Breaking NewsD5 specialNewsPoliticsPress ReleasePunjabTop News

ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ

 ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

ਮੀਤ ਹੇਅਰ ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਨੇ ਨਿਗਰਾਨੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਿੱਖਿਆ ਵਿਭਾਗ ਨੇ ਅੱਜ ਪ੍ਰਾਈਵੇਟ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਸਬਿਆਂ ਵਿੱਚ ਘੱਟੋ-ਘੱਟ ਤਿੰਨ ਅਤੇ ਸ਼ਹਿਰਾਂ ਵਿੱਚ ਘੱਟੋ-ਘੱਟ 20 ਕਿਤਾਬਾਂ/ਵਰਦੀ ਵਾਲੀਆਂ ਦੁਕਾਨਾਂ ਦੀ ਸੂਚੀ ਤੁਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਨਾਲ ਸਾਂਝੀ ਕਰਨ। ਇਸ ਕਦਮ ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਘਰਾਂ ਦੇ ਆਸ-ਪਾਸ ਮਰਜ਼ੀ ਮੁਤਾਬਕ ਕਿਸੇ ਵੀ ਨਿਰਧਾਰਤ ਦੁਕਾਨ ਤੋਂ ਕਿਤਾਬਾਂ ਖਰੀਦਣ ਦੀ ਖੁੱਲ੍ਹ ਦੇਣਾ ਹੈ।

Punjab ਦੇ Railway Station ਬੰਦ, ਕੇਂਦਰ ਦਾ ਵੱਡਾ ਝਟਕਾ! ਬਦਲਾਖੋਰੀ ’ਚ ਦਬਿਆ ਪੰਜਾਬ! | D5 Channel Punjabi

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾਂਦਾ ਸੀ। ਮੁੱਖ ਮੰਤਰੀ ਨੇ ਪਹਿਲਾਂ ਹੀ ਪ੍ਰਾਈਵੇਟ ਸਕੂਲਾਂ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ.ਈ.ਓਜ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੀਖਣ ਟੀਮਾਂ ਦਾ ਗਠਨ ਕੀਤਾ ਜਾਵੇ।

BIG News : ਲਓ Sunil Jakhar ਹੋਊ ਗ੍ਰਿਫਤਾਰ? ਹੋ ਗਈ ਕਾਰਵਾਈ, ਐਕਸ਼ਨ ‘ਚ SC ਕਮਿਸ਼ਨ | D5 Channel Punjabi

ਮੰਤਰੀ ਨੇ ਕਿਹਾ ਕਿ ਇਹ ਟੀਮਾਂ ਅਚਨਚੇਤ ਢੰਗ ਨਾਲ ਨਿਰੀਖਣ ਕਰਕੇ ਦੁਕਾਨਾਂ ਦੀ ਸੂਚੀ ਦੀ ਤਸਦੀਕ ਕਰਨਗੀਆਂ ਅਤੇ ਜੇਕਰ ਕੋਈ ਉਲੰਘਣਾ ਪਾਈ ਗਈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮੰਤਰੀ ਨੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਰੈਗੂਲੇਟਰੀ ਸੰਸਥਾਵਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਿਰੁੱਧ ਸ਼ਿਕਾਇਤਾਂ ‘ਤੇ ਸਰਗਰਮੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਅਜੇ ਵੀ ਕੁਝ ਪ੍ਰਾਈਵੇਟ ਸਕੂਲ ਇਨ੍ਹਾਂ ਹੁਕਮਾਂ ਦੀ ਘੋਰ ਉਲੰਘਣਾ ਕਰ ਰਹੇ ਹਨ।

Lakhimpur Kheri ਦੇ ਗਵਾਹ ’ਤੇ ਹਮਲਾ,ਕੁੱਟ-ਕੁੱਟ ਕਰਤਾ ਬੁਰਾ ਹਾਲ,ਜਾਂਦੇ-ਜਾਂਦੇ ਦੇ ਗਏ ਧਮਕੀ | D5 Channel Punjabi

ਉਨ੍ਹਾਂ ਕਿਹਾ ਕਿ ਅਜਿਹੇ ਡਿਫਾਲਟਰ ਸਕੂਲਾਂ ਨੂੰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਜਲਦੀ ਹੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button