ਮੁੱਖ ਮੰਤਰੀ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
ਰਾਮ ਤੀਰਥ ਆਈ.ਟੀ.ਆਈ. ਦਾ ਵਰਚੁਅਲ ਢੰਗ ਨਾਲ ਉਦਘਾਟਨ, ਤੀਰਥ ਸਥਲ ਵਿਖੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ
ਦਲਿਤ ਵਿਦਿਆਰਥੀਆਂ ਲਈ ਹੁਨਰ ਵਿਕਾਸ ਕੇਂਦਰ ਨੂੰ ਹਰੀ ਝੰਡੀ, ਵਾਲਮੀਕਿ ਜੈਅੰਤੀ ਮੌਕੇ ਸਾਲਾਨਾ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ ਸੀ। ਉਨਾਂ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮਿ੍ਰਤਸਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ। ਵਾਲਮੀਕਿ ਜੈਅੰਤੀ ਦੇ ਜਸ਼ਨਾਂ ਵਿਚ ਇੱਥੋਂ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ ਇੱਕ ਨਵੀਂ ਆਈ.ਟੀ.ਆਈ. ਦਾ ਵਰਚੁਅਲ ਉਦਘਾਟਨ ਵੀ ਕੀਤਾ ਅਤੇ ਇਸ ਦੇ ਨਾਲ ਹੀ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇੱਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ।
ਹੁਣ ਅਕਾਲੀ ਦਲ ਦੇ ਵੱਡੇ ਲੀਡਰ ਨੇ ਕਰਤਾ ਵੱਡਾ ਐਲਾਨ !ਮੋਦੀ ਤੇ ਕੈਪਟਨ ਨੂੰ ਛੇੜ ਦਿੱਤਾ ਨਵਾਂ ਪੰਗਾ!ਖੇਤੀ ਕਾਨੂੰਨ ਰੱਦ?
ਇਸ ਤੋਂ ਇਲਾਵਾ ਉਨਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਹਰ ਵਰੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡੇ ਅਤੇ ਤਕਨੀਕੀ ਸਿੱਖਿਆ ਅਤੇ ਹੋਰ ਵਿਭਾਗਾਂ ਵੱਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ। ਉਨਾਂ ਇਹ ਵੀ ਕਿਹਾ ਕਿ ਉਹਨਾਂ ਦੀ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ।
🔴LIVE🔴ਹੁਣ ਸ਼੍ਰੋਮਣੀ ਕਮੇਟੀ ਨੇ ਘੇਰ ਲਿਆ ਕੈਪਟਨ !ਸੱਤਵੇਂ ਅਸਮਾਨ ‘ਤੇ ਪਹੁੰਚਿਆ ਕਿਸਾਨਾਂ ਦਾ ਗੁੱਸਾ !
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ ਜਿਸ ਤੋਂ ਕੇ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫੀ ਭਰੇ ਢੰਗ ਨਾਲ ਬੰਦ ਕਰਕੇ ਉਨਾਂ ਨੂੰ ਮਹਿਰੂਮ ਕਰ ਦਿੱਤਾ ਸੀ। ਉਨਾਂ ਅੱਗੇ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐਸ.ਸੀ. ਵਿਦਿਆਰਥੀਆਂ ਨੂੰ ਫੀਸ ਵਿਚ 100 ਫੀਸਦੀ ਛੋਟ ਮਿਲੇਗੀ ਜਿਸ ਨਾਲ ਉਨਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ।
ਸਵੇਰੇ ਸਵੇਰੇ ਕਿਸਾਨਾਂ ਲਈ ਖੁਸੀ ਦੀ ਖ਼ਬਰ,ਖੇਤੀਬਾੜੀ ਯੂਨੀਵਰਸਿਟੀ ਤੋਂ ਆਈ ਜਾਣਕਾਰੀ
