NewsPress ReleasePunjabTop News

ਮੁੱਖ ਮੰਤਰੀ ਵੱਲੋਂ ਵਾਲਮੀਕਿ ਭਾਈਚਾਰੇ ਦੀਆਂ ਪ੍ਰਮੁੱਖ ਮੰਗਾਂ ਪ੍ਰਵਾਨ

ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਨੂੰ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਪੜਤਾਲ ਲਈ ਪੂਰਨ ਤੌਰ ’ਤੇ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅੱਜ ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਸਮੁੱਚੀ ਕਾਰਵਾਈ ਨੂੰ ਯਕੀਨੀ ਬਣਾਉਣ ਵਾਸਤੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

CBI ਦੇ ਅੜਿੱਕੇ ਆਇਆ ਮਨੀਸ਼ ਸਿਸੋਦੀਆ, FIR ਦਰਜ ! ਕੇਜਰੀਵਾਲ ਨੂੰ ਵੱਡਾ ਝਟਕਾ!

ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਏਜੰਸੀਆਂ ਆਪਣੇ ਪੱਧਰ ਉਤੇ ਸਮਰੱਥ ਹਨ, ਇਸ ਲਈ ਜਾਂਚ ਸੀ.ਬੀ.ਆਈ. ਜਾਂ ਕਿਸੇ ਹੋਰ ਕੇਂਦਰੀ ਏਜੰਸੀ ਦੇ ਹੱਥ ਵਿਚ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਭਗਵਾਨ ਵਾਲਮੀਕਿ ਤੀਰਥ ਸੱਥਲ ਦੇ ਪ੍ਰਬੰਧਾਂ ਸਬੰਧੀ ਵਿਵਾਦ ਦਾ ਮਸਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਸੁਲਝਾਇਆ ਜਾਵੇਗਾ। ਲਾਅ ਅਫਸਰਾਂ ਦੀ ਨਿਯੁਕਤੀ ਦੇ ਮਾਮਲੇ ‘ਤੇ ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਨ੍ਹਾਂ ਅਸਾਮੀਆਂ ‘ਤੇ ਕਿਸੇ ਵੀ ਹੋਰ ਸੂਬੇ ਵਿਚ ਰਾਖਵਾਂਕਰਨ ਨਹੀਂ ਹੈ।

ਆਹ ਕੈਪਸੂਲ ਵਧਾਉਂਦਾ ਬੱਚਾ ਪੈਦਾ ਕਰਨ ਦੀ ਸ਼ਕਤੀ, ਨਸ਼ੇੜੀ ਬਣ ਚੁੱਕੇ ਨੌਜਵਾਨ ਲਈ ਖ਼ਾਸ ਮੌਕਾ

ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਬਾਰੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਅਤੇ ਛੇਤੀ ਹੀ ਭਾਈਚਾਰੇ ਨੂੰ ਚੰਗੀ ਖਬਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਲੁਧਿਆਣਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚੋਂ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਾਰੀਆਂ ਭਰਤੀਆਂ ਰੈਗੂਲਰ ਆਧਾਰ ’ਤੇ ਕਰਨ ਦਾ ਉਪਰਾਲਾ ਕੀਤਾ ਜਾਵੇਗਾ।

Faridkot Jail ’ਚ ਨਹੀਂ ਟਲਦੇ ਕੈਂਦੀ, ਇਕ ਹੋਰ ਕਰਤਾ ਕਾਰਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਰਸੂਖਵਾਨ ਲੋਕਾਂ ਤੋਂ ਵਾਪਸ ਕਰਵਾਈ ਜਾ ਰਹੀ ਪੰਚਾਇਤੀ ਜ਼ਮੀਨ ਵਿੱਚੋਂ 33 ਫੀਸਦੀ ਜ਼ਮੀਨ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਮੁਕਾਬਲੇ ਦੀ ਸਿਖਲਾਈ ਦੇਣ ਲਈ ਮੋਹਾਲੀ ਵਿਖੇ ਅਤਿ ਆਧੁਨਿਕ ਅੰਬੇਡਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ। ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਪੋਸਟਾਂ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button