Breaking NewsD5 specialNewsPress ReleasePunjabTop News

ਮੁੱਖ ਮੰਤਰੀ ਵੱਲੋਂ ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ਦੀ ਮਾਤਾ ਜਸਪਾਲ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ 64 ਵਰ੍ਹਿਆਂ ਦੇ ਸਨ ਜਿਨ੍ਹਾਂ ਨੇ ਸੰਖੇਪ ਬਿਮਾਰੀ ਮਗਰੋਂ ਲੁਧਿਆਣਾ ਜ਼ਿਲ੍ਹੇ ਵਿਚ ਸਥਿਤ ਜੱਦੀ ਪਿੰਡ ਨੱਥੋਵਾਲ ਵਿਖੇ ਆਪਣੇ ਘਰ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।

ਬੀਜੇਪੀ ਨੇ ਸੱਦੀ ਦੀ ਅਹਿਮ ਮੀਟਿੰਗ, ਖੇਤੀ ਕਾਨੂੰਨ ਹੋ ਸਕਦੇ ਨੇ ਰੱਦ !

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸਰਦਾਰਨੀ ਜਸਪਾਲ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਆਪਣੇ ਪਰਿਵਾਰ ਲਈ ਪ੍ਰੇਰਨਾ ਦਾ ਸਰੋਤ ਸਨ।”ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button