Breaking NewsD5 specialNewsPress NotePress ReleasePunjabPunjab OfficialsTop News

ਮੁੱਖ ਮੰਤਰੀ ਵੱਲੋਂ ਸਾਰੀਆਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਵਿਚ ਤੇਜੀ ਲਿਆਉਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਹੁਕਮ

ਬਾਰਦਾਨੇ ਦੀ ਕੋਈ ਘਾਟ ਨਹੀਂ, 5 ਲੱਖ ਕਿਸਾਨਾਂ ਨੂੰ ਬੈਂਕ ਖਾਤਿਆਂ ਰਾਹੀਂ ਪ੍ਰਾਪਤ ਹੋਏ 14,958 ਕਰੋੜ ਰੁਪਏ-ਕੈਬਨਿਟ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਾੜੀ ਮੰਡੀਕਰਨ ਸੀਜਨ, 2021-22 ਦੌਰਾਨ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਨਾਲ-ਨਾਲ ਸਿੱਧੀ ਅਦਾਇਗੀ ਦੀ ਨਵੀਂ ਲਾਗੂ ਕੀਤੀ ਪ੍ਰਣਾਲੀ ਰਾਹੀਂ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੰਤਰੀ ਮੰਡਲ ਦੀ ਵਰਚੂਅਲ ਮੀਟਿੰਗ ਦੌਰਾਨ ਕਣਕ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜਰ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਸਖਤੀ ਨਾਲ ਕਰਨ ਦੇ ਆਦੇਸ਼ ਦਿੱਤੇ। ਉਨਾਂ ਨੇ ਮੰਡੀਆਂ ਵਿਚ ਆ ਰਹੇ ਸਾਰੇ ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਧਿਰਾਂ ਜੋ 45 ਸਾਲ ਤੋਂ ਵੱਧ ਉਮਰ ਦੇ ਹਨ, ਨੂੰ ਸੂਬਾ ਭਰ ਦੀਆਂ 145 ਮਾਰਕੀਟ ਕਮੇਟੀਆਂ ਵਿਚ ਲਾਏ ਗਏ ਟੀਕਾਕਾਰਨ ਕੈਂਪਾਂ ਵਿਚ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਉਣ ਦੀ ਅਪੀਲ ਕੀਤੀ ਹੈ।

ਬਾਰਡਰ ਤੋਂ ਆਈ ਮਾੜੀ ਖ਼ਬਰ! ਵਾਪਰਿਆ ਭਾਣਾ! ਪੈ ਗਿਆ ਚੀਕ-ਚਿਹਾੜਾ!

ਸੂਬੇ ਵਿਚ ਬਾਰਦਾਨੇ ਦੀ ਮੌਜੂਦਗੀ ਬਾਰੇ ਪੁੱਛੇ ਜਾਣ ਉਤੇ ਖੁਰਾਕ ਤੇ ਸਿਵਲ ਸਪਲਾਈਜ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਮਸਲਾ ਸੁਲਝ ਗਿਆ ਹੈ ਅਤੇ ਹੁਣ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਸ਼ੁਰੂਆਤ ਵਿਚ ਕਈ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੇ ਕੁਝ ਮਾਮਲੇ ਸਾਹਮਣੇ ਆਏ ਸਨ ਕਿਉਂਕਿ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਨੇ ਖਰੀਦ ਏਜੰਸੀਆਂ ਦੀ ਲੋੜ ਦੇ ਉਲਟ ਕੁਝ ਗੱਠਾਂ ਹੀ ਮੁਹੱਈਆ ਕਰਵਾਈਆਂ ਸਨ ਅਤੇ ਕਣਕ ਦੀ ਅਗੇਤੀ ਆਮਦ ਨੇ ਇਸ ਦੀ ਮੰਗ ਇਕਦਮ ਵਧਾ ਦਿੱਤੀ ਸੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਹਾਲਾਂਕਿ, 18 ਅਪ੍ਰੈਲ, 2021 ਨੂੰ ਭਾਰਤ ਸਰਕਾਰ ਪਾਸੋਂ ਆੜਤੀਆਂ ਨੂੰ ਚੰਗੀ ਹਾਲਤ ਵਾਲੇ ਵਰਤੇ ਥੈਲਿਆਂ ਦੀ ਵਰਤੋਂ ਕਰਨ ਦੀ ਇਜਾਜਤ ਦੇ ਦੇਣ ਨਾਲ ਥੈਲਿਆਂ ਦੀ ਕੋਈ ਕਮੀ ਨਹੀਂ ਹੈ। ਸ੍ਰੀ ਸਿਨਹਾ ਨੇ ਦੱਸਿਆ ਕਿ ਇਸ ਵੇਲੇ ਕਣਕ ਦੀ ਭਰਾਈ ਲਈ 19.19 ਕਰੋੜ ਥੈਲੇ ਵਰਤੇ ਜਾ ਚੁੱਕੇ ਹਨ। ਇਸੇ ਤਰਾਂ ਖਰੀਦ ਏਜੰਸੀਆਂ ਵੱਲੋਂ 30 ਲੱਖ ਨਵੇਂ ਥੈਲੇ (ਐਚ.ਡੀ.ਪੀ.ਈ. /ਪੀ.ਪੀ. ਦੇ ਨਾਲ ਜੂਟ ਬੈਗ) ਰੋਜਾਨਾ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਨਾਂ ਨੂੰ ਸੂਬਾ ਭਰ ਦੀਆਂ ਅਨਾਜ ਮੰਡੀਆਂ ਵਿਚ ਸਪਲਾਈ ਕੀਤਾ ਜਾ ਰਿਹਾ ਹੈ।

