ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ
ਵਿਆਪਕ ਸਿੱਖਿਆ ਸੁਧਾਰਾਂ ਲਈ ਸਰਕਾਰੀ ਸਕੂਲਾਂ ਦੀ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਣ ਦੇ ਉਦੇਸ਼ ਨਾਲ ਗਏ ਸਨ ਮੁੱਖ ਮੰਤਰੀ
ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਦੀ ਵਚਨਬੱਧਤਾ ਦੁਹਰਾਈ
ਚੁੰਨੀ ਕਲਾਂ (ਫਤਹਿਗੜ੍ਹ ਸਾਹਿਬ): ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਹਿਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ।
Captain-Modi ਦੀ Meeting ਦਾ ਅਸਲ ਸੱਚ, ਹੁਣ ਪਲਟੇਗੀ ਸਾਰੀ ਗੇਮ! | D5 Channel Punjabi
ਮੁੱਖ ਮੰਤਰੀ ਨੇ ਕਿਹਾ, “ਮੇਰੀ ਇਸ ਫੇਰੀ ਦਾ ਉਦੇਸ਼ ਨੁਕਸ ਕੱਢਣਾ ਨਹੀਂ ਹੈ ਸਗੋਂ ਇਸ ਦਾ ਅਸਲ ਮਨੋਰਥ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣਾ ਹੈ।” ਮੁੱਖ ਮੰਤਰੀ ਨੇ ਦੁਪਹਿਰ ਵੇਲੇ ਸਕੂਲ ਦਾ ਦੌਰਾ ਕੀਤਾ ਅਤੇ ਉਹ ਕਰੀਬ ਅੱਧਾ ਘੰਟਾ ਸਕੂਲ ਵਿੱਚ ਹੀ ਰਹੇ। ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ਦੀਆਂ ਹਾਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
Jathedar Harpreet Singh ਦਾ ਸਿੱਧਾ ਚੈਲੰਜ, ਬਰਦਾਸ਼ਤ ਨਹੀਂ ਕਰਾਂਗੇ ਧੱਕਾ | D5 Channel Punjabi
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸ਼ੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।
Bharat Bhushan Ashu ਦੇ ਲੜਦੇ ਨੇ ਮੱਛਰ, ਬੈੱਡਰੂਮ ਤੋਂ ਘੜੀਸ ਲੈ ਗਏ ਪੱਤਰਕਾਰ ਨੂੰ ||
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਬਿਹਤਰ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਹਾਣੀ ਵਿਦਿਆਰਥੀਆਂ ਦਾ ਮੁਕਾਬਲਾ ਵੀ ਕਰ ਸਕਣਗੇ।
ਜਨਾਨੀਆਂ ਤੇ ਬੰਦਿਆਂ ਦੇ ਗੁਪਤ ਰੋਗਾਂ ਦਾ ਪੱਕਾ ਇਲਾਜ, ਦੇਸੀ ਦਵਾਈ ਵੀ ਕਰਦੀ ਧੁੱਰ ਤੱਕ ਅਸਰ ||D5 Channel Punjabi
ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਪਾਸੋਂ ਸਕੂਲ ਦੇ ਸਿਲੇਬਸ ਬਾਰੇ ਪੁੱਛਿਆ। ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਜੀਵਨ ਦੀਆਂ ਖਾਹਿਸ਼ਾਂ-ਉਮੰਗਾਂ ਤੇ ਸੁਪਨਿਆਂ ਬਾਰੇ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰਰਿਆ। ਭਗਵੰਤ ਮਾਨ ਨੇ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਸੁਨਹਿਰੀ ਨਿਯਮਾਂ ਨੂੰ ਤਨਦੇਹੀ ਨਾਲ ਅਪਣਾਉਣ ਦੀ ਲੋੜ ਹੈ ਤਾਂ ਜੋ ਉਹ ਸਫਲਤਾ ਦੀਆਂ ਬੁਲੰਦੀਆਂ ਛੂਹ ਸਕਣ।
Sidhu Moosewala ਕਤਲ ਕਾਂਡ ਨੂੰ ਲੈਕੇ Punjab DGP ਦੇ ਵੱਡੇ ਖੁਲਾਸੇ, ਪੰਜਾਬ ਲਿਆਦਾਂ ਜਾਊ Mastermind |D5 Channel
ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿਚ ਅਤਿ ਆਧੁਨਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ਦੇ ਕੰਪਿਊਟਰਾਂ ਵਿਚ ਮੌਜੂਦਾ ਸਾਫਟਵੇਅਰ ਨੂੰ ਵੀ ਅਪਗ੍ਰੇਡ ਕਰਨ ਲਈ ਆਖਿਆ। ਭਗਵੰਤ ਮਾਨ ਨੇ ਸਕੂਲ ਵਿਚ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਵਿਚ ਲੋੜੀਂਦੀ ਮੁਰੰਮਤ ਤੇ ਵਿਵਸਥਾ ਕਰਨ ਦੇ ਵੀ ਹੁਕਮ ਦਿੱਤੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.