Breaking NewsD5 specialNewsPoliticsPunjab

ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੀ ਧਰਤੀ ਦੇ ਵਿਕਾਸ ਲਈ ਹੁਣ ਤੱਕ ਖਰਚ 400 ਕਰੋੜ ਰੁਪਏ

ਫ਼ਤਹਿਗੜ੍ਹ ਸਾਹਿਬ : ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜਾਲਖੇੜੀ ਦੇ ਗੁਰਦੁਆਰਾ ਸਾਹਿਬ ਤੋਂ ਰੋਰਗੜ੍ਹ ਬੀ.ਐਮ.ਐਲ. ਵਾਇਆ ਝੰਬੋਵਾਲੀ ਡਰੇਨ ਤੇ ਬਣੀ ਲਿੰਕ ਸੜਕ ਦੀ 03 ਕਿਲੋਮੀਟਰ ਲੰਮੀ ਸੜਕ ਦੀ 41.37 ਲੱਖ ਦੀ ਲਾਗਤ ਨਾਲ ਕਰਵਾਈ ਜਾ ਰਹੀ ਵਿਸ਼ੇਸ਼ ਮੁਰੰਮਤ ਦੇ ਕੰਮ ਦਾ ਜਾਇਜਾ ਲੈਣ ਮੌਕੇ ਕੀਤਾ।

🔴 LIVE 🔴 ਅਕਾਲੀ ਦਲ ਨੂੰ ਇਕ ਹੋਰ ਝਟਕਾ, ਭਾਜਪਾ ਵੀ ਬਾਦਲਾਂ ਦੇ ਖਿਲਾਫ਼ ਹੋਈ, ਕਰਤਾ ਵੱਡਾ ਐਲਾਨ!

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਉਨ੍ਹਾਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾਈ ਜਾ ਰਹੀ ਹੈ ਜਿਨ੍ਹਾਂ ਦੀ ਪਿਛਲੇ ਲੰਮੇਂ ਸਮੇਂ ਤੋਂ ਕਿਸੇ ਨੇ ਸਾਰ ਨਹੀਂ ਲਈ। ਵਿਧਾਇਕ ਨਾਗਰਾ ਨੇ ਕਿਹਾ ਕਿ ਕੋਰੋਨਾ ਪ੍ਰਕੋਪ ਦੌਰਾਨ ਲਗਾਏ ਕਰਫਿਊ ਤੇ ਲਾਕਡਾਊਨ ਦੌਰਾਨ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਦਮ ਚੁੱਕੇ ਸਨ ਜਿਸ ਤੋਂ ਹੋਰ ਸੂਬੇ ਵੀ ਸੇਧ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਕਰਵਾਈ ਜਾ ਰਹੀ ਵਿਸ਼ੇਸ਼ ਮੁਰੰਮਤ ਦੌਰਾਨ ਕੰਮ ਕਰ ਰਹੀ ਲੇਬਰ ਨੂੰ ਮਾਸਕ ਪਾਉਣ ਅਤੇ ਆਪਣੇ ਹੱਥ ਸਾਬਣ ਪਾਣੀ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਸਮਾਜਿਕ ਵਿੱਥ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

Rafale Plane | ਅੱਜ ਭਾਰਤ ਨੂੰ ਮਿਲੇ ਰਾਫੇਲ ਜਹਾਜ਼ | ਚੀਨ ਤੇ ਪਾਕਿਸਤਾਨ ਦੀਆਂ ਚੀਕਾਂ ਕਢਾਉਣਗੇ

ਨਾਗਰਾ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਧਰਤੀ ਦੇ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਹੁਣ ਤੱਕ 400 ਕਰੋੜ ਰੁਪਏ ਤੋਂ ਵੱਧ ਰਾਸੀ ਖਰਚ ਕੇ ਸਰਵਪੱਖੀ ਵਿਕਾਸ ਕਰਵਾਇਆ ਹੈ ਜਿਸ ਨਾਲ ਹਲਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਮਿਆਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਹਰੇਕ ਵਰਗ ਦੇ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਇਸ ਇਸ ਖਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button