BREAKING NEWS ਕੈਪਟਨ ‘ਤੇ ਸਿੱਧੂ ਦੀ ਲੜਾਈ ‘ਚ ਵੱਡੇ ਆਗੂ ਦੀ ਧਮਾਕੇਦਾਰ ਐਂਟਰੀ! ਕੈਪਟਨ ਨੂੰ ਦਿੱਤਾ ਠੋਕਵਾਂ ਜਵਾਬ!

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਖੇਤੀ ਕਾਨੂੰਨ ਪਾਸ ਕਰਨ ਦੇ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ, ਸ਼ੁਰੂਆਤ ਵਿਚ ਆੜਤੀਆਂ ਵੱਲੋਂ ਸਿੱਧੀ ਅਦਾਇਗੀ ਦਾ ਵਿਰੋਧ ਕਰਨ, ਲੇਬਰ ਦੀ ਘਾਟ, ਬਾਰਦਾਨੇ ਦੀ ਕਮੀ ਦੇ ਨਾਲ-ਨਾਲ ਕਣਕ ਦੀ ਤੇਜ ਤੇ ਵੱਧ ਆਮਦ ਅਤੇ ਕੋਵਿਡ ਦੇ ਕੇਸ ਵਧਣ ਦੀਆਂ ਚੁਣੌਤੀਆਂ ਦੇ ਬਾਵਜੂਦ ਨਿਰਵਿਘਨ ਖਰੀਦ ਉਤੇ ਤਸੱਲੀ ਜਾਹਰ ਕੀਤੀ। ਉਨਾਂ ਨੇ ਖਰੀਦ ਦੇ ਸੁਚਾਰੂ ਕਾਰਜਾਂ ਲਈ ਖੁਰਾਕ ਤੇ ਸਿਵਲ ਸਪਲਾਈਜ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਧਾਈ ਦਿੱਤੀ। ਸੂਬੇ ਵਿਚ ਕਣਕ ਦੀ ਖਰੀਦ 10 ਅਪ੍ਰੈਲ, 2021 ਨੂੰ ਸ਼ੁਰੂ ਹੋਈ ਸੀ ਅਤੇ ਮਹਿਜ 18 ਦਿਨਾਂ ਦੇ ਸਮੇਂ ਦੌਰਾਨ ਮੰਡੀਆਂ ਵਿਚ 98 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਅੱਜ ਤੱਕ 95.97 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਇਸੇ ਤਰਾਂ 72 ਘੰਟਿਆਂ ਵਿਚ ਲਿਫਟ ਕੀਤਾ ਜਾਣ ਵਾਲਾ 70 ਫੀਸਦੀ ਸਟਾਕ ਮੰਡੀਆਂ ਵਿਚੋਂ ਲਿਫਟ ਕੀਤਾ ਜਾ ਚੁੱਕਾ ਹੈ ਜਦਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 90 ਫੀਸਦੀ ਦੇ ਰੂਪ ਵਿਚ 14,958 ਕਰੋੜ ਰੁਪਏ ਲਗਪਗ 5 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।

