Breaking NewsD5 specialNewsPress ReleasePunjabPunjab Officials

ਮੁੱਖ ਮੰਤਰੀ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਸੂਬੇ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ 100 ਦਿਨ ਦਾ ਖਾਕਾ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਪੋ-ਆਪਣੇ ਵਿਭਾਗਾਂ ਦਾ ਵਿਸਥਾਰਿਤ 100 ਦਿਨ ਦਾ ਖਾਕਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਸੂਬੇ ਦੇ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਿਤਾ ਅਤੇ ਕਾਰਜਕੁਸ਼ਲਤਾ ਲਿਆਂਦੀ ਜਾ ਸਕੇ। ਉਨਾਂ ਇਹ ਤਜਵੀਜ਼ਾਂ ਇੱਕ ਹਫਤੇ ਦੇ ਅੰਦਰ ਮੁੱਖ ਸਕੱਤਰ ਨੂੰ ਪੇਸ਼ ਕਰਨ ਲਈ ਕਿਹਾ ਹੈ।ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਚੰਨੀ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਤਰਜੀਹ ਮਿਲਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਕਿਫਾਇਤੀ ਸਿਹਤ ਸਹੂਲਤਾਂ ਅਤੇ ਖਾਸ ਤੌਰ ’ਤੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕੀਤੀ ਜਾ ਸਕੇ।

CM ਚੰਨੀ ਨੂੰ ਪਹਿਲਾਂ ਝਟਕਾ, ਸੈਣੀ ਦੇ ਵਕੀਲ ਕਰਕੇ ਫਸਿਆ ਕਸੂਤਾ! Kultar Sandhwan ਨੇ ਖੋਲ੍ਹਤੇ ਭੈਦ ||

ਮੁੱਖ ਮੰਤਰੀ ਨੇ ਸਕੱਤਰਾਂ ਨੂੰ ਆਪਣਾ ਫਰਜ਼ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਇੱਕ ਸਾਫ-ਸੁਥਰਾ, ਪਾਰਦਰਸ਼ੀ ਅਤੇ ਭਿ੍ਰਸ਼ਟਾਚਾਰ ਤੋਂ ਮੁਕਤ ਪ੍ਰਸ਼ਾਸਨ ਮਿਲ ਸਕੇ ਜੋਕਿ ਉਨਾਂ ਦੀ ਸਰਕਾਰ ਦੀ ਖਾਸੀਅਤ ਹੈ।ਸ. ਚੰਨੀ ਨੇ ਅੱਗੇ ਕਿਹਾ, ‘‘ ਮੈਂ ਨਰਮ ਸੁਭਾਅ ਦਾ ਜ਼ਰੂਰ ਹਾਂ ਪਰ ਇਸਦਾ ਇਹ ਅਰਥ ਨਾ ਕੱਢਿਆ ਜਾਵੇ ਕਿ ਮੈਂ ਕਿਸੇ ਵੀ ਅਣਗਹਿਲੀ ਨੂੰ ਅੱਖੋ ਪਰੋਖੇ ਕਰ ਦਿਆਂਗਾ। ਮੈਂ ਉਨਾਂ ਖਿਲਾਫ ਕਾਰਵਾਈ ਕਰਾਂਗਾ ਜੋ ਆਮ ਲੋਕਾਂ ਦੇ ਹਿੱਤਾਂ ਨੂੰ ਨਹੀਂ ਪੂਰਨਗੇ।’’ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਾ ਕਰਨ ਦਾ ਅਹਿਦ ਕਰਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਸ ਅਲਾਮਤ ਦਾ ਖਾਤਮਾ ਹਰ ਕੀਮਤ ’ਤੇ ਕੀਤਾ ਜਾਣਾ ਜ਼ਰੂਰੀ ਹੈ ਅਤੇ ਆਮ ਆਦਮੀ ਦੇ ਕੰਮ ਤਰਜੀਹੀ ਆਧਾਰ ’ਤੇ ਹੋਣੇ ਚਾਹੀਦੇ ਹਨ। ਉਨਾਂ ਇਹ ਵੀ ਕਿਹਾ ਕਿ ਬਿਨਾਂ ਕਿਸੇ ਵੀ ਧਰਮ, ਜਾਤ ਜਾਂ ਭਾਈਚਾਰੇ ਦੇ ਵਖਰੇਵੇਂ ਤੋਂ ਹਰੇਕ ਨਾਗਰਿਕ ਨਾਲ ਇਨਸਾਫ ਹੋਣਾ ਚਾਹੀਦਾ ਹੈ।