ਇਹ ਸਕੀਮ ਜੋ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹਰ ਵਰੇ ਲਾਭ ਦੇਵੇਗੀ, ਵਿਚ ਵਿਦਿਆਰਥੀਆਂ ਦੁਆਰਾ ਸਰਕਾਰੀ/ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਸਥਾਵਾਂ ਵੱਲੋਂ ਇਸ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ। ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਾਜੈਕਟਾਂ ਦੇ ਵੇਰਵੇ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨਾਂ ਵਿਚ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਾਮਾ (25-30 ਕਰੋੜ ਰੁਪਏ), ਬਾਹਰੀ ਕੰਧ ਉੱਤੇ ਲਾਈਟਾਂ ਲਾਉਣਾ (10.9 ਕਰੋੜ ਰੁਪਏ), ਸਰੋਵਰ ਲਈ ਫਿਲਟਰੇਸ਼ਨ ਪਲਾਂਟ (4.75 ਕਰੋੜ ਰੁਪਏ), ਸਰਾਏ ਲਈ ਫਰਨੀਚਰ (2 ਕਰੋੜ ਰੁਪਏ) ਅਤੇ ਇੱਕ ਪਰਕਰਮਾ ਦੀ ਉਸਾਰੀ (1.3 ਕਰੋੜ ਰੁਪਏ) ਸ਼ਾਮਲ ਹੋਣਗੇ।
ਕਿਸਾਨਾਂ ਲਈ ਆਈ ਵੱਡੀ ਖ਼ਬਰ,ਆਹ ਤਰੀਕੇ ਨਾਲ ਕਿਸਾਨ ਕਰਵਾ ਸਕਦੇ ਹਨ ਕਾਨੂੰਨ ਰੱਦ|| #Meet Hayer
ਆਈ.ਟੀ.ਆਈ. ਦੇ ਰਾਮ ਤੀਰਥ ਵਿਖੇ ਆਰਜੀ ਕੈਂਪਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਸਥਾਨ ਨਾਲ ਨੌਜਵਾਨ ਵਰਗ ਲਈ ਵਧੇਰੇ ਨੌਕਰੀਆਂ ਪੈਦਾ ਹੋਣਗੀਆਂ। ਉਨਾਂ ਅੱਗੇ ਕਿਹਾ ਕਿ ਇਸ ਸੰਸਥਾਨ ਵਿਚ ਹੁਣ ਤੱਕ 90 ਸਿੱਖਿਆਰਥੀ ਦਾਖਲਾ ਲੈ ਚੁੱਕੇ ਹਨ ਅਤੇ ਜਦੋਂ ਅਗਲੇ ਵਰੇ ਤੱਕ ਇਸ ਇਮਾਰਤ ਦਾ 1.82 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ 3.5 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਦੀ ਖਰੀਦ ਹੋਵੇਗੀ ਤਾਂ ਵਿਦਿਆਰਥੀਆਂ ਦੀ ਗਿਣਤੀ ਵਧ ਕੇ 240 ਹੋ ਜਾਵੇਗੀ। ਕੋਰਸਾਂ ਦੀ ਗਿਣਤੀ ਵੀ ਮੌਜੂਦਾ ਸਮੇਂ ਦੇ 4 ਤੋਂ ਵਧ ਕੇ 9 ਹੋ ਜਾਵੇਗੀ।
ਸ਼ਿਵ ਸੈਨਾ ‘ਤੇ ਲੱਗੇ ਵੱਡੇ ਇਲਜ਼ਾਮ, ਕਿੰਨਰਾਂ ਨੇ ਕੈਮਰੇ ਅੱਗੇ ਕੀਤੇ ਵੱਡੇ ਖੁਲਾਸੇ ||
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੰਸਥਾ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵਿਧਾਇਕ ਅਤੇ ਭੰਡਾਰਨ ਨਿਗਮ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਰਿਕ ਐਸ.ਸੀ. ਸਕਾਲਰਸ਼ਿਪ ਬੰਦ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਨੁਕਸਾਨ ਦੀ ਭਰਪਾਈ ਲਈ ਵਿਦਿਆਰਥੀਆਂ ਵਾਸਤੇ ਨਵੀਂ ਸੂਬਾਈ ਸਕੀਮ ਸ਼ੁਰੂ ਕੀਤੀ ਹੈ। ਇਸ ਮੌਕੇ ਉਨਾਂ ਨੇ ਵਾਲਮੀਕਿ ਸਮਾਜ ਉੱਤੇ ਅਧਾਰਤ ਇੱਕ ਲਘੂ ਫ਼ਿਲਮ ਵੀ ਪੇਸ਼ ਕੀਤੀ। ਇਨਾਂ ਜਸ਼ਨਾਂ ਮੌਕੇ ਵਾਲਮੀਕਿ ਸੰਤ ਸਮਾਜ ਦੇ ਕਈ ਉੱਘੇ ਪ੍ਰਤੀਨਿਧੀ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.