ਮੁੱਖ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਦੀ ਸਾਲ 2020 ਤੋਂ ਬਕਾਇਆ 32 ਕਰੋੜ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ
ਸੰਕਟ ਦੇ ਸਮੇਂ ਹੜ੍ਹ ਪੀੜਤਾਂ ਦੀ ਸਾਰ ਨਾ ਲੈਣ ਲਈ ਤਤਕਾਲੀ ਸਰਕਾਰ ਦੇ ਰਵੱਈਏ ਦੀ ਆਲੋਚਨਾ
ਮੁਆਵਜ਼ਾ ਵੰਡਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਚੰਡੀਗੜ੍ਹ: ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ।
ਵੱਡੀ ਖ਼ਬਰ: ਪੁਲਿਸ ਨੇ ਲਾਈਵ ਕੀਤਾ ਗੈਂਗਰਟਰਾਂ ਦਾ ਐਨਕਾਊਂਟਰ! ਮੂਸੇਵਾਲਾ ਤੋਂ ਬਾਅਦ ਦੇਣਾ ਸੀ ਵੱਡੀ ਘਟਨਾ ਨੂੰ ਅੰਜ਼ਾਮ
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸਾਲ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਕਹਿਰ ਨਾਲ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਵੇਲੇ ਦੀ ਸਰਕਾਰ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਸੀ। ਭਗਵੰਤ ਮਾਨ ਨੇ ਦੱਸਿਆ ਕਿ ਕੁੱਲ 32 ਕਰੋੜ ਰੁਪਏ ‘ਚੋਂ 28 ਕਰੋੜ ਰੁਪਏ ਦਾ ਫਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਜਦਕਿ ਬਾਕੀ 4 ਕਰੋੜ ਰੁਪਏ ਦਾ ਨੁਕਸਾਨ ਘਰਾਂ ਅਤੇ ਹੋਰ ਅਦਾਰਿਆਂ ਦਾ ਹੋਇਆ ਹੈ।
Lovepreet Case ’ਚ Police ਦਾ ਵੱਡਾ ਐਕਸ਼ਨ, Beant Kaur ਹੋਊ ਡਿਪੋਰਟ! ਸੱਸ ਕੀਤੀ Arrest | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਤਤਕਾਲੀ ਸੂਬਾ ਸਰਕਾਰ ਇਸ ਮਾਮਲੇ ਵਿੱਚ ਢਿੱਲ ਮੱਠ ਕਰ ਰਹੀ ਸੀ ਤਾਂ ਜੋ ਸੰਕਟ ਵਿੱਚ ਘਿਰੇ ਲੋਕਾਂ ਨੂੰ ਰਾਹਤ ਨਾ ਮਿਲ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਵੇਲੇ ਦੀ ਸਰਕਾਰ ਦਾ ਨਾਂਹ-ਪੱਖੀ ਰਵੱਈਆ ਇਸ ਗੱਲ ਤੋਂ ਨਜ਼ਰ ਆਉਂਦਾ ਹੈ ਕਿ ਲੋਕਾਂ ਨੂੰ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਦੀ ਭਲਾਈ ਲਈ ਫਿਕਰਮੰਦ ਆਮ ਆਦਮੀ ਦੀ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Moosewala ਮਾਮਲੇ ’ਚ ਕਸੂਤਾ ਫਸਿਆ Bhagwant Mann! Majithia ਨੇ ਦਿੱਤਾ ਵੱਡਾ ਬਿਆਨ | D5 Channel Punjabi
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਹੁਕਮ ਦਿੱਤੇ ਕਿ ਲੋਕਾਂ ਨੂੰ ਮੁਆਵਜ਼ਾ ਜਲਦੀ ਵੰਡਣ ਦੀਆਂ ਰਸਮੀ ਕਾਰਵਾਈਆਂ ਤੁਰੰਤ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਲੋਕਾਂ ਨੂੰ ਵੰਡਿਆ ਜਾਵੇ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Goli kand ’ਚ ਮਾਮਲੇ ’ਚ Sukhbir Badal ਪੇਸ਼, ਸਿੱਟ ਸਾਹਮਣੇ ਕੀਤੇ ਵੱਡੇ ਖੁਲਾਸੇ? | D5 Channel Punjabi
ਇਸ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਤੋਂ ਵਿਧਾਇਕ ਨਰਿੰਦਰਪਾਲ ਸਿੰਘ, ਅਮਨਦੀਪ ਸਿੰਘ ਅਤੇ ਜਗਦੀਪ ਕੰਬੋਜ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਫਾਜ਼ਿਲਕਾ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਵਿਧਾਇਕਾਂ ਨੇ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਅਤੇ ਵਿਕਾਸ ਪੱਖੀ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.