Breaking NewsD5 specialNewsPress ReleasePunjabSportsTop News

ਮੁੱਖ ਮੰਤਰੀ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

ਏਸ਼ੀਅਨ ਅਤੇ ਓਲੰਪਿਕ ਖੇਡਾਂ ਲਈ ਤਿਆਰੀਆਂ ਵਿਚ ਜੁਟ ਜਾਣ ਲਈ ਆਖਿਆ

ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ਉੱਤੇ ਬੀਤੇ ਦਿਨੀਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਉੱਭਰਦੇ ਖਿਡਾਰੀਆਂ ਨੂੰ ਸਨਮਾਨਤ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ।

ਪੁਲਿਸ ਨੂੰ ਸੀ ਜਿਸਦੀ ਭਾਲ ਚੱਕ ਲਿਆ ਉਹੀ ਸ਼ੂਟਰ! ਮਾਨ ਦੀ ਵੱਡੀ ਕਾਰਵਾਈ | D5 Channel Punjabi

ਦੱਖਣੀ ਕੋਰੀਆ ਵਿਖੇ ਹੋਏ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਅਰਜੁਨ ਬਬੂਟਾ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਅੰਜੁਮ ਮੌਦਗਿਲ, ਕਾਂਸੀ ਦੇ ਤਮਗੇ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਤੇ ਵਿਜੇਵੀਰ ਸਿੰਘ ਸਿੱਧੂ ਅਤੇ ਬੈਡਮਿੰਟਨ ਵਿੱਚ ਥੌਮਸ ਕੱਪ ਜੇਤੂ ਧਰੁਵ ਕਪਿਲਾ ਨੂੰ ਸਨਮਾਨਤ ਕੀਤਾ।

ਸਾਹਮਣੇ ਆਇਆ ਗੋਲਡੀ ਬਰਾੜ, ਰੂਪਾ ਤੇ ਮੰਨੂ ਨੇ ਨਹੀਂ ਮੰਨੀ ਗੋਲਡੀ ਦੀ ਗੱਲ, ਐਨਕਾਊਂਟਰ ਸਮੇਂ ਵੀ ਕੀਤਾ ਸੀ ਫੋਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰ ਰਹੀ ਹੈ। ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਜਥੇਦਾਰ ਦੇ ਬਿਆਨ ’ਤੇ ਸਿੱਖਾਂ ਦਾ ਐਕਸ਼ਨ, ਨਿਕਲ ਆਏ ਘਰੋਂ ਬਾਹਰ, ਹੁਣ ਹਿੱਲਣਗੀਆਂ ਸਰਕਾਰਾਂ! D5 Channel Punjabi

ਉਨ੍ਹਾਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਹੁਣੇ ਤੋਂ ਤਿਆਰੀ ਵਿੱਚ ਜੁੱਟ ਜਾਣ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ।ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button