ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
🔴LIVE| ਅਰਵਿੰਦ ਕੇਜਰੀਵਾਲ ਨੇ ਫਿਰ ਕੀਤਾ ਵੱਡਾ ਐਲਾਨ ! ਖੁਸ਼ ਕੀਤੇ ਲੋਕ !
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।” ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
CM @Capt_Amarinder Singh condoled sad demise of former DGP Mohd. Izhar Alam, who passed away due to cardiac arrest in Mohali. CM prayed to the Almighty to grant enough strength to the family to bear this irreparable loss in this hour of grief and eternal peace to departed soul. pic.twitter.com/mPKomwBq4B
— Government of Punjab (@PunjabGovtIndia) July 6, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.