Breaking NewsD5 specialNewsPress ReleasePunjabPunjab Officials

ਮੁੱਖ ਮੰਤਰੀ ਵੱਲੋਂ ਜਾਇਦਾਦਾਂ ਦੇ ਮਾਲਕੀ ਹੱਕ ਸੁਰੱਖਿਅਤ ਬਣਾਉਣ ਲਈ ਪੁਰਾਣੇ ਭੂਮੀ ਕਾਨੂੰਨਾਂ ’ਚ ਸਿਲਸਿਲੇਵਾਰ ਤਬਦੀਲੀ ਲਿਆਉਣ ਦਾ ਸੱਦਾ

ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ਉਤੇ ਨਜ਼ਰ ਆਉਣ ਵਾਲੇ ਸਾਫ-ਸੁਥਰੇ, ਕੁਸ਼ਲ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਆਖਿਆ

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਰਾਣੇ ਭੂਮੀ ਕਾਨੂੰਨਾਂ ਵਿਚ ਤੁਰੰਤ ਸਿਲਸਿਲੇਵਾਰ ਤਬਦੀਲੀ ਲਿਆਉਣ ਦਾ ਸੱਦਾ ਦਿੱਤਾ ਹੈ ਤਾਂ ਕਿ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ।ਉਨ੍ਹਾਂ ਕਿਹਾ ਕਿ ਇਹ ਉਪਰਾਲਾ ਜ਼ਮੀਨ-ਜਾਇਦਾਦ ਦੀ ਤਕਸੀਮ ਤੋਂ ਇਲਾਵਾ ਗਿਰਦਾਵਰੀ, ਇੰਤਕਾਲ, ਜਮ੍ਹਾਂਬੰਦੀ ਦੀ ਮੌਜੂਦਾ ਵਿਵਸਥਾ ਨੂੰ ਸੁਖਾਲਾ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਲੋਕਾਂ ਦੇ ਜਾਇਦਾਦਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਲਈ ਕੀਤੇ ਜਾਂਦੇ ਗੈਰ-ਕਾਨੂੰਨੀ/ਧੋਖਾਧੜੀ ਕੰਮਾਂ ਰਾਹੀਂ ਹੁੰਦੇ ਘੋਰ ਸ਼ੋਸ਼ਣ ਤੋਂ ਬਚਾਅ ਹੋਵੇਗਾ।

ਕੈਪਟਨ ਕੋਲ ਪਹੁੰਚਿਆ CM ਚੰਨੀ! ਹਾਈਕਮਾਨ ਕੋਲ ਸਿੱਧੂ, ਕਾਂਗਰਸ ‘ਚ ਹੋਊ ਵੱਡਾ ਧਮਾਕਾ || D5 Channel Punjabi

ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਚੰਨੀ ਨੇ ਮੁੱਖ ਸਕੱਤਰ ਨੂੰ ਵਿੱਤ ਕਮਿਸ਼ਨਰ ਮਾਲ ਦੇ ਸਲਾਹ-ਮਸ਼ਵਰੇ ਨਾਲ ਇਕ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ ਜੋ ਡਿਪਟੀ ਕਮਿਸ਼ਨਰ, ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ਉਤੇ ਅਧਾਰਿਤ ਹੋਵੇਗੀ। ਇਹ ਕਮੇਟੀ ਸੂਬੇ ਦੇ ਜ਼ਮੀਨੀ ਕਾਨੂੰਨਾਂ ਨੂੰ ਸੁਖਾਲਾ ਬਣਾਉਣ ਲਈ ਸੁਧਾਰ ਲਿਆਉਣ ਬਾਰੇ ਸੁਝਾਅ ਦੇਵੇਗੀ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਗਿਰਦਾਵਰੀ ਦੀ ਪ੍ਰਣਾਲੀ ਦੇ ਖਾਤਮੇ ਲਈ ਵਿਸਥਾਰਤ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਯੋਗ ਅਤੇ ਹੱਕਦਾਰ ਮਾਲਕਾਂ ਨੂੰ ਮਲਕੀਅਤ ਦੇ ਅਧਿਕਾਰ ਦੇਣੇ ਯਕੀਨੀ ਬਣਾਏ ਜਾ ਸਕਣ ਕਿਉਂ ਜੋ ਕਈ ਸੂਬੇ ਇਸ ਪ੍ਰਣਾਲੀ ਨੂੰ ਪਹਿਲਾਂ ਹੀ ਅਮਲ ਵਿਚ ਲਿਆ ਚੁੱਕੇ ਹਨ।

