ਮੁੱਖ ਮੰਤਰੀ ਵੱਲੋਂ ਸਥਾਨਕ ਇਲਾਕਿਆਂ ਦੇ ਵਿਆਪਕ ਵਿਕਾਸ ਲਈ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਰੁਪਏ ਨੂੰ ਪ੍ਰਵਾਨਗੀ
ਚੰਡੀਗੜ੍ਹ:ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੰਜਾਬ ਨਿਰਮਾਣ ਪ੍ਰੋਗਰਾਮ’ (ਪੀ.ਐਨ.ਪੀ.) ਦੇ ਤਹਿਤ 658 ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਖੇਡ ਕਿੱਟਾਂ ਲਈ 22.50 ਕਰੋੜ ਰੁਪਏ, ਓਪਨ ਜਿੰਮਾਂ ਲਈ 30 ਕਰੋੜ ਰੁਪਏ ਅਤੇ ਮਹਿਲਾ ਮੰਡਲਾਂ ਲਈ 7.50 ਕਰੋੜ ਰੁਪਏ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੰਤਰੀ ਮੰਡਲ ਨੇ ਫੰਡਾਂ ਦੀ ਪ੍ਰਭਾਵੀ ਵਰਤੋਂ ਲਈ ਪੰਜਾਬ ਨਿਰਮਾਣ ਪ੍ਰੋਗਰਾਮ ਦੇ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਨੂੰ ਹਰੀ ਝੰਡੀ ਦਿੱਤੀ ਸੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੀ.ਐਨ.ਪੀ. ਫੰਡਾਂ ਨੂੰ ਲੋਕਾਂ ਦੀਆਂ ਲੋੜਾਂ ਦੇ ਮੁਤਾਬਕ ਸੂਬੇ ਵਿਚ ਸਥਾਨਕ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਰਤੋਂ ਵਿਚ ਲਿਆਂਦੇ ਜਾਣਗੇ ਤਾਂ ਕਿ ਸਬੰਧਤ ਵਿਭਾਗਾਂ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਸਰਕਾਰੀ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ/ਸ਼ਹਿਰੀ ਸਥਾਨਕ ਇਕਾਈਆਂ ਜਾਂ ਫੇਰ ਡਿਪਟੀ ਕਮਿਸ਼ਨਰ ਦੇ ਮੁਤਾਬਕ ਵੱਖ-ਵੱਖ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਂਦੇ ਜਾਣਾ ਯਕੀਨੀ ਬਣਾਇਆ ਜਾ ਸਕੇ।
ਨਵਜੋਤ ਸਿੱਧੂ ਦੇ ਵਿਰੋਧ ਦਾ ਸੱਚ,ਦੇਖੋ ਕੌਣ! ਪ੍ਰਧਾਨ ਮੰਤਰੀ ਮੰਨਣ ਨੂੰ ਤਿਆਰ! ਖੁਸ਼ ਕਿਸਾਨ || D5 Channel Punjabi
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਕੀਤੇ ਜਾਣ ਵਾਲੇ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਸੰਕੇਤਕ ਸੂਚੀ ਵਿਚ ਸਾਫ ਸਫਾਈ ਦੇ ਪ੍ਰਾਜੈਕਟ, ਬੇਘਰਾਂ ਲਈ ਘਰ, ਸਰਕਾਰੀ ਸਕੂਲਾਂ ਵਿਚ ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਹੋਰ ਕਮਰਿਆਂ ਆਦਿ ਦੀ ਵਿਵਸਥਾ, ਸ਼ਮਸ਼ਾਨਘਾਟਾਂ ਵਿਚ ਪੀਣ ਵਾਲੇ ਪਾਣੀ ਤੇ ਸ਼ੈਲਟਰ, ਸਟਰੀਟ ਲਾਈਟਾਂ ਤੇ ਸ਼ਹਿਰੀ ਸੰਪਰਕ, ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ, ਪ੍ਰਾਇਮਰੀ ਹੈਲਥ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਵੈਟਰਨਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ, ਪਖਾਨੇ, ਉਡੀਕ ਕਮਰੇ ਅਤੇ ਹੋਰ ਸੁਧਾਰਾਂ ਦੀ ਵਿਵਸਥਾ, ਕੰਪੋਜ ਪਿੱਟਾਂ ਦੀ ਵਿਵਸਥਾ, ਪੇਂਡੂ ਇਲਾਕਿਆਂ ਵਿਚ ਧਰਮਸ਼ਾਲਾਵਾਂ, ਕਮਿਊਨਿਟੀ ਸੈਂਟਰਾਂ ਤੇ ਪੰਚਾਇਤ ਘਰਾਂ ਦੀ ਮੁਰੰਮਤ ਜਾਂ ਨਿਰਮਾਣ, ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਵਧਾਉਣ ਜਾਂ ਕਾਰਜਸ਼ੀਲ ਕਰਨਾ, ਪੇਂਡੂ ਅਤੇ ਸ਼ਹਿਰ ਇਲਾਕਿਆਂ ਵਿਚ ਡਰੇਨੇਜ ਅਤੇ ਨਿਕਾਸੀ ਪ੍ਰਣਾਲੀ ਦੀ ਵਿਵਸਥਾ, ਪੇਂਡੂ ਇਲਾਕਿਆਂ ਵਿਚ ਗਲੀਆਂ ਦਾ ਨਿਰਮਾਣ ਅਤੇ ਉਪਰੋਕਤ ਸਹੂਲਤਾਂ ਦੇ ਨਾਲ ਬੁਨਿਆਦੀ ਢਾਂਚੇ ਨਾਲ ਜੁੜੇ ਕਾਰਜ ਸ਼ਾਮਲ ਹਨ।
ਪਾਰਲੀਮੈਂਟ ‘ਚ ਸੁਖਬੀਰ ਬਾਦਲ ਨੇ ਘੇਰਿਆ ਨਰਿੰਦਰ ਤੋਮਰ || D5 Channel Punjabi
ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਵੱਲੋਂ 18 ਜੂਨ ਨੂੰ ਪ੍ਰਵਾਨਿਤ ਕੀਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨਿਰਮਾਣ ਪ੍ਰੋਗਰਾਮ, ਜੋ ਕਿ ਸਾਲ 2006 ਵਿੱਚ ਸ਼ੁਰੂ ਕੀਤਾ ਗਿਆ ਸੀ, ਤਹਿਤ ਸਾਰੇ ਕੰਮ ਜੋ ਕਿ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਸੰਭਾਵੀ ਕੰਮਾਂ ਦੀ ਸੂਚੀ ਮੁਤਾਬਿਕ ਹਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)/ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੁਆਰਾ ਇੱਕ ਜ਼ਿਲਾ ਪੱਧਰੀ ਕਮੇਟੀ ਸਨਮੁੱਖ ਤਜਵੀਜ਼ਤ ਕੀਤੇ ਜਾਣਗੇ ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਹੋਣਗੇ। ਇਸ ਤੋਂ ਇਲਾਵਾ ਇਸ ਕਮੇਟੀ ਵਿੱਚ ਸਬੰਧਤ ਜ਼ਿਲ੍ਹੇ ਦੀ ਮਿਊਂਸਪਲ ਕਾਰਪੋਰੇਸ਼ਨ ਦੇ ਸਾਰੇ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਤੌਰ ਮੈਂਬਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਬਤੌਰ ਮੈਂਬਰ ਸਕੱਤਰ ਸ਼ਾਮਿਲ ਹੋਣਗੇ।
