ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਪਟਵਾਰੀਆਂ ਲਈ ਸਿਖਲਾਈ ਸਮੇਂ ਵਿੱਚ ਕਟੌਤੀ ਦਾ ਐਲਾਨ
ਨਵੇਂ ਭਰਤੀ ਹੋਏ 855 ਪਟਵਾਰੀਆਂ ਨੂੰ ਜ਼ਿਲ੍ਹਿਆਂ ਦੀ ਅਲਾਟਮੈਂਟ ਦੇ ਪੱਤਰ ਵੰਡੇ
ਚੰਡੀਗੜ੍ਹ:ਮਾਲ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ ਦਾ ਸਿਖਲਾਈ ਸਮਾਂ ਘਟਾਉਣ ਦਾ ਐਲਾਨ ਕੀਤਾ।ਇੱਥੇ ਮਿਊਂਸਿਪਲ ਭਵਨ ਵਿਖੇ ਨਵੇਂ ਭਰਤੀ ਹੋਏ 855 ਪਟਵਾਰੀਆਂ ਨੂੰ ਜ਼ਿਲ੍ਹਿਆਂ ਦੀ ਅਲਾਟਮੈਂਟ ਦੇ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦਾ ਸਮਾਂ ਘਟਣ ਨਾਲ ਫੀਲਡ ਵਿੱਚ ਪਟਵਾਰੀਆਂ ਦੀ ਕਾਰਜਕੁਸ਼ਲਤਾ ਵਧੇਗੀ, ਜਿਸ ਨਾਲ ਆਮ ਆਦਮੀ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਕਰਨ ਲਈ ਵਚਨਬੱਧ ਹੈ ਤਾਂ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਇਹ ਸਮੇਂ ਦੀ ਲੋੜ ਹੈ।
Bargari Beadbi Case : Beadbi ਦੀ Report ‘ਤੇ ਭਖਿਆ ਮਾਹੌਲ | D5 Channel Punjabi
ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਕੰਮ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ (ਪਟਵਾਰੀਆਂ) ਨੂੰ ਆਪਣੀ ਕਲਮ ਦੀ ਵਰਤੋਂ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਦੀ ਸੇਵਾ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਵਾਰੀ ਆਪਣੀ ਸੇਵਾ ਇਮਾਨਦਾਰੀ ਨਾਲ ਨਿਭਾਉਣ ਤਾਂ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਟਵਾਰੀ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਜ਼ਮੀਨ ਨਾਲ ਜੁੜੇ ਰਹਿਣ।
Bhagwant Mann Marriage : Bhagwant Mann ਦੇ ਵਿਆਹ ਦਾ BJP ਨੂੰ ਚੜ੍ਹਿਆ ਚਾਅ, ਸੀਨੀਅਰ ਆਗੂ ਨੇ ਕੀਤਾ ਵੱਡਾ ਐਲਾਨ
ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਤੇ ਸਮਰਪਣ ਕਾਰਨ ਹੀ ਉਹ ਇਸ ਚੋਣ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ ਕਿਉਂਕਿ ਉਹ ਬੇਹੱਦ ਮੁਕਾਬਲੇ ਤੋਂ ਬਾਅਦ ਮੈਰਿਟ ਵਿੱਚ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਅਜਿਹੀਆਂ ਹੋਰ ਭਰਤੀਆਂ ਜਾਰੀ ਹਨ ਅਤੇ ਇਹ ਛੇਤੀ ਨੇਪਰੇ ਚੜ੍ਹਨਗੀਆਂ।
LPG Gas Price Today : Center ਨੇ ਹੁਣੇ ਦਿੱਤਾ ਵੱਡਾ ਝਟਕਾ! ਜਾਰੀ ਕਰਤਾ ਫ਼ਰਮਾਨ | D5 Channel Punjabi
ਪਿਛਲੀਆਂ ਸਰਕਾਰਾਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅੰਤ ਵਿੱਚ ਅਜਿਹੇ ਕੰਮ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਕੁੱਝ ਦਿਨਾਂ ਵਿੱਚ ਹੀ ਇੰਨੇ ਕੰਮ ਕੀਤੇ ਹਨ, ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਨਦੇਹੀ ਤੇ ਮਿਸ਼ਨਰੀ ਉਤਸ਼ਾਹ ਨਾਲ ਆਪਣਾ ਕੰਮ ਜਾਰੀ ਰੱਖਣਗੇ।
Bhagwant Mann Marriage News : ਆਹ ਕੁੜੀ ਨਾਲ ਲਵੇਗਾ CM Bhagwant Mann ਲਾਵਾਂ! | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਤੇ ਤਰੱਕੀ ਯਾਫਤਾ ਨੀਤੀਆਂ ਨਾਲ ਲੋਕ ਉਤਸ਼ਾਹਤ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਉਤਸ਼ਾਹ ਨਾਲ ਨਿਭਾਉਣਗੇ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੇ ਗਠਨ ਤੋਂ ਹੀ ਪੰਜਾਬ ਦੇ ਲੋਕ ਬੇਹੱਦ ਖ਼ੁਸ਼ ਹਨ ਕਿਉਂਕਿ ਹਰ ਰੋਜ਼ ਯੋਗ ਵਿਅਕਤੀਆਂ ਨੂੰ ਨੌਕਰੀਆਂ ਦੇ ਮੌਕੇ ਮਿਲ ਰਹੇ ਹਨ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।”
600 Unit : ਨਵੀਂ Cabinet ਦੀ Meeting ਤੋਂ ਬਾਅਦ CM Mann ਦਾ ਧਮਾਕਾ | D5 Channel Punjabi
ਆਪਣੇ ਸੰਬੋਧਨ ਵਿੱਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਪਟਵਾਰੀਆਂ ਨੂੰ ਉਨ੍ਹਾਂ ਦੀ ਵਿਭਾਗ ਵਿੱਚ ਨਿਯੁਕਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਭਾਗ ਵਿੱਚ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ।ਇਸ ਮੌਕੇ ਵਿੱਤ ਕਮਿਸ਼ਨਰ ਮਾਲ ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਵਿਸ਼ੇਸ਼ ਸਕੱਤਰ ਕੈਪਟਨ ਕਰਨੈਲ ਸਿੰਘ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.