ਮੁੱਖ ਮੰਤਰੀ ਵੱਲੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਪਾਵਰ ਲਿਮਟਡ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦੀ ਪ੍ਰਵਾਨਗੀ

ਪਾਵਰਕੌਮ ਨੇ ਕੰਪਨੀ ਨੂੰ ਸਮਝੌਤਾ ਰੱਦ ਕਰਨ ਦਾ ਨੋਟਿਸ ਕੀਤਾ ਜਾਰੀ
ਰੱਦ ਕਰਨ ਦਾ ਉਦੇਸ਼ ਵਾਜਬ ਦਰਾਂ ਉਤੇ ਬਿਹਤਰ ਬਿਜਲੀ ਸਪਲਾਈ ਯਕੀਨੀ ਬਣਾਉਣਾ
ਚੰਡੀਗੜ੍ਹ:ਸੂਬੇ ਦੇ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਬਿਹਤਰ ਅਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ.ਵੀ.ਕੇ. ਗੋਇੰਦਵਾਲ ਸਾਹਿਬ (2×270 ਮੈਗਾਵਾਟ) ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਪੰਜਾਬ ਸਟੇਟ ਪਵਾਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਪਾਵਰਕੌਮ ਨੇ ਕੰਪਨੀ ਨੂੰ ਰੱਦ ਕਰਨ ਦਾ ਨੋਟਿਸ ਵੀ ਜਾਰੀ ਕਰ ਦਿੱਤਾ ਹੈ।ਜ਼ਿਕਰਯੋਗ ਹੈ ਕਿ ਪਾਵਰਕੌਮ ਵੱਲੋਂ ਬਿਜਲੀ ਸਮਝੌਤਾ ਰੱਦ ਕਰਨ ਲਈ ਜੀ.ਵੀ.ਕੇ. ਨੂੰ ਅੱਜ ਸ਼ੁਰੂਆਤੀ ਤੌਰ ਉਤੇ ਡਿਫਾਲਟ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
Kisan Bill 2020 : ਨਹੀਂ ਟਲਦੇ BJP ਵਾਲੇ, BJP ਪ੍ਰਧਾਨ ਦਾ ਕਿਸਾਨਾਂ ਬਾਰੇ ਵੱਡਾ ਬਿਆਨ | D5 Channel Punjabi
ਇਸ ਨੋਟਿਸ ਦਾ ਆਧਾਰ ਉਚ ਬਿਜਲੀ ਲਾਗਤਾਂ ਅਤੇ ਨਿਰਧਾਰਤ ਮਾਪਦੰਡਾਂ ਦੇ ਮੁਤਾਬਕ ਮਾੜੀ ਕਾਰਗੁਜ਼ਾਰੀ, ਜੀ.ਵੀ.ਕੇ. ਤੋਂ ਬਿਜਲੀ ਦੀ ਖਰੀਦ ਇਕ ਸਾਲ ਵਿਚ ਬਹੁਤੇ ਸਮਿਆਂ ਦੌਰਾਨ ਮਹਿਜ਼ 25 ਫੀਸਦੀ ਤੋਂ 30 ਫੀਸਦੀ ਤੱਕ ਹੀ ਕੀਤੇ ਜਾਣ ਦਾ ਆਧਾਰ ਹੈ ਜਿਸ ਦੇ ਨਤੀਜੇ ਸਦਕਾ ਬੀਤੇ ਸਾਲ ਲਈ 7.52 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਦੀਆਂ ਦਰਾਂ ਵੱਧ ਰਹੀਆਂ ਰਹੀਆਂ।ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਇਹ ਕਦਮ ਸੂਬੇ ਦੇ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਬਣਾਉਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਬਿਜਲੀ ਦੀ ਕੀਮਤਾਂ ਦਾ ਬੋਝ ਘਟੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਜੀ.ਵੀ.ਕੇ. ਦੁਆਰਾ ਪੀਐਸਪੀਸੀਐਲ ਨਾਲ ਬਿਜਲੀ ਖ਼ਰੀਦ ਸਮਝੌਤਾ (ਪੀ.ਪੀ.ਏ.) ਕਰਨ ਦਾ ਮੂਲ ਅਧਾਰ ਪੀਐਸਪੀਸੀਐਲ ਨੂੰ ਸਸਤੀ ਬਿਜਲੀ ਪ੍ਰਦਾਨ ਕਰਨਾ ਸੀ।
SGPC News : SGPC ਪ੍ਰਧਾਨ ਨੇ ਘੇਰੀ Congress, Jagdish Tytler ਬਾਰੇ ਵੱਡੇ ਖੁਲਾਸੇ | D5 Channel Punjabi
ਜੀ.ਵੀ.ਕੇ. ‘ਸ਼ਕਤੀ’ ਨੀਤੀ ਦੇ ਤਹਿਤ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦਾ ਪ੍ਰਬੰਧ ਕਰਕੇ ਬਿਜਲੀ ਪੈਦਾ ਕਰ ਰਿਹਾ ਸੀ। ਪੀਪੀਏ ਦੇ ਅਨੁਸਾਰ ਜੀ.ਵੀ.ਕੇ. ਨੂੰ ਇੱਕ ਕੋਲੇ ਦੀ ਖਾਣ ਦਾ ਪ੍ਰਬੰਧ ਕਰਨ ਦੀ ਲੋੜ ਸੀ ਪਰ ਇਹ ਗਰਿੱਡ ਨਾਲ ਜੁੜਨ ਦੇ 5 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਜਿਹਾ ਕਰਨ ਵਿੱਚ ਅਸਫਲ ਰਿਹਾ।ਇਸ ਤੋਂ ਇਲਾਵ ਬੁਲਾਰੇ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੁਆਰਾ ਲਗਭਗ 3058 ਕਰੋੜ ਰੁਪਏ ਦੀ ਪੂੰਜੀ ਲਾਗਤ ਦੇ ਆਧਾਰ `ਤੇ ਸਮਰੱਥਾ ਖਰਚੇ ਤੈਅ ਕੀਤੇ ਜਾ ਰਹੇ ਹਨ, ਜੋ ਕਿ ਸਥਿਰ ਲਾਗਤ ਦੇ ਲਗਭਗ 1.61 ਰੁਪਏ ਪ੍ਰਤੀ ਯੂਨਿਟ ਦੇ ਬਰਾਬਰ ਹੈ। ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦੇ ਖਿਲਾਫ ਜਾ ਕੇ ਜੀਵੀਕੇ ਨੇ ਲਗਭਗ 4400 ਕਰੋੜ ਰੁਪਏ ਦੀ ਪੂੰਜੀ ਲਾਗਤ ਦੇ ਦਾਅਵਿਆਂ ਦੇ ਆਧਾਰ `ਤੇ 2.50 ਰੁਪਏ ਪ੍ਰਤੀ ਯੂਨਿਟ ਦੀ ਉੱਚ ਸਥਿਰ ਲਾਗਤ ਪ੍ਰਾਪਤ ਕਰਨ ਲਈ ਐਪੀਲੇਟ ਟ੍ਰਿਬਿਊਨਲ ਫਾਰ ਇਲੈਕਟ੍ਰੀਸਿਟੀ (ਏਪੀਟੀਈਐਲ) ਕੋਲ ਪਹੁੰਚ ਕੀਤੀ, ਜਿਸ ਦਾ ਫੈਸਲਾ ਅਜੇ ਆਉਣਾ ਹੈ।
