Breaking NewsD5 specialNewsPress ReleasePunjabTop News

ਮੁੱਖ ਮੰਤਰੀ ਵੱਲੋਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਕੀਤੀ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵਿੱਚ ਮਹਾਨ ਸਿੱਖ ਜਰਨੈਲ ਨੂੰ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਜੋ ਕਿ ਇਸ ਮਹਾਨ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਮਹਾਨ ਯੋਧੇ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨ ਕੁਰਬਾਨੀ ਨੇ ਸਾਲ 1709 ਵਿੱਚ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਨੀਂਹ ਰੱਖੀ ਸੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ।
Police ਨੇ ਚੱਕਿਆ Goldy Brar ਦਾ ਸਾਥੀ, Raja Warring ਦਾ ਵਿੱਚ ਆਇਆ ਨਾਮ! | D5 Channel Punjabi
ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਕਿਸਾਨਾਂ ਦੇ ਸੱਚੇ ਮੁਦੱਈ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ।ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਫਲਸਫੇ ਤੋਂ ਪ੍ਰੇਰਨਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਗਰੀਬ ਅਤੇ ਕਿਸਾਨ ਹਿਤੈਸ਼ੀ ਪਹਿਲਕਦਮੀਆਂ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਂਦਾ ਜਾ ਸਕੇ।
Sanjay Popli Son Shot : Sanjay Popli ਦੇ ਬੇਟੇ ਦੀ ਮੌਤ ਬਾਰੇ ਵੱਡਾ ਖ਼ੁਲਾਸਾ! Bhagwant Mann ਫਸਿਆ ਕਸੂਤਾ!
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਦੇ ਨਾਲ-ਨਾਲ ਹਜ਼ਾਰਾਂ ਬੇਗੁਨਾਹਾਂ ਦੇ ਕਤਲੇਆਮ ਦਾ ਬਦਲਾ ਲੈਣ ਲਈ ਮੁਗਲ ਗਵਰਨਰ ਵਜ਼ੀਰ ਖਾਨ ਨੂੰ ਹਰਾਇਆ ਸੀ। ਉਨ੍ਹਾਂ ਨੇ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਆਪਣਾ ਜੀਵਨ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਸਮਰਪਿਤ ਕਰ ਦਿੱਤਾ।
Sanjay Popli : Moosewala ਤੋ ਬਾਅਦ IAS Sanjay Popli ਦੇ ਮੁੰਡੇ ਦੀ ਮੌਤ, ਚੱਲੀ ਗੋਲੀ | D5 Channel Punjabi
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਬਹਾਦਰੀ ਅਤੇ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button