NewsPress ReleasePunjabTop News

ਮੁੱਖ ਮੰਤਰੀ ਵੱਲੋਂ ਤਰਨਤਾਰਨ ਵਿਖੇ ਚਰਚ ‘ਚ ਬੇਅਦਬੀ ਅਤੇ ਅਗਜ਼ਨੀ ਦੀ ਘਟਨਾ ਦੀ ਜਾਂਚ ਦੇ ਹੁਕਮ

ਘਿਨਾਉਣੀ ਕਾਰਵਾਈ ਦੀ ਕਰੜੀ ਨਿਖੇਧੀ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ

ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”

Sukhbir Badal ਨੇ ਕਰਤਾ ਵੱਡਾ ਐਲਾਨ, Kunwar Vijay Pratap ਨੂੰ ਬੋਲ ਗਿਆ ਪੁੱਠਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।

Chandigarh ਤੋਂ ਕੈਬਨਿਟ ਮੰਤਰੀ Kuldeep Dhaliwal ਦੀ Press Conference | D5 Channel Punjabi

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਅਜਿਹੇ  ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਬਾਕੀਆਂ ਨੂੰ ਸਬਕ ਮਿਲ ਸਕੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਕਿਸੇ ਨੂੰ ਵੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Ashu ਨੂੰ ਲੈ ਕੇ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ, ਸੁਣਕੇ ਦੇਖਦਾ ਰਹਿ ਗਿਆ Raja Warring | D5 Channel Punjabi

ਇਸ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੁਲਿਸ ਨੂੰ ਇਸ ਮਾਮਲੇ ਦੀ ਤੁਰੰਤ ਅਤੇ ਨਤੀਜਾਮੁਖੀ ਢੰਗ ਰਾਹੀਂ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਸ਼ਾਂਤਮਈ ਅਤੇ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button