Petrol-Diesel Price Hike: Pump ਮਾਲਕਾਂ ਨੇ ਕਰ ਲਿਆ ਏਕਾ, ਆਹ ਤਰੀਕ ਨੂੰ ਬੰਦ ਹੋਣਗੇ Pump | D5 Channel Punjabi
ਬੁਲਾਰੇ ਨੇ ਦੱਸਿਆ ਕਿ ਜੀਵੀਕੇ ਦੁਆਰਾ ਕੀਤੇ ਦਾਅਵਿਆਂ ਦੇ ਅਨੁਸਾਰ ਪਰਿਵਰਤਨਸ਼ੀਲ ਲਾਗਤ ਲਗਭਗ 4.50 ਰੁਪਏ ਪ੍ਰਤੀ ਯੂਨਿਟ ਹੈ ਅਤੇ ਸਥਿਰ ਲਾਗਤ ਲਗਭਗ 2.50 ਰੁਪਏ ਪ੍ਰਤੀ ਯੂਨਿਟ ਹੈ। ਇਸ ਤਰ੍ਹਾਂ ਦਰਾਂ ਅਧੀਨ ਜੀਵੀਕੇ ਦਾ ਕੁੱਲ ਦਾਅਵਾ ਲਗਭਗ 7.00 ਰੁਪਏ ਪ੍ਰਤੀ ਯੂਨਿਟ ਨਿਕਲਦਾ ਹੈ ਜੋ ਇਸਦੀ ਮਹਿੰਗੀ ਬਿਜਲੀ ਕਾਰਨ ਹੋਰ ਵਧਦਾ ਹੈ। ਇਸ ਲਈ ਜੀਵੀਕੇ ਦਾ ਇਰਾਦਾ ਸਪੱਸ਼ਟ ਹੈ ਕਿ ਇਹ ਉੱਚ ਦਰਾਂ ਵਸੂਲਣਾ ਚਾਹੁੰਦੀ ਹੈ ਜੋ ਕਿ ਪੀ.ਪੀ.ਏ. ਦਾ ਮੂਲ ਆਧਾਰ ਨਹੀਂ ਹੈ। ਇਸ ਕਰਕੇ ਪੀਐਸਪੀਸੀਐਲ ਲਈ ਜੀਵੀਕੇ ਨਾਲ ਪੀ.ਪੀ.ਏ. ਜਾਰੀ ਰੱਖਣਾ ਵਪਾਰਕ ਤੌਰ `ਤੇ ਗੈਰ-ਵਿਵਹਾਰਕ ਬਣ ਗਿਆ।
Kisan Andolan : Bill ਰੱਦ ਕਰਨ ਲਈ Rajewal ਨੂੰ ਸਰਕਾਰ ਦਾ ਆਇਆ ਸੱਦਾ || D5 Channel Punjabi
ਇਸ ਤੋਂ ਇਲਾਵਾ ਜੀਵੀਕੇ ਵੱਖ-ਵੱਖ ਰਿਣਦਾਤਿਆਂ ਤੋਂ ਇਸ ਦੁਆਰਾ ਲਏ ਗਏ ਕਰਜ਼ਿਆਂ ਦੇ ਲਈ ਸਮੇਂ ਸਿਰ ਬਕਾਏ ਦੀ ਅਦਾਇਗੀ ਨਾ ਕਰਨ ਵਾਸਤੇ ਡਿਫਾਲਟਰ ਬਣ ਗਈ ਸੀ। ਸਿੱਟੇ ਵਜੋਂ ਇਹ ਇੱਕ ਡਿਫਾਲਟਰ ਸੰਪਤੀ ਬਣ ਗਈ ਸੀ ਅਤੇ ਜੀ.ਵੇ.ਕੇ ਵੱਲੋਂ ਹੱਲ ਸਬੰਧੀ ਯੋਜਨਾ ਲਿਆਉਣ ਦੀ ਲੋੜ ਸੀ ਅਤੇ ਇਹ ਅਜਿਹਾ ਕਰਨ ਵਿੱਚ ਅਸਫਲ ਰਹੀ। ਬੁਲਾਰੇ ਨੇ ਦੱਸਿਆ ਕਿ ਰਿਣਦਾਤਿਆਂ ਨੇ ਜੀਵੀਕੇ ਲਈ ਰੈਜ਼ੋਲੂਸ਼ਨ ਪਲਾਨ ਵਾਸਤੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲਜ਼ (ਐਨਸੀਐਲਟੀ) ਕੋਲ ਪਹੁੰਚ ਕੀਤੀ ਹੈ ਜੋ ਟ੍ਰਿਬਿਊਨਲ ਦੇ ਸਾਹਮਣੇ ਵਿਚਾਰ ਅਧੀਨ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.