ਬੀਜੇਪੀ ਨੇ ਲਿਆ ਪੰਜਾਬ ਨਾਲ ਹੋਰ ਪੰਗਾ ||D5 Channel Punjabi

ਜਨਤਕ ਜੀਵਨ ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਸ. ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬਿਨਾਂ ਕੋਈ ਢਿੱਲ ਵਰਤਦਿਆਂ ਹੇਠਲੇ ਪੱਧਰ ਤੱਕ ਇਸ ਦਾ ਖਾਤਮਾ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅਨੁਸ਼ਾਸਨ ਯਕੀਨੀ ਬਣਾਉਂਦੇ ਹੋਏ ਸਵੇਰੇ 9 ਵਜੇ ਦਫ਼ਤਰ ਹਾਜ਼ਰ ਹੋਣ ਲਈ ਕਿਹਾ ਅਤੇ ਇੱਥੋਂ ਤੱਕ ਕਿ ਸ਼ਾਮ 5 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੀ ਸੁਤੰਸ਼ਟੀ ਤੱਕ ਕੰਮ ਕਰਨ ਲਈ ਆਖਿਆ।ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਿਸੇ ਵੀ ਅਧਿਕਾਰੀ ਨੂੰ ਆਪਣੇ ਕੈਂਪ ਆਫਿਸ ਤੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸੁਖਬੀਰ ਬਾਦਲ ਤੇ ਮਜੀਠੀਆ ‘ਤੇ ਪੁਲਿਸ ਦਾ ਵੱਡਾ ਐਕਸ਼ਨ || D5 Channel Punjabi

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਹੱਲ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਾਮ 5 ਵਜੇ ਤੋਂ ਬਾਅਦ ਵੀ ਫੀਲਡ ਅਫਸਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤਾਂ ਕਿ ਉਹ ਪ੍ਰਸ਼ਾਸਨਿਕ ਕੰਮਕਾਜ ਉਤੇ ਧਿਆਨ ਦੇ ਸਕਣ ਅਤੇ ਹਫ਼ਤੇ ਵਿਚ ਦੋ ਦਿਨ ਫੀਲਡ ਦੌਰੇ ਲਈ ਰਾਖਵੇਂ ਰੱਖੇ ਜਾਣ ਤਾਂ ਕਿ ਚੱਲ ਰਹੀਆਂ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਸਕੇ।ਸਾਫ-ਸੁਥਰਾ, ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਆਪਣੀ ਸਰਕਾਰ ਦੀ ਪਛਾਣ ਦੱਸਦੇ ਹੋਏ ਸ. ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਜੋ ਆਸ਼ੀਰਵਾਦ ਸਕੀਮ ਤੋਂ ਇਲਾਵਾ ਬੁਢਾਪਾ, ਦਿਵਿਆਂਗ, ਬੇਸਹਾਰਾ ਅਤੇ ਵਿਧਵਾਵਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਬਕਾਏ ਨੂੰ ਨਿਪਟਾਇਆ ਜਾ ਸਕੇ।

ਦਿੱਲੀ ਤੋਂ ਵੱਡੀ ਖ਼ਬਰ, ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ || D5 Channel Punjabi

ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਕਿ ਇਹ ਕੈਂਪ 20 ਤੇ 21 ਅਕਤੂਬਰ ਤੋਂ ਇਲਾਵਾ 29 ਤੇ 30 ਅਕਤੂਬਰ ਨੂੰ ਤਹਿਸੀਲ, ਬਲਾਕ ਅਤੇ ਜ਼ਿਲ੍ਹਾ ਪੱਧਰ ਉਤੇ ਲਾਏ ਜਾਣ। ਇਸੇ ਤਰ੍ਹਾਂ ਅਜਿਹੇ ਸੁਵਿਧਾ ਕੈਂਪਾਂ ਲਈ ਅਗਲਾ ਪ੍ਰੋਗਰਾਮ ਮੁੱਖ ਮੰਤਰੀ ਦਫ਼ਤਰ ਵੱਲੋਂ ਛੇਤੀ ਜਾਰੀ ਕੀਤਾ ਜਾਵੇਗਾ।ਵਿਕਾਸ ਕਾਰਜਾਂ ਅਤੇ ਭਲਾਈ ਸਕੀਮ ਵਿਚ ਹੋਰ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਧਾਇਕਾਂ ਨਾਲ ਮੀਟਿੰਗਾਂ ਕਰਨ ਲ਼ਈ ਕਿਹਾ ਤਾਂ ਕਿ ਉਨ੍ਹਾਂ ਦੇ ਹਲਕਿਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ 2 ਕਿਲੋਵਾਟ ਲੋਡ ਤੱਕ ਦੇ ਸਾਰੇ ਯੋਗ ਲਾਭਾਪਾਤਰੀਆਂ ਤੱਕ ਪਹੁੰਚ ਕਰਕੇ ਬਿਜਲੀ ਦੇ ਬਕਾਏ ਮੁਆਫ ਕਰਨ ਲਈ ਨਿਰਧਾਰਤ ਫਾਰਮ ਭਰਨ ਲਈ ਫੀਲਡ ਸਟਾਫ ਤਾਇਨਾਤ ਕਰਨ ਲਈ ਆਖਿਆ।

ਨਵਜੋਤ ਸਿੱਧੂ ਦਾ ਕਾਫਲਾ ਦਿੱਲੀ ਰਵਾਨਾ, ਅਸਤੀਫ਼ੇ ‘ਤੇ ਹੋਵੇਗਾ ਫੈਸਲਾ ! D5 Channel Punjabi

ਇਸੇ ਤਰ੍ਹਾਂ ਉਨ੍ਹਾਂ ਨੇ ਡਰਾਈਵਿੰਗ ਲਾਇਸੰਸ, ਜਨਮ ਤੇ ਮੌਤ ਸਰਟੀਫਿਕੇਟ ਨੂੰ ਸਮੇਂ ਸਿਰ ਜਾਰੀ ਕੀਤੇ ਜਾਣ ਦੀ ਲੋੜ ਦਾ ਵੀ ਜ਼ਿਕਰ ਕੀਤਾ। ਸ. ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਤਾੜਨਾ ਕੀਤੀ ਕਿ ਜ਼ਿਲ੍ਹਿਆਂ ਵਿਚ ਆਪਣੇ ਮਤਾਹਿਤ ਸਟਾਫ ਦੇ ਕੰਮਕਾਜ ਉਤੇ ਨਜ਼ਰ ਰੱਖੀ ਜਾਵੇ ਤਾਂ ਕਿ ਫਾਈਲਾਂ ਉਤੇ ਬੇਲੋੜੇ ਇਤਰਾਜ਼ਾਂ ਦੀ ਪ੍ਰਥਾ ਨੂੰ ਖਤਮ ਕੀਤਾ ਜਾ ਸਕੇ ਕਿਉਂ ਜੋ ਇਸ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ।ਬਸੇਰਾ ਸਕੀਮ ਨੂੰ ਸਮਾਂਬੱਧ ਲਾਗੂ ਕਰਨ ਅਤੇ ਬੇਘਰ ਲੋਕਾਂ ਨੂੰ 5 ਮਰਲੇ ਦੇ ਪਲਾਟ ਅਲਾਟ ਕਰਨ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਸ਼ਹਿਰੀ ਇਲਾਕਿਆਂ ਦੀਆਂ ਝੁੱਗੀਆਂ-ਝੌਂਪੜੀਆਂ ਵਿਚ ਸੂਬਾ ਸਰਕਾਰ ਦੀ ਜ਼ਮੀਨ ਉਤੇ ਬੈਠੇ ਲੋਕਾਂ ਨੂੰ ਮਾਲਕੀ ਹੱਕ ਦੇਣ ਅਤੇ ਪਿੰਡਾਂ ਵਿਚ ਯੋਗ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਪ੍ਰਕਿਰਿਆ ਦੋ ਹਫ਼ਤਿਆਂ ਵਿਚ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਦੀਵਾਲੀ ਦੇ ਸ਼ੁੱਭ ਮੌਕੇ ਲਾਭਪਾਤਰੀਆਂ ਨੂੰ ਜਾਇਦਾਦ ਕਾਰਡ(ਸੰਨਦ) ਦਿੱਤੇ ਜਾ ਸਕਣ।

