Breaking NewsD5 specialNewsPunjabTop News

ਮੁੱਖ ਮੰਤਰੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ.ਜੋਧ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਸਿੱਖ ਵਿਦਵਾਨ ਅਤੇ ਪ੍ਰੋਫੈਸਰ ਆਫ ਸਿੱਖਿਜ਼ਮ ਡਾ ਜੋਧ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਡਾ ਜੋਧ ਸਿੰਘ ਜੋ 70 ਵਰ੍ਹਿਆਂ ਦੇ ਸਨ, ਦਾ ਅੱਜ ਬਾਅਦ ਦੁਪਹਿਰ ਸੰਖੇਪ ਬਿਮਾਰੀ ਉਪਰੰਤ ਪਟਿਆਲਾ ਵਿਖੇ ਉਨ੍ਹਾਂ ਦੀ ਰਿਹਾਇਸ਼ ਉਤੇ ਦੇਹਾਂਤ ਹੋ ਗਿਆ।ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਤੇ ਨੂੰਹ ਛੱਡ ਗਏ। ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਡਾ ਜੋਧ ਸਿੰਘ ਆਪਣੇ ਆਪ ਵਿੱਚ ਇਕ ਸੰਸਥਾ ਸਨ।

ਸਵੇਰੇ-ਸਵੇਰੇ ਸਿੱਧੂ ਦਾ ਵੱਡਾ ਸਿਆਸੀ ਧਮਾਕਾ!ਸਿਆਸਤ ‘ਚ ਆਇਆ ਭੂਚਾਲ! ਸਿੱਧੂ ਦੇ ਬਿਆਨ ‘ਤੇ ਹਾਈਕਮਾਨ ਵੀ ਹੈਰਾਨ!

ਜਿਨ੍ਹਾਂ ‘ਇਨਸਾਈਕਲੋਪੀਡੀਆ ਆਫ ਸਿੱਖਿਜ਼ਮ’ (ਸਿੱਖ ਵਿਸ਼ਵਕੋਸ਼) ਦੇ ਮੁੱਖ ਸੰਪਾਦਕ ਵਜੋ ਸੇਵਾਵਾਂ ਨਿਭਾਉਣ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿੱਚ ਅਨੁਵਾਦ ਅਤੇ ਵਾਰਾਂ ਭਾਈ ਗੁਰਦਾਸ ਜੀ ਦਾ ਅੰਗਰੇਜ਼ੀ ਵਿੱਚ ਅਨੁਵਾਦ ਕੀਤਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਸਿੱਖ ਸਾਹਿਤਕ ਹਲਕਿਆਂ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਜਿਹੜਾ ਕਿ ਭਰਨਾ ਮੁਸ਼ਕਲ ਹੈ। ਮੁੱਖ ਮੰਤਰੀ ਨੇ ਸ਼ੋਕਗ੍ਰਸਤ ਪਰਿਵਾਰ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button