Breaking NewsD5 specialNewsPoliticsPress ReleasePunjabTop News

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਯਤਨ ਕਰਨ ਦਾ ਐਲਾਨ

ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ

ਸ਼ਹੀਦੀ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਜੱਦੀ ਪਿੰਡ ਖਟਕੜ ਕਲਾਂ ਵਿਖੇ ਦਿੱਤੀ ਸ਼ਰਧਾਂਜਲੀ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ। ਸ਼ਹੀਦ ਭਗਤ ਸਿੰਘ ਦੇ ਭਤੀਜੇ ਸਵ. ਅਭੈ ਸੰਧੂ ਦੀ ਪਤਨੀ ਸ੍ਰੀਮਤੀ ਤੇਜੀ ਸੰਧੂ, ਸ੍ਰੀ ਅਭੈ ਸੰਧੂ ਦੀ ਪੁੱਤਰੀ ਸ੍ਰੀਮਤੀ ਅਨੁਸ਼ ਪ੍ਰਿਆ, ਸ੍ਰੀ ਪ੍ਰਭਦੀਪ ਸਿੰਘ ਬੈਨੀਵਾਲ, ਸ੍ਰੀ ਹਕੂਮਤ ਸਿੰਘ ਮੱਲ੍ਹੀ, ਸ੍ਰੀ ਜ਼ੋਰਾਵਰ ਸਿੰਘ ਸੰਧੂ, ਸ੍ਰੀ ਗੌਰਵ ਸੰਧੂ, ਸ੍ਰੀਮਤੀ ਸ੍ਰੀਮਤੀ ਕੰਨਗੀ ਸੰਧੂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਸਾਡੀ ਸਰਕਾਰ ਹਰ ਸੰਭਵ ਯਤਨ ਕਰੇਗੀ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

BJP ਤੇ ‘AAP’ ਦਾ ਸਮਝੌਤਾ? Bhagwant Mann ਦੇ ਪੁਰਾਣੇ ਸਾਥੀ Jassi Jasraj ਨੇ ਖੋਲ੍ਹੇ ਭੇਤ | D5 Channel Punjabi

ਉਨ੍ਹਾਂ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਆਜ਼ਾਦੀ ਦੇ 70 ਸਾਲ ਤੋਂ ਵੱਧ ਸਮਾਂ ਬੀਤ ਜਾਣ ਪਿੱਛੋਂ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਇਹ ਦਰਜਾ ਨਹੀਂ ਦਿੱਤਾ ਗਿਆ।  ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੀ ਸੁਹਿਰਦ ਸੋਚ `ਤੇ ਡੱਟ ਕੇ ਪਹਿਰਾ ਦੇਣ ਅਤੇ ਖੁਸ਼ਹਾਲ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਤਾਕਤਾਂ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰੇ ਹੀ ਆਪਣੀ ਜਾਨ ਵਾਰ ਦਿੱਤੀ ਸੀ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਨਾਇਕ ਦੀ ਇੱਛਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Bhagwant Mann ਨੇ ਖ਼ੁਸ਼ ਕਰਤੇ ਪੰਜਾਬੀ, ਕਰਤਾ ਹੋਰ ਵੱਡਾ ਐਲਾਨ, | D5 Channel Punjabi

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਦੇਸ਼ ਅਤੇ ਸੂਬੇ ਵਿੱਚ ਸੱਤਾ ਸੰਭਾਲਣ ਵਾਲਿਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਅਮਲੀ ਜਾਮਾ ਪਵਾਉਣ ਲਈ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਉਨ੍ਹਾਂ ਮੁਲਕਾਂ ਵਿੱਚ ਹੀ ਜਾਣ ਲਈ ਮਜਬੂਰ ਹੋਣਾ ਪਿਆ ਜਿਨ੍ਹਾਂ ਦੇ ਮੂਲ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੇ ਲੰਮੇ ਅਜ਼ਾਦੀ ਸੰਘਰਸ਼ ਤੋਂ ਬਾਅਦ ਦੇਸ਼ ਤੋਂ ਬਾਹਰ ਕੱਢਿਆ ਸੀ।

ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਦਾ Exclusive ਇੰਟਰਵਿਊ, ਸਰਕਾਰਾਂ ਬਾਰੇ ਕੀਤੇ ਖੁਲਾਸੇ| D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਮੰਦਭਾਗੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ `ਆਪ` ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮਦਦ ਤੋਂ ਬਿਨਾਂ ਇਹ ਮਹੱਤਵਪੂਰਨ ਕਾਰਜ ਪੂਰਾ ਨਹੀਂ ਕੀਤਾ ਜਾ ਸਕਦਾ।

ਟੈਕਸ ਚੋਰਾਂ ’ਤੇ ਵੱਡੀ ਕਾਰਵਾਈ, ਪੰਜਾਬ, ਦਿੱਲੀ ’ਚ ਪੈ ਗਿਆ ਛਾਪਾ, ਵੱਡੇ–ਵੱਡੇ ਫਸਣਗੇ ਪੁੱਠੇ | D5 Channel Punjabi

ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋ ਕੇ ਭਗਵੰਤ ਮਾਨ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, “ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾਂ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ। ਅਜਾਇਬ ਘਰ ਵਿੱਚ ਦਰਸਾਏ ਸ਼ਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜ਼ਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ।” ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ `ਤੇ ਵੀ ਸ਼ਰਧਾਂਜਲੀ ਭੇਟ ਕੀਤੀ।

ਭਗਵੰਤ ਮਾਨ ਦਾ ਭ੍ਰਿਸ਼ਟ ਅਫ਼ਸਰਾਂ ’ਤੇ ਐਕਸ਼ਨ, ਟੋਲ ਪਲਾਜ਼ਿਆਂ ਤੋਂ ਮਿਲੀ ਰਾਹਤ, ਕਾਂਗਰਸ ’ਚ ਵਧਿਆ ਕਲੇਸ਼

ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਵੀ ਅਰਪਣ ਕੀਤੇ। ਉਨ੍ਹਾਂ ਨੇ ਸਰਦਾਰ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਘਰ ਨੂੰ ਵੀ ਸਿਜਦਾ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ,ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਡਵੀਜ਼ਨਲ ਕਮਿਸ਼ਨਰ ਸ੍ਰੀ ਮਨਵੇਸ਼ ਸਿੱਧੂ, ਸੈਰ ਸਪਾਟਾ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਕੰਵਰਪ੍ਰੀਤ ਕੌਰ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ।

CM ਮਾਨ ਦਾ ਭ੍ਰਿਸ਼ਟਾਚਾਰ ‘ਤੇ ਐਕਸ਼ਨ, ਵਿਰੋਧੀਆਂ ਨੂੰ ਪਈਆਂ ਦੰਦਲਾਂ, ਅਕਾਲੀਆਂ ਦਾ ਆ ਗਿਆ ਵੱਡਾ ਬਿਆਨ!

ਇਸ ਮੌਕੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ, ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ, `ਆਪ` ਆਗੂ ਸ੍ਰੀ ਲਲਿਤ ਮੋਹਨ ਪਾਠਕ ਅਤੇ ਸ੍ਰੀ ਕੁਲਜੀਤ ਸਿੰਘ ਸਰਹਾਲ ਵੀ ਹਾਜ਼ਰ ਸਨ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button