ਪੁਲਿਸ ਨੇ ਚੱਕਿਆ ਰੁਲਦੂ ਸਿੰਘ ਮਾਨਸਾ ਦਾ ਪੋਤਾ !ਫੜ੍ਹਕੇ ਲੈ ਗਈ ਪੁਲਿਸ ਥਾਣੇ !ਕੀਤਾ ਆਹ ਕੰਮ…

ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਇਸ ਵਾਰ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 3510 ਕੀਤੀ ਗਈ ਅਤੇ 1638 ਵਾਧੂ ਜਾਂ ਆਰਜੀ ਮੰਡੀਆਂ ਬਣਾਈਆਂ ਗਈਆਂ ਤਾਂ ਕਿ ਕੋਵਿਡ-19 ਦੀ ਮਹਾਂਮਾਰੀ ਦੀ ਦੂਜੀ ਲਹਿਰ ਦੇ ਫੈਲਾਅ ਦੀ ਰੋਕਥਾਮ ਲਈ ਪੜਾਅਵਾਰ ਕਣਕ ਲਿਆਂਦੀ ਜਾ ਸਕੇ। ਇਸੇ ਤਰਾਂ ਮੰਡੀਆਂ ਵਿਚ 3030 ਫੁੱਟ ਦੇ ਡੱਬੇ ਬਣ ਕੇ ਨਿਸ਼ਾਨਦੇਹੀ ਕੀਤੀ ਗਈ ਤਾਂ ਕਿ ਸਮਾਜਿਕ ਦੂਰੀ ਬਣਾਈ ਜਾ ਸਕੇ।ਕੈਬਨਿਟ ਨੂੰ ਦੱਸਿਆ ਗਿਆ ਕਿ ਪੰਜਾਬ ਮੰਡੀ ਬੋਰਡ ਨੇ ਸੂਬਾ ਭਰ ਦੀਆਂ ਅਨਾਜ ਮੰਡੀਆਂ ਵਿਚ ‘ਕਿਸਾਨ ਸਹਾਇਤਾ ਡੈਸਕ’ ਸਥਾਪਤ ਕੀਤੇ ਹਨ ਜਿੱਥੇ ਆਈ.ਟੀ ਪੇਸ਼ੇਵਾਰ ਅਤੇ ਬੋਰਡ ਦੇ ਮੁਲਾਜਮ ਨਵੇਂ ਪੋਰਟਲ ਉਤੇ ਰਜਿਸਟਰ ਹੋਣ ਲਈ ਕਿਸਾਨਾਂ ਦੀ ਮਦਦ ਕਰ ਰਹੇ ਹਨ ਤਾਂ ਕਿ ਸਿੱਧੀ ਅਦਾਇਗੀ ਰਾਹੀਂ ਉਨਾਂ ਦੇ ਖਾਤਿਆਂ ਵਿਚ ਭੁਗਤਾਨ ਸਮੇਂ ਸਿਰ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ 22,000 ਆੜਤੀਆਂ ਦੇ ਖਾਤਿਆਂ ਵਿਚ ਭੁਗਤਾਨ ਕਰ ਦਿੰਦਾ ਸੀ ਜੋ ਅੱਗੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕਰ ਦਿੰਦੇ ਸਨ। ਹਾਲਾਂਕਿ, ਮੌਜੂਦਾ ਖਰੀਦ ਸੀਜਨ ਤੋਂ ਸਿੱਧੀ ਅਦਾਇਗੀ ਦੀ ਪ੍ਰਣਾਲੀ ਲਾਗੂ ਹੋ ਜਾਣ ਨਾਲ ਖਰੀਦ ਏਜੰਸੀਆਂ ਵੱਲੋਂ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਗਿਣਤੀ 10 ਲੱਖ ਦੇ ਕਰੀਬ ਬਣਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button