ਕਿਸਾਨਾਂ ਦੇ ਵਿਰੋਧ ਤੋਂ ਬਾਅਦ ਨਵਜੋਤ ਸਿੱਧੂ ਹੋਇਆ ਜ਼ਖਮੀ || D5 Channel Punjabi
ਧਿਆਨ ਦੇਣ ਯੋਗ ਹੈ ਕਿ ਮੰਤਰੀ ਮੰਡਲ ਵੱਲੋਂ 13 ਮਈ, 2021 ਨੂੰ ਹੋਈ ਆਪਣੀ ਮੀਟਿੰਗ ਵਿੱਚ ‘ ਸੂਬਾ ਪੱਧਰੀ ਪਹਿਲਕਦਮੀਆਂ (ਪੰਜਾਬ ਨਿਰਮਾਣ ਪ੍ਰੋਗਰਾਮ)’ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੀਤੇ ਜਾਣ ਵਾਲੇ ਵਧੀਕ ਢਾਂਚਾਗਤ ਵਿਕਾਸ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਨ੍ਹਾਂ ਵਿੱਚ ਅਨੁਸੂਚਿਤ ਜਾਤੀ/ਪਛੜੀ ਸ਼੍ਰੇਣੀ ਤੇ ਹੋਰ ਕਮਜ਼ੋਰ ਵਰਗਾਂ ਦੇ ਮਕਾਨਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਵਿੱਤੀ ਸਹਾਇਤਾ ਜੋ ਕਿ ਘੱਟੋ-ਘੱਟ 10,000 ਰੁਪਏ ਅਤੇ ਵੱਧ ਤੋਂ ਵੱਧ 35,000 ਰੁਪਏ ਪ੍ਰਤੀ ਮਕਾਨ ਹੋਵੇ, ਯਾਦਗਾਰੀ ਗੇਟਾਂ ਦੀ ਉਸਾਰੀ/ਨਵੀਨੀਕਰਨ, ਪੇਂਡੂ ਖੇਡਾਂ ਜਿਨ੍ਹਾਂ ਵਿੱਚ ਓਪਨ ਏਅਰ ਜਿੰਮ ਵੀ ਸ਼ਾਮਲ ਹਨ, ਦੇ ਪ੍ਰਚਾਰ ਲਈ ਢਾਂਚਾ, ਮੀਂਹ ਦੇ ਪਾਣੀ ਦੀ ਨਿਕਾਸੀ ਲਈ ਸੜਕਾਂ ’ਤੇ ਪੁਲੀਆਂ, ਫਿਰਨੀਆਂ ਤੇ ਛੋਟੇ ਪੁਲਾਂ ਦੀ ਉਸਾਰੀ, ਸੰਪਰਕ ਰਹਿਤ ਲਿੰਕ ਸੜਕਾਂ/ਕੱਚੀਆਂ ਸੜਕਾਂ ਦੀ ਉਸਾਰੀ, ਸ਼ਹਿਰੀ ਖੇਤਰਾਂ ਵਿੱਚ ਪੇਵਰ ਬਲਾਕਾਂ ਦੀ ਉਸਾਰੀ, ਗੰਦੇ ਪਾਣੀ ਦੀ ਨਿਕਾਸੀ, ਸਥਾਨਕ ਪੱਧਰ ’ਤੇ ਰਜਿਸਟਰਡ ਕਲੱਬਾਂ ਅਤੇ ਸੋਸਾਇਟੀਆਂ ਨੂੰ ਖੇਡਾਂ ਦਾ ਸਾਮਾਨ ਦੇਣ ਲਈ ਸੁਵਿਧਾਵਾਂ ਤੇ ਗ੍ਰਾਂਟਾਂ, ਅੰਡਰ ਗਰਾਊਂਡ ਪਾਈਪ ਲਾਈਨ ਵਿਛਾਉਣਾ ਅਤੇ ਖੇਤੀ ਬਾੜੀ ਲਈ ਪਾਣੀ ਬਚਾਉਣ ਹਿੱਤ ਪੱਕੇ ਖਾਲ ਉਸਾਰਨੇ, ਨਵੀਆਂ ਲਿੰਕ ਸੜਕਾਂ ਦੀ ਉਸਾਰੀ ਤੇ ਪੁਰਾਣੀਆਂ ਦੀ ਮੁਰੰਮਤ ਕਰਨਾ, ਬਿਜਲੀ ਟਰਾਂਸਫਾਰਮਰਾਂ/ਖੰਭਿਆਂ ਨੂੰ ਤਬਦੀਲ ਕਰਨਾ ਅਤੇ ਜ਼ਮੀਨਦੋਜ਼ ਤਾਰ ਵਿਛਾਉਣੀ, ਸ਼ਹਿਰੀ ਖੇਤਰਾਂ ਵਿੱਚ ਪਾਰਕਾਂ ਅਤੇ ਚੌਕਾਂ ਦੀ ਉਸਾਰੀ/ਸੁੰਦਰੀਕਰਨ/ਨਵੀਨੀਕਰਨ ਅਤੇ ਇਤਿਹਾਸਿਕ ਇਮਾਰਤਾਂ ਦੀ ਮੁਰੰਮਤ/ਨਵੀਨੀਕਰਨ ਕੀਤੇ ਜਾਣਾ ਸ਼ਾਮਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.