Breaking NewsD5 specialNewsPress ReleasePunjabTop News

ਮੁੱਖ ਮੰਤਰੀ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ’ਚ ਕਟੌਤੀ ਕਰਨ ਦੇ ਕੀਤੇ ਫੈਸਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ


ਸੂਬੇ ਵਿਚ ਹੁਣ ਤੱਕ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਸਕੀਮ ਦਾ ਲਾਭ ਲਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ਘਟਾਉਣ ਦੇ ਲਏ ਗਏ ਫੈਸਲੇ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਸੂਬੇ ਵਿਚ ਹੁਣ ਤੱਕ ਇਕ ਲੱਖ ਤੋਂ ਵੱਧ ਕਿਸਾਨ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ 4750 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕਰਨ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਨੇ ਕਿਹਾ, “ਇਹ ਉਨ੍ਹਾਂ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਸੂਬਾ ਭਰ ਦੇ ਇਕ ਲੱਖ ਤੋਂ ਵੱਧ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲਿਆ ਹੈ। ਸੂਬਾ ਸਰਕਾਰ ਵਿੱਚ ਭਰੋਸਾ ਜ਼ਾਹਰ ਕਰਨ ਲਈ ਕਿਸਾਨ ਭਰਾਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਾਲ ਉਹ ਬਹੁਤ ਸ਼ੁਕਰਗੁਜ਼ਾਰ ਹਨ ਅਤੇ ਇਸ ਨੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਹੋਰ ਵੀ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ ਹੈ।”

Goldy Brar News : ਪਹਿਲੀ ਵਾਰ ਕੈਮਰੇ ਸਾਹਮਣੇ ਆਇਆ Goldy Brar, Moosewala Murder Case ’ਚ ਕੀਤੇ ਵੱਡੇ ਖ਼ੁਲਾਸੇ!

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਅਜਿਹੇ ਹੋਰ ਉਪਰਾਲੇ ਜਾਰੀ ਰੱਖੇਗੀ। ਇਸ ਦੌਰਾਨ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਸੂਬੇ ਦੇ ਕਿਸਾਨਾਂ ਲਈ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਇੱਕ ਨਿਮਾਣਾ ਜਿਹੀ ਸੌਗਾਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਤੌਰ ‘ਤੇ ਖੇਤੀ ਆਰਥਿਕਤਾ ਵਾਲਾ ਸੂਬਾ ਹੈ ਅਤੇ ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ, ਇਸ ਲਈ ਨੌਜਵਾਨ ਇਸ ਤੋਂ ਦੂਰ ਜਾ ਰਹੇ ਹਨ।

ਗੋਲਡੀ ਬਰਾੜ ਦੀ ਵੀਡੀਓ ਦਾ ਅਸਲ ਸੱਚ, ਮਜੀਠੀਆ ਨੂੰ ਝਟਕਾ, ਅਦਾਲਤ ਦਾ ਫ਼ੈਸਲਾ D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਖੇਤੀ ਲਾਗਤਾਂ ਨੂੰ ਘਟਾ ਕੇ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਦਾ ਛੋਟਾ ਜਿਹਾ ਕਦਮ ਹੈ। ਉਨ੍ਹਾਂ ਚੇਤੇ ਕੀਤਾ ਕਿ ਪਹਿਲਾਂ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਦਾ ਭੁਗਤਾਨ ਕਰਨ ਵਿੱਚ ਬਹੁਤ ਸਾਰੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿੱਚ 50 ਫੀਸਦੀ ਦੇ ਲਗਪਗ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇਸ ਸਕੀਮ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਜਿਹੇ ਹੋਰ ਵੀ ਕਦਮ ਚੁੱਕੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button