ਆਹ ਬੰਦੇ ਨੇ ਕੀਤੀ ਸੀ ਸ਼ਿਕਾਇਤ, ਰਾਜਾ ਵੜਿੰਗ ਨੇ ਲਾ ਲਿਆ ਫੋਨ, ਕਈ ਮਿੰਟ ਚੱਲੀ ਗੱਲਬਾਤ D5 Channel Punjabi

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਬਲਾਕ ਵਿਚ ਜਿੰਮ ਅਤੇ ਹੋਰ ਖੇਡ ਗਤੀਵਿਧੀਆਂ ਦੀ ਸਹੂਲਤਾਂ ਨਾਲ ਲੈਸ ਘੱਟੋ-ਘੱਟ ਚਾਰ ਖੇਡ ਮੈਦਾਨ ਵਿਕਸਤ ਕਰਨ ਲਈ ਆਖਿਆ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਮਿਲੇਗਾ ਅਤੇ ਉਨ੍ਹਾਂ ਦੀ ਅਥਾਹ ਊਰਜਾ ਉਸਾਰੂ ਢੰਗ ਨਾਲ ਵਰਤੀ ਜਾ ਸਕੇਗੀ।ਰਜਿਸਟਰੀ ਦਫ਼ਤਰਾਂ ਵਿੱਚ ਖ਼ਾਸ ਕਰਕੇ ਭ੍ਰਿਸ਼ਟਾਚਾਰ ਦੀ ਪ੍ਰਚਲਿਤ ਪ੍ਰਣਾਲੀ ਦੀ ਕਰੜੀ ਨਿੰਦਾ ਕਰਦਿਆਂ, ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਤਹਿਸੀਲਦਾਰਾਂ ਨੂੰ ਸ਼ਾਮ 5:00 ਵਜੇ ਤੋਂ ਬਾਅਦ ਰਜਿਸਟਰੀ ਕਰਨ ਦੀ ਆਗਿਆ ਨਾ ਦੇਣ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀਆਂ ਦੀ ਉਨ੍ਹਾਂ ਦੇ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਫੀਲਡ ਵਿੱਚ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਰਜਿਸਟਰੀ ਲਈ ਨਿਰਧਾਰਤ ਫੀਸ ਹੀ ਵਸੂਲੀ ਜਾਵੇ।

ਕੋਟਕਪੂਰਾ ‘ਚ ਫਿਰ ਇਕੱਠੀ ਹੋਈ ਸੰਗਤ, ਸਰਕਾਰਾਂ ‘ਤੇ ਸਾਧੇ ਨਿਸ਼ਾਨੇ, ਰੱਖਤੀ ਨਵੀਂ ਮੰਗ! D5 Channel Punjabi

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਬੇਵਜ੍ਹਾ ਰਜਿਸਟਰੀ ਵਿੱਚ ਦੇਰੀ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਆਮ ਲੋਕਾਂ ਵਿੱਚੋਂ ਕੋਈ ਵੀ ਆਪਣੇ ਕੰਮਾਂ ਨੂੰ ਕਰਵਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਨਾ ਹੋਵੇ ਜਿਵੇਂ ਆਪਣੇ ਘਰਾਂ ਦੀਆਂ ਇਮਾਰਤੀ ਯੋਜਨਾਵਾਂ, ਫੀਲਡ ਦਫਤਰਾਂ ਤੋਂ ਡਰਾਈਵਿੰਗ ਅਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਮਨਜ਼ੂਰੀ ਦੇਣਾ ਆਦਿ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ‘ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਇੱਕ ਵਿਧੀ ਤਿਆਰ ਕਰਨ ਲਈ ਕਿਹਾ ਤਾਂ ਜੋ ਸਾਫ਼, ਜਵਾਬਦੇਹੀ ਵਾਲੇ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਖਣਨ ਦੀਆਂ ਸਮੱਸਿਆਵਾਂ ਦੇ ਹੱਲ ਦਾ ਸੰਕਲਪ ਕਰਦਿਆਂ ਮੁੱਖ ਮੰਤਰੀ ਨੇ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਸਥਾਨਕ ਨੁਮਾਇੰਦਿਆਂ ਦੀ ਮਦਦ ਨਾਲ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦੀ ਬੇਨਤੀ ਕੀਤੀ।

