ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਯਸ਼ਪਾਲ ਸ਼ਰਮਾ ਜੋ 66 ਵਰ੍ਹਿਆਂ ਦੇ ਸਨ, ਦਾ ਅੱਜ ਨਵੀਂ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਤੇ ਇਕ ਬੇਟਾ ਛੱਡ ਗਏ।
ਲਓ ਜੀ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ, ਹੁਣ ਆਹ ਤਰੀਕੇ ਨਾਲ ਕਾਨੂੰਨ ਹੋਣਗੇ ਰੱਦ! ਮੋਦੀ ਸਰਕਾਰ ਲਈ ਨਵੀਂ ਬਿਪਤਾ!
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਯਸ਼ਪਾਲ ਸ਼ਰਮਾ ਨੂੰ ਇਕ ਮਹਾਨ ਕ੍ਰਿਕਟਰ ਦੱਸਿਆ ਜਿਹੜੇ ਉਸ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ ਸਨ, ਜਿਸ ਨੇ 1983 ਵਿੱਚ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਰਤੀ ਦੇ ਇਸ ਪੁੱਤਰ ਦੇ ਤੁਰ ਜਾਣ ਨਾਲ ਅੱਜ ਹਰ ਦੇਸ਼ ਵਾਸੀ ਖ਼ਾਸ ਕਰਕੇ ਹਰ ਪੰਜਾਬੀ ਉਸ ਮਹਾਨ ਬੱਲੇਬਾਜ਼ ਨੂੰ ਯਾਦ ਕਰ ਰਿਹਾ ਹੈ ਜਿਹੜੇ ਭਾਰਤੀ ਕ੍ਰਿਕਟ ਟੀਮ ਦੇ ਕੌਮੀ ਚੋਣਕਾਰ ਵੀ ਰਹੇ ਹਨ। ਸਾਬਕਾ ਕ੍ਰਿਕਟਰ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਤੇ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
Condole the sad demise of ex-Cricketer Yashpal Sharma ji who passed away due to cardiac arrest. He was an outstanding cricketer who brought laurels to the country as part of 1983 World Cup winning team. Share my heartfelt sympathies with the bereaved family, friends & fans. pic.twitter.com/7hoBI52erF
— Capt.Amarinder Singh (@capt_amarinder) July 13, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.