Breaking NewsD5 specialNewsPress ReleasePunjabTop News

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਰਾਧਾ ਕ੍ਰਿਸ਼ਨ (90) ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋਕਿ ਆਪਣੇ ਜੱਦੀ ਪਿੰਡ ਖੂਈ ਖੇੜਾ (ਫਾਜ਼ਿਲਕਾ) ਵਿਖੇ ਲੰਮੀ ਬਿਮਾਰੀ ਪਿੱਛੋ ਅੱਜ ਚੱਲ ਵਸੇ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ ! ਲਿਆ ਵੱਡਾ ਫੈਸਲਾ ! ਸਰਕਾਰ ਨੂੰ ਛੇੜੀ ਨਵੀਂ ਬਿਪਤਾ ! D5 Channel Punjabi

ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ ਮੈਨੂੰ ਚੌਧਰੀ ਰਾਧਾ ਕ੍ਰਿਸ਼ਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜਿਨਾਂ ਨੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਵਿਕਾਸ ਅਤੇ ਇਸਦੇ ਲੋਕਾਂ ਦੀ ਭਲਾਈ ਲਈ ਉੱਘਾ ਯੋਗਦਾਨ ਪਾਇਆ।’’ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button