Breaking NewsD5 specialNewsPress ReleasePunjabPunjab OfficialsTop News

ਮੁੱਖ ਮੰਤਰੀ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪਰੈਲ, 2021 ਨੂੰ ਸਿਆਚੀਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ। ਬਹਾਦਰ ਸਿਪਾਹੀ ਪ੍ਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ੍ਹ ਲਿਆਂਦਾ ਗਿਆ ਸੀ। ਸਿਪਾਹੀ ਅੱਜ (8 ਮਈ) ਹਸਪਤਾਲ ਵਿੱਚ ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸ਼ਹੀਦ ਹੋ ਗਿਆ।

ਸਵੇਰੇ-ਸਵੇਰੇ ਕਿਸਾਨਾਂ ਨੇ ਕਰਤਾ ਚੱਕਾ ਜਾਮ, ਪੁਲਿਸ ਨੂੰ ਛੇੜਤਾ ਨਵਾਂ ਪੰਗਾ!

ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਏ ਹਨ।ਗੌਰਤਲਬ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚੋਂ ਇਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button