ਕਿਸਾਨਾਂ ਲਈ ਖੁਸ਼ਖਬਰੀ, ਡਰੀ ਸਰਕਾਰ, ਹੱਲ ਕੱਢਣ ਨੂੰ ਤਿਆਰ,ਚੱਕਾ ਜਾਮ ਦਾ ਅਸਰ || D5 Channel Punjabi

ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਜੇਕਰ ਕੋਈ ਵੀ ਵਿਅਕਤੀ ਉਨਾਂ ਦਾ ਨਾਂ ਲੈ ਕੇ ਤੁਹਾਡੇ ਤੱਕ ਪਹੁੰਚ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਉਨਾਂ ਨੂੰ ਦਿੱਤੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ, ਵਿਧਾਇਕਾਂ ਅਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਪਰ ਇਸਦੇ ਨਾਲ ਹੀ ਇਹ ਵੀ ਨਿਰਦੇਸ਼ ਦਿੱਤੇ ਕਿ ਫੈਸਲੇ ਲੈਂਦੇ ਸਮੇਂ ਕਾਨੂੰਨ ਅਨੁਸਾਰ ਹੀ ਕੰਮ ਲਿਆ ਜਾਵੇ। ਸ. ਚੰਨੀ ਨੇ ਪ੍ਰਬੰਧਕੀ ਸਕੱਤਰਾਂ ਨੂੰ ਚਾਲੂ ਪ੍ਰਾਜੈਕਟ ਸਮੇਂ ਸਿਰ ਪੂਰੇ ਕਰਨਾ ਯਕੀਨੀ ਬਣਾਉਣ ਲਈ ਵੀ ਕਿਹਾ ਤਾਂ ਜੋ ਸਰਕਾਰ ਦੀਆਂ ਹਰੇਕ ਵਰਗ ਦੀ ਭਲਾਈ ਲਈ ਕੀਤੀਆਂ ਗਈਆਂ ਕਾਰਵਾਈਆਂ ਦਾ ਲਾਭ ਹਰੇਕ ਵਿਅਕਤੀ ਤੱਕ ਪੁੱਜ ਸਕੇ।

ਕਿਸਾਨਾਂ ਦੇ ਚੱਕਾ ਜਾਮ ਖੋਲ੍ਹਣ ਸਾਰ ਖੇਤੀਬਾੜੀ ਮੰਤਰੀ ਦਾ ਆਇਆ ਵੱਡਾ ਬਿਆਨ || D5 Channel Punjabi

ਸ. ਚੰਨੀ ਨੇ ਪ੍ਰਬੰਧਕੀ ਸਕੱਤਰਾਂ ਨੂੰ ਮੁਲਾਜ਼ਮ ਪੱਖੀ ਪਹੁੰਚ ਅਪਣਾਉਣ ਲਈ ਵੀ ਕਿਹਾ ਤਾਂ ਜੋ ਉਨਾਂ ਦੇ ਮਸਲੇ ਆਰਾਮ ਨਾਲ ਨਿਪਟਾਏ ਜਾ ਸਕਣ ਅਤੇ ਉਨਾਂ ਨੂੰ ਸੰਘਰਸ਼ ਦਾ ਰਾਹ ਨਾ ਫੜਨਾ ਪਵੇ।ਮੁੱਖ ਮੰਤਰੀ ਨੂੰ ਇੱਕ ਚੰਗੇ ਪ੍ਰਸ਼ਾਸਨ ਅਤੇ ਉਨਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਭਰੋਸਾ ਦਿਵਾਉਂਦੇ ਹੋਏ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨੇ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਵੱਲੋਂ ਸਾਫ ਤੌਰ ’ਤੇ ਸੰਦੇਸ਼ ਦੇ ਦਿੱਤਾ ਗਿਆ ਹੈ ਇਸ ਲਈ ਉਨਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਦੇ ਹੋਏ ਇੱਕ ਸਾਫ ਅਤੇ ਪਾਰਦਰਸ਼ੀ ਖਾਕਾ ਤਿਆਰ ਕਰਕੇ ਨਿਰਧਾਰਿਤ ਟੀਚੇ ਹਾਸਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button