ਮੋਦੀ ਸਰਕਾਰ ਦਾ ਨਵਾਂ ਫਰਮਾਨ, ਕੇਂਦਰ ਖਿਲਾਫ਼ ਇੱਕਜੁੱਟ ਹੋਈਆਂ ਜਥੇਬੰਦੀਆਂ D5 Channel Punjabi

ਸਿਹਤ ਅਤੇ ਸਿੱਖਿਆ ਦੇ ਮਹੱਤਵ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਡਾਕਟਰਾਂ/ਪੈਰਾ ਮੈਡੀਕਲ ਅਤੇ ਅਧਿਆਪਕਾਂ ਦੀ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ‘ਤੇ ਅਚਨਚੇਤ ਦੌਰੇ ਕਰਨ ਲਈ ਕਿਹਾ। ਜਿਹੜਾ ਵੀ ਕਰਮਚਾਰੀ ਆਪਣੀ ਡਿਊਟੀ ਨਿਭਾਉਣ ਵਿੱਚ ਗੈਰਹਾਜ਼ਰ ਪਾਇਆ ਗਿਆ, ਉਸ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਉਨ੍ਹਾਂ ਮੁੱਖ ਸਕੱਤਰ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਵਿਭਾਗੀ ਮੁਖੀਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ ਨੂੰ ਭਰੋਸੇ ਵਿੱਚ ਲਏ ਬਗੈਰ ਅਜਿਹੇ ਗਲਤ ਕਰਮਚਾਰੀਆਂ ਨੂੰ ਬਹਾਲ ਨਾ ਕਰਨ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।

ਅੱਧੀ ਰਾਤ ਨੂੰ ਕਿਸਾਨਾਂ ਨੇ ਬਦਲਿਆ ਫੈਸਲਾ ਰਾਜੇਵਾਲ ਨੇ ਕਰਤਾ ਐਲਾਨ, ਦੁਸਹਿਰੇ ਤੋਂ ਬਾਅਦ ਹੋਊ ਆਹ ਕੰਮ

ਪ੍ਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਲੋੜੀਂਦੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਅਨੈਤਿਕ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਪ੍ਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਨੂੰ ਗੈਰਕਨੂੰਨੀ/ਧੋਖੇਬਾਜ਼ੀ ਨਾਲ ਨਾ ਹਥਿਆਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਵਾਸੀ ਭਾਰਤੀਆਂ ‘ਤੇ ਸੂਬਾ ਸਰਕਾਰ ਦੀ ਯੋਜਨਾ, ਜਿਸ ਵਿੱਚ ਸਰਕਾਰ ਵੱਲੋਂ ਬਰਾਬਰ ਦੀ ਗ੍ਰਾਂਟ ਦਿੱਤੀ ਜਾਂਦੀ ਹੈ, ਅਧੀਨ ਆਪਣੀ ਮਾਤ ਭੂਮੀ ਪ੍ਰਤੀ ਅਪਣੱਤ ਦੀ ਭਾਵਨਾ ਨਾਲ ਕੁਝ ਸਕੂਲਾਂ/ਹਸਪਤਾਲਾਂ/ਵਿਦਿਅਕ ਅਦਾਰਿਆਂ ਨੂੰ ਅਪਣਾਉਣ ਲਈ ਜ਼ੋਰ ਪਾਉਣ ਵਾਸਤੇ ਕਿਹਾ।

ਕੇਂਦਰ ਦੀ ਵੱਡੀ ਚਾਲ, ਲਾਗੂ ਕਰਤੇ ਕਾਨੂੰਨ! ਸਾਵਧਾਨ ਰਹਿਣ ਕਿਸਾਨ || D5 Channel Punjabi

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਨਿਰਵਿਘਨ ਅਤੇ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਆਪਣੇ ਅਧਿਕਾਰ ਖੇਤਰ ਵਿੱਚ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਨਾ ਹੋਵੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਕਮਲ ਕਿਸ਼ੋਰ ਯਾਦਵ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button