ਨੇ 100 ਕਰੋੜ ਰੁਪਏ ਦੀ ਲਾਗਤ ਨਾਲ 93 ਪਿੰਡਾਂ ਅਤੇ 23 ਬਲਾਕਾਂ ਵਿਚ 100 ਫੀਸਦੀ ਤੌਰ ਉਤੇ ਇਸ ਪਾਇਲਟ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ।  ਭਗਵੰਤ ਮਾਨ ਨੇ ਵਿਭਾਗ ਨੂੰ ਐਮ.ਗਰਾਮ-ਸੇਵਾ ਦੇ ਰੂਪ ਵਿਚ ਡਿਜੀਟਲ ਪਹਿਲਕਦਮੀ ਜੋ 100 ਪਿੰਡਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਲਾਂਚ ਕੀਤੀ ਗਈ ਸੀ, ਦੀ ਸ਼ੁਰੂਆਤ ਕਰਨ ਲਈ ਆਖਿਆ ਤਾਂ ਕਿ ਮਾਲੀਆ ਇਕੱਠਾ ਕਰਨ ਅਤੇ ਵਿੱਤੀ ਪ੍ਰਬੰਧਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।

ਮੋਦੀ ਮੰਨਣ ਨੂੰ ਹੋਇਆ ਤਿਆਰ, ਰੱਦ ਹੋਊ MSP ਦੀ ਨਵੀਂ ਕਮੇਟੀ | D5 Channel Punjabi

ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਜਲ ਜੀਵਨ ਮਿਸ਼ਨ ਤਹਿਤ 99.63 ਫੀਸਦੀ ਪੇਂਡੂ ਪਰਿਵਾਰਾਂ ਕੋਲ ਪਾਣੀ ਦੀ ਟੂਟੀ ਦੇ ਕੁਨੈਕਸ਼ਨ ਹਨ ਅਤੇ 23 ਜ਼ਿਲ੍ਹਿਆਂ ਵਿੱਚੋਂ 20 ਜ਼ਿਲ੍ਹਿਆਂ ਨੇ 100 ਫੀਸਦੀ ਤੌਰ ਉਤੇ ਇਸ ਨੂੰ ਪੂਰਾ ਕਰ ਲਿਆ ਹੈ ਜਦਕਿ ਸਫਾਈ ਦੇ ਪੱਖ ਤੋਂ ਵੀ ਸੂਬਾ ‘ਖੁੱਲ੍ਹੇ ਵਿੱਚ ਸੌਚ ਤੋਂ ਮੁਕਤ’ ਹੈ। ਉਨ੍ਹਾਂ ਕਿਹਾ ਕਿ ਸੂਬਾ ਭਾਰੀ ਧਾਤਾਂ, ਆਰਸੈਨਿਕ, ਫਲੋਰਾਈਡ, ਆਇਰਨ, ਯੂਰੇਨੀਅਮ, ਟੀ.ਡੀ.ਐਸ. ਵਰਗੇ ਪਾਣੀ ਦੀ ਗੁਣਵੱਤਾ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ, ਸ੍ਰੀ ਆਨੰਦਪੁਰ ਸਾਹਿਬ ਵਿੱਚ 1,800 ਤੋਂ ਵੱਧ ਪਿੰਡਾਂ ਨੂੰ ਕਵਰ ਕਰਦੇ ਹੋਏ 2,081 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਸਪਲਾਈ ਦੇ ਪ੍ਰਾਜੈਕਟਾਂ ਨੂੰ ਛੇਤੀ ਮੁਕੰਮਲ ਕਰਕੇ ਕਾਰਜਸ਼ੀਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਆਰਸੈਨਿਕ ਅਤੇ ਫਲੋਰਾਈਡ ਪ੍ਰਭਾਵਿਤ ਖੇਤਰਾਂ ਲਈ ਵਿਸ਼ੇਸ਼ ਨਿਵਾਰਨ ਕਾਰਜਾਂ ਨੂੰ ਵੀ ਪ੍ਰਮੁੱਖਤਾ ਨਾਲ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਬੀਜੇਪੀ ਦੀ ਵੱਡੀ ਸਾਜਿਸ਼ ਦਾ ਪਰਦਾਫ਼ਾਸ! ਉਗਰਾਹਾਂ ਦਾ ਆਇਆ ਬਿਆਨ | D5 Channel Punjabi

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ/ਪਲਾਸਟਿਕ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ/ਪਿੰਡਾਂ ਦੇ ਛੱਪੜਾਂ ਦੀ ਮੁਰੰਮਤ ਅਤੇ ਸੋਕ ਪਿੱਟਸ ਦੀ ਉਸਾਰੀ ਲਈ 145 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕਾਰਜ ਚੱਲ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੁਰੱਖਿਅਤ ਪਾਣੀ ਦੀ ਸਪਲਾਈ ਦਾ ਸਿੱਧਾ ਸਬੰਧ ਲੋਕਾਂ ਦੀ ਸਿਹਤ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਹੋਰ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button