Punjab OfficialsBreaking NewsD5 specialNewsPress ReleasePunjab

ਮੁੱਖ ਮੰਤਰੀ ਵੱਲੋਂ ਤਰਨ ਤਾਰਨ ਜ਼ਿਲੇ ਵਿੱਚ ਪਿਛਲੇ 24 ਘੰਟੇ ਦੌਰਾਨ ਭਾਰੀ ਮੀਂਹ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ਵਿੱਚ ਹੜ ਆਉਣ ਕਾਰਨ ਨੇੜਲੇ ਪਿੰਡਾਂ ਵਿੱਚ ਪਾਣੀ ਖੜ ਜਾਣ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।ਇਸੇ ਦੌਰਾਨ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ ’ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ।

(Khabar Todh) : ਕਰਨਾਲ ਤੋਂ ਬਾਅਦ ਕਿਸਾਨਾਂ ਦੀ ਹੋਰ ਵੱਡੀ ਜਿੱਤ, ਮੂਧੇ ਮੂੰਹ ਗਿਰੀ ਬੀਜੇਪੀ || D5 Channel Punjabi

ਉਨਾਂ ਨੇ ਟੀਮ ਨੂੰ ਇਹ ਵੀ ਹਦਾਇਤ ਦਿੱਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਆਧਾਰ ’ਤੇ ਹੜ ਰੱਖਿਆ ਕਾਰਜਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਲਗਾਤਾਰ ਮੀਂਹ ਪੈਂਦਾ ਹੈ ਤਾਂ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਿਆ ਜਾ ਸਕੇ।ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਰਾਹਤ ਅਤੇ ਮੁੜ ਵਸੇਬਾ ਦੀਆਂ ਟੀਮਾਂ ਨੂੰ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button