Press ReleasePunjabTop News

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਫਿਰ ਖਰਾਬ ਹੋਵੇਗਾ Mausam ਅਲਰਟ ਜਾਰੀ, ਦੇਖੋ ਕਦੋਂ ਪਵੇਗਾ Punjab ‘ਚ ਮੀਂਹ ? | Weather | D5 Channel Punjabi
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ਼ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।
Parkash Singh Badal ਨੂੰ ਜੱਫ਼ੀ ਪਾ ਭੁੱਬਾਂ ਮਾਰ ਰੋਇਆ Sukhbir Badal! | Sukhbir Badal Gets Emotional
ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।    

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button