ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ
ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ
ਹੁਸੈਨੀਵਾਲਾ (ਫਿਰੋਜ਼ਪੁਰ) : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਤਾਂ ਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਕੀਤੇ ਅਤੇ ਪੰਜਾਬ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ ਦਿੱਤੀ।
RTI ’ਚ ਵੱਡਾ ਖ਼ੁਲਾਸਾ! ਮਾਨ ਸਰਕਾਰ ਨੂੰ ਝਟਕਾ! ਚੀਤਿਆਂ ਦੀ ਰਾਖੀ ਕੁੱਤੇ ਕਰਨਗੇ | D5 Channel Punjabi
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਉਪਰਾਲੇ ਕਰਨੇ ਪੈਣਗੇ ਤਾਂ ਕਿ ਅਸੀਂ ਆਪਣੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰ ਸਕੀਏ। ਉਨ੍ਹਾਂ ਕਿਹਾ ਕਿ ਭਗਤ ਸਿੰਘ ਇਕ ਸੋਚ ਸਨ ਅਤੇ ਸਾਨੂੰ ਉਨ੍ਹਾਂ ਦੀ ਸੋਚ ਉਤੇ ਚਲਦੇ ਹੋਏ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾ ਕੇ ਲੋਕਾਂ ਨੂੰ ਗੁਰਬਤ, ਭ੍ਰਿਸ਼ਟਾਚਾਰ ਅਤੇ ਸਮਾਜਿਕ ਕੁਰੀਤੀਆਂ ਤੋਂ ਵੀ ਮੁਕਤ ਹੋਣ ਦੇ ਸਪੁਨੇ ਸੰਜੋਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਸਾਡਾ ਮੁਲਕ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
Kuldeep Dhaliwal ਨੇ Ravneet Bittu ਦੀ ਬਣਾਈ ਰੇਲ! ਦੱਸਿਆ ਵਿਹਲਾ ਬੰਦਾ | D5 Channel Punjabi
ਇਸ ਮੌਕੇ ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਹੋਰ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਂ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਇੱਥੇ ਤਾਲੀਮ ਹਾਸਲ ਕਰ ਰਹੇ ਸਿੱਖਿਆਰਥੀਆਂ ਨੂੰ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ।
Fauja Singh Sarari ’ਤੇ ਵੱਡਾ ਐਕਸ਼ਨ, ਪਾਰਟੀ ’ਚੋਂ ਬਾਹਰ? ਵਾੲਰਿਲ ਆਡੀਓ ਨੇ ਫਸਾਇਆ ਕਸੂਤਾ | D5 Channel Punjabi
ਇਸ ਮੌਕੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ, ਜਗਦੀਪ ਗੋਲਡੀ, ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਪਾਲ ਸਵਨਾ, ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅਮ੍ਰਿਤ ਸਿੰਘ, ਐਸ.ਐਸ.ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.